Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    3:02:19 PM

  • punjab boy news

    ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ...

  • iran us talks

    ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ...

  • mini punjab in britain

    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ...

  • major revelation in the case of suicide by an employee at a lottery shop

    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਵਿਖੇ ਇੰਸਪੈਕਟਰ ਸਣੇ ਐਕਸਾਈਜ਼ ਮਹਿਕਮੇ ਦੇ ਸਟਾਫ਼ ਨੂੰ ਦੌੜਾ-ਦੌੜਾ ਕੇ ਕੁੱਟਿਆ, ਜਾਣੋ ਪੂਰਾ ਮਾਮਲਾ

PUNJAB News Punjabi(ਪੰਜਾਬ)

ਜਲੰਧਰ ਵਿਖੇ ਇੰਸਪੈਕਟਰ ਸਣੇ ਐਕਸਾਈਜ਼ ਮਹਿਕਮੇ ਦੇ ਸਟਾਫ਼ ਨੂੰ ਦੌੜਾ-ਦੌੜਾ ਕੇ ਕੁੱਟਿਆ, ਜਾਣੋ ਪੂਰਾ ਮਾਮਲਾ

  • Edited By Shivani Attri,
  • Updated: 08 Sep, 2022 11:00 AM
Jalandhar
the staff of the excise department  including the inspector beaten
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)– ਮਾਡਲ ਹਾਊਸ ਇਲਾਕੇ ਵਿਚ ਖੁੱਲ੍ਹ ਰਹੇ ਸ਼ਰਾਬ ਦੇ ਠੇਕੇ ਦਾ ਲੋਕਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਵਿਰੋਧ ਕੀਤਾ ਜਾ ਰਿਹਾ ਸੀ ਪਰ ਇਸ ਦੇ ਬਾਵਜੂਦ ਠੇਕੇ ਨੂੰ ਸ਼ਿਫਟ ਨਹੀਂ ਕੀਤਾ ਗਿਆ। ਬੁੱਧਵਾਰ ਠੇਕਾ ਖੁੱਲ੍ਹਣ ਦੇ ਬਾਅਦ ਲੋਕਾਂ ਦਾ ਗੁੱਸਾ ਭਿਆਨਕ ਰੂਪ ਧਾਰਨ ਕਰ ਗਿਆ। ਠੇਕੇ ਸਬੰਧੀ ਨਿਯਮ ਸਮਝਾਉਣ ਆਏ ਐਕਸਾਈਜ਼ ਇੰਸਪੈਕਟਰ ਸਮੇਤ ਵਿਭਾਗੀ ਸਟਾਫ਼ ਨੂੰ ਲੋਕਾਂ ਨੇ ਦੌੜਾ-ਦੌੜਾ ਕੇ ਕੁੱਟਿਆ। ਦੋਵਾਂ ਧਿਰਾਂ ਦੇ ਜ਼ਖ਼ਮੀ ਹੋਏ ਵਿਅਕਤੀਆਂ ਵੱਲੋਂ ਸਿਵਲ ਹਸਪਤਾਲ ਵਿਚ ਐੱਮ. ਐੱਲ. ਆਰ. ਕਟਵਾਉਣ ਦੇ ਬਾਅਦ ਭਾਰਗੋ ਕੈਂਪ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਜਾ ਰਹੀ ਹੈ। ਰਾਤ ਤੱਕ ਮਾਮਲਾ ਗੰਭੀਰ ਹੋ ਚੁੱਕਾ ਸੀ। ਏ. ਸੀ. ਪੀ. ਸਰਫਰਾਜ਼ ਨੇ ਮੌਕੇ ’ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ।

