ਬਟਾਲਾ, (ਸੈਂਡੀ)– ਅੱਜ ਸਵੇਰੇ ਬਟਾਲਾ-ਅੰਮ੍ਰਿਤਸਰ ਰੋਡ ਦੇ ਨਜ਼ਦੀਕ ਇਕ ਟਰੱਕ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲ ਦਿੱਤਾ ਹੈ।
ਜਾਣਕਾਰੀ ਅਨੁਸਾਰ ਬਖਸ਼ੀਸ਼ ਮਸੀਹ (60) ਪੁੱਤਰ ਬਾਵਾ ਮਸੀਹ ਜੋ ਕਿ ਬਟਾਲਾ ਦੇ ਇਕ ਕਾਰਖਾਨੇ ਵਿਚ ਕੰਮ ਕਰਦਾ ਸੀ ਅਤੇ ਅੱਜ ਸਵੇਰੇ ਆਪਣੇ ਸਾਈਕਲ 'ਤੇ ਸਵਾਰ ਹੋ ਕੇ ਕੰਮ 'ਤੇ ਜਾ ਰਿਹਾ ਸੀ ਕਿ ਬਟਾਲਾ ਬਾਈਪਾਸ ਧੀਰ ਮੋੜ ਦੇ ਨਜ਼ਦੀਕ ਇਕ ਤੇਜ਼ ਰਫ਼ਤਾਰ ਟਰੱਕ ਡਰਾਈਵਰ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੇ ਏ. ਐੱਸ. ਆਈ. ਨਰਜੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਅਤੇ ਮ੍ਰਿਤਕ ਦੇ ਭਰਾ ਸੰਦੀਪ ਮਸੀਹ ਦੇ ਬਿਆਨਾਂ 'ਤੇ ਅਣਪਛਾਤੇ ਟਰੱਕ ਡਰਾਈਵਰ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ।
ਏਅਰਗੰਨ ਨਾਲ ਰਾਹਗੀਰਾਂ ਨੂੰ ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼
NEXT STORY