ਤਰਨਤਾਰਨ, (ਰਾਜੂ, ਬਲਵਿੰਦਰ ਕੌਰ)- ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਨੰਬਰ 54 ’ਤੇ ਸਥਿਤ ਬਾਠ ਪੁਲ ਬਾਈਪਾਸ ਤਰਨਤਾਰਨ ਵਿਖੇ ਤੇਜ਼ ਰਫਤਾਰ ਕਾਰ ਚਾਲਕ ਵਲੋਂ ਟੱਕਰ ਮਾਰਨ ਕਰ ਕੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਪੁਲਸ ਨੇ ਅਣਪਛਾਤੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਬਲਵਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਦੋਬੁਰਜੀ ਜ਼ਿਲਾ ਅੰਮ੍ਰਿਤਸਰ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਲੜਕਾ ਗੁਰਪ੍ਰੀਤ ਸਿੰਘ (25 ਸਾਲ) ਆਪਣੇ ਮੋਟਰ ਸਾਈਕਲ ਨੰਬਰ ਪੀ. ਬੀ. 02.ਸੀ.ਵੀ.1164 ’ਤੇ ਤਰਨਤਾਰਨ ਵਿਖੇ ਕਿਸੇ ਕੰਮ ਲਈ ਜਾ ਰਿਹਾ ਸਾਂ, ਜਦੋਂ ਬਾਠ ਪੁਲ ਉੱਪਰ ਪੁੱਜਾ ਤਾਂ ਪਿੱਛੋਂ ਇਕ ਤੇਜ਼ ਰਫਤਾਰ ਕਾਰ ਦੇ ਡਰਾਈਵਰ ਨੇ ਲਾਪਰਵਾਹੀ ਨਾਲ ਬਿਨਾਂ ਹਾਰਨ ਦਿੱਤੇ ਉਸ ਦੇ ਪੁੱਤਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੇ ਪੁੱਤਰ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ ਜਦਕਿ ਡਰਾਈਵਰ ਕਾਰ ਛੱਡ ਕੇ ਭੱਜ ਗਿਆ। ਇਸ ਸਬੰਧੀ ਏ. ਐੱਸ. ਆਈ. ਵਿਪਨ ਕੁਮਾਰ ਨੇ ਦੱਸਿਆ ਕਿ ਮੁਦੱਈ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕਿਸਾਨਾਂ ਦੇ ਮਾਮਲੇ ’ਚ ਦੋਹਰੇ ਮਾਪਦੰਡ ਅਪਣਾ ਰਹੇ ਅਮਰਿੰਦਰ : ਚੁੱਘ
NEXT STORY