ਮਾਡਲ ਹਾਊਸ ਦੇ ਲਕਸ਼ਮੀ ਨਾਰਾਇਣ ਮੰਦਿਰ ਦੇ ਨੇੜੇ ਸ਼ਰਾਬ ਦਾ ਠੇਕਾ ਖੋਲ੍ਹੇ ਜਾਣ ਦੇ ਵਿਰੋਧ ਵਿਚ ਇਲਾਕਾ ਵਾਸੀਆਂ ਨੇ ਕੌਂਸਲਰ ਰਾਜੀਵ ਟਿੱਕਾ ਦੀ ਅਗਵਾਈ ਵਿਚ ਸ਼ਾਮ 6 ਵਜੇ ਦੇ ਕਰੀਬ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਅਤੇ ਐਕਸਾਈਜ਼ ਮਹਿਕਮੇ ਖ਼ਿਲਾਫ਼ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਇਆ। ਧਰਨਾ ਦੇ ਰਹੇ ਲੋਕਾਂ ਨੇ ਕਿਹਾ ਕਿ ਐਕਸਾਈਜ਼ ਮਹਿਕਮਾ ਠੇਕੇਦਾਰ ਦੇ ਦਬਾਅ ਵਿਚ ਕੰਮ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ। ਸੂਚਨਾ ਮਿਲਣ ’ਤੇ ਐਕਸਾਈਜ਼ ਇੰਸਪੈਕਟਰ ਰਾਜੇਸ਼ ਭਗਤ ਟੀਮ ਦੇ ਨਾਲ ਮੌਕੇ ’ਤੇ ਪਹੁੰਚੇ ਅਤੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਭਾਰੀ ਪੁਲਸ ਬਲ ਦੀ ਮੌਜੂਦਗੀ ਵਿਚ ਲੋਕਾਂ ਨੇ ਐਕਸਾਈਜ਼ ਮਹਿਕਮੇ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਭਗਤ ਨੇ ਠੇਕਾ ਖੋਲ੍ਹਣ ਦੀ ਪਰਮਿਸ਼ਨ ਦੇ ਕਾਗਜ਼ਾਤ ਵੀ ਦਿਖਾਏ ਪਰ ਇਸਦੇ ਬਾਵਜੂਦ ਲੋਕਾਂ ਦਾ ਗੁੱਸਾ ਸ਼ਾਂਤ ਨਹੀਂ ਹੋਇਆ ਅਤੇ ਉਹ ਠੇਕੇ ਨੂੰ ਸਥਾਈ ਰੂਪ ਨਾਲ ਬੰਦ ਕਰਨ ਦੀ ਗੱਲ ’ਤੇ ਅੜੇ ਰਹੇ। ਇਸ ਦੌਰਾਨ ਭਾਰਗੋ ਕੈਂਪ ਥਾਣੇ ਦੀ ਪੁਲਸ ਨੇ ਦੋਵਾਂ ਧਿਰਾਂ ਨੂੰ ਥਾਣੇ ਆ ਕੇ ਆਪਣਾ ਪੱਖ ਰੱਖਣ ਲਈ ਕਿਹਾ ਪਰ ਮੌਕੇ ’ਤੇ ਕੋਈ ਵੀ ਪੁਲਸ ਦੇ ਨਾਲ ਨਹੀਂ ਗਿਆ। ਐਕਸਾਈਜ਼ ਅਧਿਕਾਰੀਆਂ ਨੇ ਕਿਹਾ ਕਿ ਉਹ ਲੋਕਾਂ ਨੂੰ ਦਫ਼ਤਰ ਆਉਣ ਬਾਰੇ ਕਈ ਵਾਰ ਕਹਿ ਚੁੱਕੇ ਹਨ ਪਰ ਕੋਈ ਐਕਸਾਈਜ਼ ਦਫ਼ਤਰ ਨਹੀਂ ਆਇਆ।

PunjabKesari

ਇਹ ਵੀ ਪੜ੍ਹੋ:  ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਮੇਲੇ ਦਾ ਆਗਾਜ਼, ਦੋਆਬਾ ਚੌਂਕ ਸਣੇ ਇਹ 11 ਰਸਤੇ ਕੀਤੇ ਗਏ ਡਾਇਵਰਟ

