ਦਸੂਹਾ (ਝਾਵਰ, ਨਾਗਲਾ) : ਦਸੂਹਾ ਦੇ ਇਲਾਕੇ ਵਿੱਚ ਕੁਝ ਸਮਾਂ ਪਹਿਲਾਂ ਜ਼ੋਰਦਾਰ ਤਿੰਨ ਧਮਾਕਿਆਂ ਦੀ ਆਵਾਜ਼ ਸੁਣੀ ਗਈ ਹੈ। ਇਸ ਤੋਂ ਬਾਅਦ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਡੀਐੱਸਪੀ ਦਸੂਹਾ ਬਲਵਿੰਦਰ ਸਿੰਘ ਜੌੜਾ ਤੋਂ ਪ੍ਰਾਪਤ ਸੂਚਨਾ ਅਨੁਸਾਰ ਤਿੰਨ ਜ਼ੋਰਦਾਰ ਧਮਾਕਿਆਂ ਤੋਂ ਬਾਅਦ ਦਸੂਹਾ ਸ਼ਹਿਰ ਤੇ ਇਲਾਕੇ ਵਿੱਚ ਬਲੈਕਆਊਟ ਕਰ ਦਿੱਤਾ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਸੀਜ਼ਫਾਇਰ ਹੋਣ ਤੋਂ ਬਾਅਦ ਵੀ ਜ਼ੋਰਦਾਰ ਧਮਾਕੇ ਸੁਣੇ ਗਏ। ਕਈ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਪਰ ਡੀਐੱਸਪੀ ਨੇ ਕਿਹਾ ਕਿ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ।
ਹੁਸ਼ਿਆਰਪੁਰ 'ਚ ਵੀ ਹੋ ਗਿਆ ਬਲੈਕਆਊਟ
NEXT STORY