ਸ੍ਰੀ ਆਨੰਦਪੁਰ ਸਾਹਿਬ, (ਬਾਲੀ)- ਬੀਤੀ ਰਾਤ ਨੰਗਲ-ਸ੍ਰੀ ਆਨੰਦਪੁਰ ਸਾਹਿਬ ਮੁੱਖ ਮਾਰਗ ਪਿੰਡ ਜਿੰਦਵੜੀ ਮੋੜ ਉਪਰ ਇਕ ਤੇਜ਼ ਰਫ਼ਤਾਰ ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ (20) ਪੁੱਤਰ ਗੁਰਦੇਬ ਸਿੰਘ ਵਾਸੀ ਪਿੰਡ ਗੰਗੂਵਾਲ ਜਦੋਂ ਆਪਣੀ ਭੈਣ ਨੂੰ ਮਿਲ ਕੇ ਪਿੰਡ ਢਾਹੇਂ ਤੋਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਜਿੰਦਵੜੀ ਪੈਟਰੋਲ ਪੰਪ 'ਤੇ ਤੇਲ ਪਵਾਉਣ ਲਈ ਮੁੱਖ ਸੜਕ 'ਤੇ ਆਇਆ ਤਾਂ ਨੰਗਲ ਤੋਂ ਸ੍ਰੀ ਆਨੰਦਪੁਰ ਸਾਹਿਬ ਵੱਲ ਰੇਤਾ ਲੈ ਕੇ ਜਾ ਰਹੇ ਤੇਜ਼ ਰਫ਼ਤਾਰ ਟਿੱਪਰ ਨੰਬਰ ਪੀ ਬੀ 11 ਬੀ ਯੂ 9968 ਨੇ ਮੋਟਰਸਾਈਕਲ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਕਾਫੀ ਦੂਰ ਤੱਕ ਮੋਟਰਸਾਈਕਲ ਨੂੰ ਘਸੀਟਦਾ ਹੋਇਆ ਲੈ ਗਿਆ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਮਨਜਿੰਦਰ ਦੀ ਮੌਕੇ ਉਪਰ ਹੀ ਮੌਤ ਹੋ ਗਈ ਤੇ ਟਿੱਪਰ ਚਾਲਕ ਫਰਾਰ ਹੋ ਗਿਆ। ਜਾਂਚ ਅਧਿਕਾਰੀ ਏ. ਐੱਸ. ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਸ਼ਮਸ਼ੇਰ ਸਿੰਘ ਵਾਸੀ ਗੰਗੂਵਾਲ ਦੇ ਬਿਆਨਾਂ ਦੇ ਆਧਾਰ 'ਤੇ ਟਿੱਪਰ ਅਤੇ ਇਸ ਦੇ ਨਾਮਾਲੂਮ ਡਰਾਈਵਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅੱਜ ਭਾਈ ਜੇਤਾ ਜੀ ਸਿਵਲ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ ਅਤੇ ਫਰਾਰ ਹੋਏ ਟਿੱਪਰ ਚਾਲਕ ਦੀ ਭਾਲ ਤੇਜ਼ ਕਰ ਦਿੱਤੀ ਹੈ।
ਕਾਰ-ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ
NEXT STORY