ਲੋਕਾਂ ਨੇ ਠੇਕੇ ਦੇ ਕਰਿੰਦਿਆਂ ਅਤੇ ਐਕਸਾਈਜ਼ ਦੇ ਅਧਿਕਾਰੀਆਂ ’ਤੇ ਅਪਸ਼ਬਦ ਬੋਲਣ ਦਾ ਦੋਸ਼ ਲਗਾਇਆ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿਚ ਗਹਿਮਾ-ਗਹਿਮੀ ਸ਼ੁਰੂ ਹੋ ਗਈ ਅਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀ ਖੁਦ ਦਾ ਬਚਾਅ ਕਰਨ ਲਈ ਮੌਕੇ ਤੋਂ ਨਿਕਲਣ ਦੀ ਕੋਸ਼ਿਸ਼ ਕਰਨ ਲੱਗੇ। ਅਧਿਕਾਰੀ ਆਪਣੇ ਵਾਹਨਾਂ ਵੱਲ ਜਾ ਰਹੇ ਸਨ ਅਤੇ ਇਸ ਦੌਰਾਨ ਕੁਝ ਲੋਕਾਂ ਨੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਧੱਕੇ ਮਾਰਨੇ ਸ਼ੁਰੂ ਕਰ ਦਿੱਤੇ। ਅਧਿਕਾਰੀ ਖੁਦ ਨੂੰ ਬਚਾਉਣ ਲਈ ਦੌੜਦੇ ਰਹੇ ਅਤੇ ਲੋਕ ਉਨ੍ਹਾਂ ਨੂੰ ਫੜ-ਫੜ ਕੇ ਕੁੱਟਦੇ ਰਹੇ। ਇਸ ਦੌਰਾਨ ਵਿਭਾਗੀ ਇੰਸਪੈਕਟਰ ਸਮੇਤ ਕਈ ਵਿਅਕਤੀਆਂ ਨੂੰ ਸੱਟਾਂ ਲੱਗੀਆਂ, ਜਿਸ ਤੋਂ ਬਾਅਦ ਉਹ ਸਿਵਲ ਹਸਪਤਾਲ ਪਹੁੰਚੇ ਅਤੇ ਐੱਮ. ਐੱਲ. ਆਰ. ਕਟਵਾਈ। ਰਾਤ 8 ਵਜੇ ਤੱਕ ਮਾਮਲਾ ਗੰਭੀਰ ਰੂਪ ਧਾਰਨ ਕਰ ਚੁੱਕਾ ਸੀ ਅਤੇ ਸਿਆਸੀ ਦਖਲਅੰਦਾਜ਼ੀ ਵੀ ਦੇਖਣ ਨੂੰ ਮਿਲੀ। ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਰਾਜੇਸ਼ ਭਗਤ, ਠੇਕੇਦਾਰ ਧਿਰ ਵੱਲੋਂ ਸੁਮਿਤ ਨਾਮਕ ਵਿਅਕਤੀ ਅਤੇ ਠੇਕਾ ਖੋਲ੍ਹਣ ਵਾਲੇ ਸਥਾਨ ਮਾਡਲ ਹਾਊਸ ਦੇ ਇਲਾਕਾ ਵਾਸੀ ਅਮਿਤ ਸ਼ਰਮਾ ਵੱਲੋਂ ਐੱਮ. ਐੱਲ. ਆਰ. ਕਟਵਾਈ ਗਈ ਹੈ। ਏ. ਸੀ. ਪੀ. ਸਰਫ਼ਰਾਜ਼ ਨੇ ਮੌਕੇ ਦਾ ਮੁਆਇਨਾ ਕੀਤਾ ਅਤੇ ਪੂਰੇ ਘਟਨਾਕ੍ਰਮ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਜਿਨ੍ਹਾਂ ਲੋਕਾਂ ਵੱਲੋਂ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਅਤੇ ਹੋਰਨਾਂ ਨਾਲ ਕੁੱਟਮਾਰ ਕੀਤੀ ਗਈ, ਉਨ੍ਹਾਂ ਬਾਰੇ ਪਤਾ ਨਹੀਂ ਚੱਲ ਸਕਿਆ। ਮਾਮਲੇ ਬਾਰੇ ਵੀਰਵਾਰ ਨੂੰ ਸਥਿਤੀ ਕਲੀਅਰ ਹੋਣ ਦੀ ਸੰਭਾਵਨਾ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਵੀਡੀਓ ਪਹੁੰਚੀ ਹੈ, ਜਿਸ ਦੇ ਆਧਾਰ ’ਤੇ ਜਾਂਚ ਕੀਤੀ ਜਾਵੇਗੀ।

PunjabKesari

ਰਿਹਾਇਸ਼ੀ ਇਲਾਕੇ ’ਚ ਪੰਜਵਾਂ ਠੇਕਾ ਖੋਲ੍ਹਿਆ : ਕੌਂਸਲਰ
ਕੌਂਸਲਰ ਰਾਜੀਵ ਟਿੱਕਾ ਨੇ ਕਿਹਾ ਕਿ ਠੇਕੇਦਾਰ ਵੱਲੋਂ ਰਿਹਾਇਸ਼ੀ ਇਲਾਕੇ ਵਿਚ ਲਗਾਤਾਰ ਠੇਕੇ ਖੋਲ੍ਹੇ ਜਾ ਰਹੇ ਹਨ। ਇਹ ਪੰਜਵਾਂ ਠੇਕਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਠੇਕਾ ਇਥੋਂ ਪੱਕੇ ਤੌਰ ’ਤੇ ਹਟਾਇਆ ਜਾਵੇ, ਨਹੀਂ ਤਾਂ ਵਿਰੋਧ ਜਾਰੀ ਰਹੇਗਾ।

