ਚੰਡੀਗੜ੍ਹ (ਪਰਾਸ਼ਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਰਾਜ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੂੰ ਤੁਰੰਤ ਬਰਖਾਸਤ ਕੀਤੇ ਜਾਣ ਦੀ ਮੰਗ ਕਰਦੇ ਹੋਏ ਦੋਸ਼ ਲਾਇਆ ਹੈ ਕਿ ਚੋਣ ਕਮਿਸ਼ਨ ਲੋਕਲ ਬਾਡੀਜ਼ ਚੋਣਾਂ 'ਚ ਜਨਤਾ ਦੀ ਆਵਾਜ਼ ਦਬਾਉਣ ਲਈ ਕਾਂਗਰਸ ਦੀ ਸਾਜ਼ਿਸ਼ ਦਾ ਹਿੱਸਾ ਬਣ ਗਿਆ ਹੈ। ਅੱਜ ਇਥੇ ਜਾਰੀ ਇਕ ਬਿਆਨ 'ਚ ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹੱਥ-ਠੋਕਾ ਬਣ ਕੇ ਜਗਪਾਲ ਸਿੰਘ ਸੰਧੂ ਨੇ ਚੋਣ ਕਮਿਸ਼ਨ ਵਰਗੀ ਵੱਕਾਰੀ ਸੰਸਥਾ ਨੂੰ ਢਾਹ ਲਾਈ ਹੈ, ਇਸ ਲਈ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਸੁਖਬੀਰ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਨੇ ਸ਼ੁਰੂ ਤੋਂ ਹੀ ਪੱਖਪਾਤੀ ਰਵੱਈਆ ਅਪਣਾਇਆ ਹੈ। ਅਕਾਲੀ ਦਲ ਦਾ ਵਫਦ ਉਨ੍ਹਾਂ ਨੂੰ ਆਪਣੀਆਂ ਸ਼ਿਕਾਇਤਾਂ ਲੈ ਕੇ 5 ਵਾਰ ਮੁਲਾਕਾਤ ਕਰ ਚੁੱਕਾ ਹੈ ਪਰ ਉਨ੍ਹਾਂ ਇਕ ਵਾਰ ਵੀ ਉਨ੍ਹਾਂ ਨੂੰ ਇਨਸਾਫ ਨਹੀਂ ਦਿਵਾਇਆ। ਅਕਾਲੀ ਦਲ ਨੇ ਵੋਟਰ ਲਿਸਟ, ਐੱਨ. ਓ. ਸੀ. ਸਮੇਤ ਕਈ ਮੁੱਦੇ ਚੋਣ ਕਮਿਸ਼ਨ ਦੇ ਨੋਟਿਸ 'ਚ ਲਿਆਂਦੇ ਪਰ ਉਨ੍ਹਾਂ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ। ਅੱਜ ਚੋਣ ਕਮਿਸ਼ਨ ਨੇ ਅਕਾਲੀ-ਭਾਜਪਾ ਵਰਕਰਾਂ 'ਤੇ ਹੋਏ ਹਮਲਿਆਂ ਦੀਆਂ ਸ਼ਿਕਾਇਤਾਂ 'ਤੇ ਕਾਰਵਾਈ ਕਰਨ ਤੋਂ ਵੀ ਇਨਕਾਰ ਕਰ ਦਿੱਤਾ। ਘੱਗਾ 'ਚ ਇਕ ਵਿਅਕਤੀ ਦੀ ਹੱਤਿਆ ਹੋ ਗਈ। ਕਈ ਹੋਰ ਜ਼ਖਮੀ ਹੋ ਗਏ, ਇਥੋਂ ਤੱਕ ਕਿ ਮਹਿਲਾਵਾਂ ਅਤੇ ਮੀਡੀਆ ਵਾਲਿਆਂ ਨੂੰ ਵੀ ਨਹੀਂ ਬਖਸ਼ਿਆ ਗਿਆ। ਸੁਖਬੀਰ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ 'ਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਰਾਜ ਕਮਿਸ਼ਨ ਵੀ ਸੂਬੇ 'ਚ ਗੁੰਡਾਗਰਦੀ ਨੂੰ ਬੜ੍ਹਾਵਾ ਦੇ ਰਿਹਾ ਹੈ ਤੇ ਅਕਾਲੀਆਂ ਦੀਆਂ ਸ਼ਿਕਾਇਤਾਂ ਨੂੰ ਪੂਰੀ ਤਰ੍ਹਾਂ ਨਜ਼ਰ-ਅੰਦਾਜ਼ ਕਰ ਰਿਹਾ ਹੈ।
ਰਾਜਪੁਰਾ ਦੀ ਸੋਰਗੀਰ ਬਸਤੀ 'ਚ ਧਮਾਕਾ; 1 ਦੀ ਮੌਤ, 5 ਜ਼ਖਮੀ
NEXT STORY