ਅੰਮ੍ਰਿਤਸਰ (ਸਾਗਰ, ਸੰਜੀਵ) : ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਦਾ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿਖੇ ਪ੍ਰਦਰਸ਼ਨ ਦੌਰਾਨ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੁਧੀਰ ਸੂਰੀ ਆਪਣੇ ਸਾਥੀਆਂ ਨਾਲ ਬੈਠ ਕੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ। ਸੂਤਰਾਂ ਮੁਤਾਬਕ ਹਮਲਾਵਰਾਂ ਵਲੋਂ ਸੂਰੀ ਨੂੰ ਲਗਭਗ ਪੰਜ ਗੋਲ਼ੀਆਂ ਮਾਰੀਆਂ ਗਈਆਂ। ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਅੰਮ੍ਰਿਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਧੀਰ ਸੂਰੀ ਨੂੰ ਕਤਲ ਕਰਨ ਵਾਲੇ ਕਾਤਲ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਕਮਿਸ਼ਨਰ ਮੁਤਾਬਕ ਪੁਲਸ ਨੇ ਵਾਰਦਾਤ ਵਿਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪਾਰਟੀ ’ਚੋਂ ਮੁਅੱਤਲ ਹੋਣ ਤੋਂ ਬਾਅਦ ਬੀਬੀ ਜਗੀਰ ਕੌਰ ਆਏ ਸਾਹਮਣੇ, ਭਾਜਪਾ ’ਚ ਜਾਣ ਦੀ ਚਰਚਾ ’ਤੇ ਦਿੱਤਾ ਵੱਡਾ ਬਿਆਨ
ਪੁਲਸ ਕਮਿਸ਼ਨਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਫਿਲਹਾਲ ਕਾਤਲ ਇਕੱਲਾ ਹੀ ਸੀ ਜਿਸ ਵਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਪੁਲਸ ਅਧਿਕਾਰੀ ਨੇ ਕਿਹਾ ਹੈ ਕਿ ਕਾਨੂੰਨ ਮੁਤਾਬਕ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਪਰ ਲੋਕ ਸ਼ਾਂਤੀ ਬਣਾਈ ਰੱਖਣ। ਘਟਨਾ ਤੋਂ ਬਾਅਦ ਮੌਕੇ ’ਤੇ ਚੀਕ-ਚਿਹਾੜਾ ਮਚ ਗਿਆ ਅਤੇ ਸੂਰੀ ਦੇ ਸਮਰਥਕਾਂ ਵਲੋਂ ਖੂਨ ਨਾਲ ਲਥਪਥ ਹਾਲਤ ਵਿਚ ਹਸਪਤਾਲ ਲੈ ਗਏ ਪਰ ਰਸਤੇ ਵਿਚ ਹੀ ਉਨ੍ਹਾਂ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਲੁਧਿਆਣਾ ਦੇ ਨਾਮੀ ਹਸਪਤਾਲ ਦੀ ਨਰਸ ਦਾ ਹੋਸ਼ ਉਡਾਉਣ ਵਾਲਾ ਕਾਰਾ, ਹੁਸਨ ਦਾ ਜਾਲ ਵਿਛਾ ਕੇ ਕਰਦੀ ਸੀ ਇਹ ਕੰਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਬੀਬੀ ਜਗੀਰ ਕੌਰ ਨੂੰ ਕੱਢਣ ਤੋਂ ਪਹਿਲਾਂ ਪਾਰਟੀ ’ਚ ਬਗਾਵਤ ਦੇ ਆਸਾਰ! ਅਕਾਲੀ ਹਲਕਿਆਂ ’ਚ ਚਰਚਾ
NEXT STORY