ਇਹ ਵੀ ਪੜ੍ਹੋ:  ‘ਬਾਬਾ ਸੋਢਲ’ ਦੇ ਮੇਲੇ ’ਚ ਝੂਲੇ ਲਗਾਉਣ ਨੂੰ ਲੈ ਕੇ ਜਲੰਧਰ ਪ੍ਰਸ਼ਾਸਨ ਹੋਇਆ ਸਖ਼ਤ, ਜਾਰੀ ਕੀਤੇ ਇਹ ਹੁਕਮ

PunjabKesari

ਫੋਨ ਚੁੱਕਣ ਤੋਂ ਕਤਰਾਉਂਦੇ ਰਹੇ ਐਕਸਾਈਜ਼ ਅਧਿਕਾਰੀ
ਉਥੇ ਹੀ, ਐਕਸਾਈਜ਼ ਵਿਭਾਗ ਦਾ ਪੱਖ ਜਾਣਨ ਲਈ ਕਈ ਵਾਰ ਫੋਨ ਕੀਤੇ ਗਏ ਪਰ ਅਧਿਕਾਰੀ ਫੋਨ ਚੁੱਕਣ ਤੋਂ ਕਤਰਾਉਂਦੇ ਰਹੇ। ਈ. ਟੀ. ਓ. ਰੈਂਕ ਦੇ ਅਧਿਕਾਰੀ ਹਰਜੋਤ ਸਿੰਘ ਬੇਦੀ ਨੇ ਜਸਪ੍ਰੀਤ ਸਿੰਘ ਨੂੰ ਮੌਕੇ ’ਤੇ ਭੇਜਿਆ ਸੀ ਪਰ ਜਸਪ੍ਰੀਤ ਸਿੰਘ ਨੂੰ ਕਈ ਵਾਰ ਕਾਲ ਕਰਨ ਦੇ ਬਾਵਜੂਦ ਉਨ੍ਹਾਂ ਨੇ ਕੋਈ ਰਿਸਪਾਂਸ ਨਹੀਂ ਦਿੱਤਾ। ਇਸ ਵਿਚ ਇਹ ਸਵਾਲ ਉੱਠਦਾ ਹੈ ਕਿ ਐਕਸਾਈਜ਼ ਵਿਭਾਗ ਆਪਣਾ ਪੱਖ ਰੱਖਣ ਤੋਂ ਦੂਰੀ ਕਿਉਂ ਬਣਾ ਰਿਹਾ ਹੈ। ਆਪਣੇ ਸਟਾਫ ਨਾਲ ਕੁੱਟਮਾਰ ਦੇ ਮਾਮਲੇ ਵਿਚ ਜੇ ਉਹ ਇਸ ਤਰ੍ਹਾਂ ਰਵੱਈਆ ਅਪਣਾਵੇਗਾ ਤਾਂ ਭਵਿੱਖ ਵਿਚ ਸਟਾਫ ਖੁੱਲ੍ਹ ਕੇ ਕੰਮ ਕਿਵੇਂ ਕਰੇਗਾ।

ਇਹ ਵੀ ਪੜ੍ਹੋ: ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ 9 ਸਤੰਬਰ ਤੱਕ ਟਲੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • inspector
  • beaten
  • Excise Department
  • staff
  • ਜਲੰਧਰ
  • ਇੰਸਪੈਕਟਰ ਐਕਸਾਈਜ਼ ਮਹਿਕਮਾ
  • ਸਟਾਫ਼
  • ਕੁਟਾਪਾ

ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਮੇਲੇ ਦਾ ਆਗਾਜ਼, ਦੋਆਬਾ ਚੌਂਕ ਸਣੇ ਇਹ 11 ਰਸਤੇ ਕੀਤੇ ਗਏ ਡਾਇਵਰਟ

