ਚੰਡੀਗੜ੍ਹ (ਮਲਹੋਤਰਾ) : ਆਪਣੀ ਮਾਲੀ ਹਾਲਤ ਨੂੰ ਸੁਧਾਰਨ ਲਈ ਸੂਬਾ ਸਰਕਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਕੱਟ ਕੇ ਖਜ਼ਾਨਾ ਭਰਨ ਦੀ ਯੋਜਨਾ ਬਣਾ ਰਹੀ ਹੈ। ਸਰਕਾਰ ਦੇ ਇਸ ਫੈਸਲੇ ਨਾਲ ਠੇਕੇ ’ਤੇ ਰੱਖੇ ਅਧਿਆਪਕਾਂ ਨੂੰ ਝਟਕਾ ਲੱਗ ਸਕਦਾ ਹੈ ਕਿਉਂਕਿ ਸਰਕਾਰ ਠੇਕੇ ’ਤੇ ਰੱਖੇ ਅਧਿਆਪਕਾਂ ਦੀ ਤਨਖਾਹ 42,800 ਰੁਪਏ ਤੋਂ ਘਟਾ ਕੇ 10, 800 ਰੁਪਏ ਪ੍ਰਤੀ ਮਹੀਨਾ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਨਾਲ ਮੁਲਾਜ਼ਮਾਂ ਦੀਆਂ ਤਨਖਾਹਾਂ ’ਤੇ 75 ਫੀਸਦੀ ਕਟੌਤੀ ਲੱਗ ਸਕਦੀ ਹੈ। ਅਜਿਹਾ ਕਰਨ ਨਾਲ ਸਰਵ ਸਿੱਖਿਆ ਅਭਿਆਨ ਅਤੇ ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ ਅਧੀਨ ਕੰਮ ਕਰ ਰਹੇ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ ਦੀਆਂ ਤਨਖਾਹਾਂ ਘੱਟ ਜਾਣਗੀਆਂ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵਿੱਤੀ ਸੰਕਟ ਦੇ ਮੱਦੇਨਜ਼ਰ ਠੇਕੇ ਦੇ ਆਧਾਰ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਇਕ ਤਜਵੀਜ਼ ਬਣਾਈ ਜਾ ਰਹੀ ਹੈ, ਜਿਸ ’ਚ ਸਰਕਾਰ ਅਜਿਹੇ ਮੁਲਾਜ਼ਮਾਂ ਨੂੰ ਪਹਿਲੇ 3 ਸਾਲ ਮੁੱਢਲੀਆਂ ਤਨਖਾਹਾਂ ਦੇਣ ਦੇ ਬਾਰੇ ਸੋਚ ਰਹੀ ਹੈ। ਦੂਜੇ ਪਾਸੇ ਕਈ ਸਾਲਾਂ ਤੋਂ ਕੰਮ ਕਰਦੇ ਆ ਰਹੇ ਸਰਵ ਸਿੱਖਿਆ ਅਭਿਆਨ ਅਤੇ ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ ਅਧੀਨ ਕੰਮ ਕਰ ਰਹੇ 15,600 ਅਧਿਆਪਕਾਂ ਨੂੰ ਰੈਗੂਲਰ ਸਕੇਲਾਂ ’ਚ ਮੁੱਢਲੀ ਤਨਖਾਹ ਅਤੇ ਡੀ. ਏ. ਦੇ ਆਧਾਰ ’ਤੇ ਤਨਖਾਹ ਦੇ ਰਹੀ ਹੈ।
ਇਥੇ ਦੱਸਣਯੋਗ ਇਹ ਹੈ ਕਿ ਬਾਦਲ ਸਰਕਾਰ ਦੇ ਸਮੇਂ 27,000 ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਣਾਏ ਐਕਟ ’ਚ ਬਕਾਇਦਾ ਦਰਜ ਹੈ ਕਿ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵੇਲੇ ਉਨ੍ਹਾਂ ਦੀਆਂ ਤਨਖਾਹਾਂ ਘੱਟ ਨਹੀਂ ਕੀਤੀਆਂ ਜਾਣਗੀਆਂ, ਸਗੋਂ ਬਰਕਰਾਰ ਰੱਖਣ ਦੀ ਗੱਲ ਕੀਤੀ ਗਈ ਸੀ।
ਪੁਲਸ ਨੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਚੋਰੀ ਦੇ ਦੋ ਮੋਟਰਸਾਈਕਲ ਕੀਤੇ ਬਰਾਮਦ
NEXT STORY