ਦੀਨਾਨਗਰ (ਹਰਜਿੰਦਰ ਗੋਰਾਇਆ)- ਅੱਜ ਨੈਸ਼ਨਲ ਹਾਈਵੇ ਤੇ ਸਵੇਰੇ ਤੜਕਸਾਰ ਦਬੁਰਜੀ ਬਾਈਪਾਸ ਨੇੜੇ ਪਠਾਨਕੋਟ ਸਾਈਡ ਤੋਂ ਆ ਰਹੇ ਮੋਟਰਸਾਈਕਲ ਸਵਾਰ ਦੀ ਤੇਜ਼ ਰਫ਼ਤਾਰ ਟਰਾਲੇ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪ੍ਰਿੰਸ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਤਮੋਲੀ ਜ਼ਿਲ੍ਹਾ ਕਾਂਗੜਾ ਹਿਮਾਚਲ ਪ੍ਰਦੇਸ਼ ਤੋਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਦੀਨਾਨਗਰ ਵਾਲੀ ਸਾਈਡ ਨੂੰ ਆ ਰਿਹਾ ਸੀ। ਇਸ ਦੌਰਾਨ ਜਦ ਦਬੁਰਜੀ ਬਾਈਪਾਸ ਨੇੜੇ ਪਹੁੰਚਿਆ ਤਾਂ ਤੇਜ਼ ਰਫ਼ਤਾਰ ਆ ਰਹੇ ਟਰਾਲੇ ਦੀ ਚਪੇਟ 'ਚ ਆਉਣ ਨਾਲ ਪ੍ਰਿੰਸ ਕੁਮਾਰ ਦੀ ਮੌਕੇ 'ਤੇ ਮੌਤ ਹੋ ਗਈ।
ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਬਾਰੇ ਪ੍ਰਕਾਸ਼ਿਤ ਕਰੇਗੀ ਵਿਸ਼ੇਸ਼ ਸਚਿੱਤਰ ਪੁਸਤਕ : ਐਡਵੋਕੇਟ ਧਾਮੀ
ਜਾਣਕਾਰੀ ਮੁਤਾਬਕ ਟਰਾਲਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਦੀਨਾਨਗਰ ਥਾਣਾ ਮੁਖੀ ਮੇਜਰ ਸਿੰਘ ਵੱਲੋਂ ਮੌਕੇ 'ਤੇ ਘਟਨਾ ਸਥਾਨ 'ਤੇ ਪਹੁੰਚ ਕੇ ਲਾਸ਼ ਤੇ ਟਰਾਲੇ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਪੁਲਸ ਵੱਲੋਂ ਟਰਾਲਾ ਚਾਲਕ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸੜਕ ਹਾਦਸਾ: ਟਰੱਕ ਤੇ ਟਰਾਲੇ ਵਿਚਾਲੇ ਭਿਆਨਕ ਟੱਕਰ, ਚਾਲਕ ਦੀਆਂ ਟੁੱਟੀਆਂ ਲੱਤਾਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਭਾਰਤ-ਪਾਕਿਸਤਾਨ ਸਰਹੱਦ ’ਤੇ ਦਿਖੇ 3 ਸ਼ੱਕੀ ਵਿਅਕਤੀ, BSF ਨੇ ਕੀਤੀ ਫਾਇਰਿੰਗ
NEXT STORY