NEXT STORY

Stories You May Like

  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ ਫ਼ੈਸਲਾ
  • ipl 2026  kkr  s young batsman angkrish raghuvanshi fined
    IPL 2026: KKR ਦੇ ਨੌਜਵਾਨ ਬੱਲੇਬਾਜ਼ ਆਂਗਕ੍ਰਿਸ਼ ਰਘੂਵੰਸ਼ੀ 'ਤੇ ਲੱਗਾ ਜੁਰਮਾਨਾ; ਜਾਣੋ ਕੀ ਹੈ ਪੂਰਾ ਮਾਮਲਾ
  • fake cid inspector robs youth
    ਕਤਲ ਕੇਸ ਦਾ ਡਰ ਦਿਖਾ ਕੇ ਨਕਲੀ CID ਇੰਸਪੈਕਟਰ ਨੇ ਨੌਜਵਾਨ ਨੂੰ ਲੁੱਟਿਆ, ਸਾਰੀ ਵਾਰਦਾਤ CCTV 'ਚ ਕੈਦ
  • fraud case in nawanshahr
    ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਮਾਮਲਾ ਦਰਜ
  • ed radar
    ED ਦੇ ਰਡਾਰ 'ਤੇ ਮੋਹਾਲੀ - ਚੰਡੀਗੜ੍ਹ ਦੇ ਇਕ ਦਰਜਨ ਤੋਂ ਵੱਧ ਬਿਲਡਰ ਅਤੇ ਡਿਵੈਲਪਰ, ਜਾਣੋ ਪੂਰਾ ਮਾਮਲਾ
  • excise inspector  dabwali area
    ਪੰਜਾਬ : ਇੰਸਪੈਕਟਰ ਦੀ ਸ਼ੱਕੀ ਹਾਲਾਤ 'ਚ, 200 ਕਿਲੋਮੀਟਰ ਦੂਰ ਮਿਲੀ ਲਾਸ਼
  • sanjay dutt appears before ncw over   sarke chunar   song row
    ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋਏ ਸੰਜੇ ਦੱਤ, ਜਾਣੋ ਕੀ ਹੈ ਪੂਰਾ ਮਾਮਲਾ
  • mobile phones  emergency alerts  india testing
    ਕੀ ਤੁਹਾਡੇ ਵੀ ਅਚਾਨਕ ਖੜਕ ਪਏ ਫੋਨ? ਹੋ ਜਾਓ ਸਾਵਧਾਨ, ਜਾਣੋ ਪੂਰਾ ਮਾਮਲਾ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
Trending
Ek Nazar
policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bsf headquarters blast
      BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
    • bunty bains reaction on bikram majithia s statement
      'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ ਚਾਹੀਦੈ', ਮਜੀਠੀਆ ਦੇ ਬਿਆਨ 'ਤੇ...
    • delhi gurdwara committee starts cheap endoscopy
      ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬੰਗਲਾ ਸਾਹਿਬ 'ਚ ਸਸਤੀ ਐਂਡੋਸਕੋਪੀ ਤੇ ਮਿੰਨੀ OT...
    • drugs in teddy bears
      ਟੈਡੀ ਬੀਅਰ 'ਚ ਨਸ਼ਾ: ਅੰਮ੍ਰਿਤਸਰ ਏਅਰਪੋਰਟ 'ਤੇ MDMA ਦੀ ਪਹਿਲੀ ਖੇਪ ਬਰਾਮਦ,...
    • national lok adalat  s big bang
      ਰਾਸ਼ਟਰੀ ਲੋਕ ਅਦਾਲਤ ਦਾ ਵੱਡਾ ਧਮਾਕਾ: 27,405 ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ,...
    • major action against   stubble burning   in dinanagar and kalanaur
      ਦੀਨਾਨਗਰ ਤੇ ਕਲਾਨੌਰ 'ਚ 'ਸਟਬਲ ਬਰਨਿੰਗ' ਵਿਰੁੱਧ ਵੱਡੀ ਕਾਰਵਾਈ, ਖੇਤਾਂ 'ਚ...
    • two youths kidnapped and brutally beaten
      ਮੋਗਾ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੰਗਾਮਾ: ਦੋ ਨੌਜਵਾਨਾਂ ਨੂੰ ਅਗਵਾ...
    • ed also arrested a close associate of minister sanjeev arora
      ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ ਗ੍ਰਿਫਤਾਰ
    • social media watermelon video
      ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...
    • high alert in punjab security increased at all airports and sensitive places
      ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +