ਹਰੀਕੇ ਪੱਤਣ (ਲਵਲੀ) - ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ ਖੇਡ ਨੀਤੀ ਵਿੱਚ ਜਿਥੇ ਖਿਡਾਰੀਆਂ ਨੂੰ ਦਿੱਤੇ ਜਾਣ ਵਾਲੇ ਨਗਦ ਇਨਾਮਾਂ ਵਿੱਚ ਭਾਰੀ ਵਾਧਾ ਕੀਤਾ ਗਿਆ, ਉੱਥੇ ਹੀ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਖੇਡਾਂ ਦੀ ਤਿਆਰੀ ਕਰਨ ਵਾਲੇ ਖਿਡਾਰੀਆਂ ਨੂੰ ਦਿੱਤੀ ਜਾਣ ਵਾਲੀ ਰਾਸ਼ੀ ਵਿੱਚ ਵੀ ਵੱਡਾ ਵਾਧਾ ਕੀਤਾ ਗਿਆ। ਇਸ ਨਾਲ ਖਿਡਾਰੀ ਆਧੁਨਿਕ ਢੰਗ ਦੀਆਂ ਤਕਨੀਕਾਂ ਨਾਲ ਆਪਣੀ ਖੇਡ ਦੀ ਤਿਆਰੀ ਕਰਕੇ ਆਪਣੇ ਸੂਬੇ ਤੇ ਦੇਸ਼ ਦਾ ਨਾਮ ਦੁਨੀਆਂ ਭਰ ਵਿੱਚ ਰੌਸ਼ਨ ਕਰ ਸਕਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਮਲਟੀਪਰਪਜ਼ ਸਪੋਰਟਸ ਸਟੇਡੀਅਮ ਪੱਟੀ ਵਿਖੇ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਤਹਿਤ ਬਲਾਕ ਪੱਧਰੀ ਖੇਡਾਂ ਦਾ ਰਸਮੀਂ ਉਦਘਾਟਨ ਕਰਨ ਮੌਕੇ ਕੀਤਾ।
ਇਹ ਵੀ ਪੜ੍ਹੋ : ਵੱਡੀ ਰਾਹਤ: 158 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਹੁਣ ਕਿੰਨੀ ਹੋਵੇਗੀ ਕੀਮਤ
ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਸਤਵੰਤ ਕੌਰ ਤੋਂ ਇਲਾਵਾ ਖੇਡ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ। ਲਾਲਜੀਤ ਭੁੱਲਰ ਨੇ ਕਿਹਾ ਕਿ “ਖੇਡਾਂ ਵਤਨ ਪੰਜਾਬ ਦੀਆਂ” ਦੇ ਪਹਿਲੇ ਸੀਜ਼ਨ ਦੀ ਸਫਲਤਾ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਨੂੰ ਵੀ ਸਫਲਤਾ ਦੇ ਸ਼ਿਖਰਾਂ ‘ਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖੇਡਾਂ ਪੰਜਾਬ ਦੀ ਅਮੀਰ ਵਿਰਾਸਤ ਰਹੀ ਹੈ ਅਤੇ ਪੰਜਾਬ ਨੇ ਦੇਸ਼ ਨੂੰ ਕਈ ਵੱਡੇ ਖਿਡਾਰੀ ਦਿੱਤੇ ਹਨ।
ਇਹ ਵੀ ਪੜ੍ਹੋ : ਸਤੰਬਰ ਮਹੀਨੇ ਦੇ ਪਹਿਲੇ ਦਿਨ ਪੰਜਾਬ ਨੈਸ਼ਨਲ ਬੈਂਕ ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਝਟਕਾ
ਉਨ੍ਹਾਂ ਨੇ ਕਿਹਾ ਕਿ ਸਾਡੇ ਪਿੰਡਾਂ ਵਿੱਚ ਰਹਿੰਦੇ ਖਿਡਾਰੀ ਪਹਿਲਾਂ ਕਈ ਤਰ੍ਹਾਂ ਦੀਆਂ ਕਮੀਆਂ ਕਾਰਨ ਅੱਗੇ ਨਹੀਂ ਵੱਧ ਸਕਦੇ ਸਨ ਪਰ ਹੁਣ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਇਨ੍ਹਾਂ ਖਿਡਾਰੀਆਂ ਨੂੰ ਅੱਗੇ ਵੱਧਣ ਦੇ ਵਧੇਰੇ ਮੌਕੇ ਪ੍ਰਦਾਨ ਕਰ ਰਹੀ ਹੈ, ਜਿਸ ਨੂੰ ਵੇਖ ਕੇ ਕਿਹਾ ਜਾ ਸਕਦਾ ਹੈ ਕਿ ਖੇਡਾਂ ਵਿੱਚ ਪੰਜਾਬ ਦਾ ਭਵਿੱਖ ਬਹੁਤ ਉੱਜਵਲ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਸਿਰਫ਼ ਖੇਡਾਂ ਹੀ ਇੱਕ ਅਜਿਹਾ ਸਾਧਨ ਹਨ, ਜਿੰਨ੍ਹਾਂ ਨਾਲ ਜੁੜ ਕੇ ਸਾਡੇ ਨੌਜਵਾਨ ਨਸ਼ਿਆਂ ਵਰਗੀ ਭੈੜੀ ਲਾਹਣਤ ਤੋਂ ਦੂਰ ਰਹਿ ਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਵਾਸਤੇ ਵੱਧ ਤੋਂ ਵੱਧ ਉਪਰਾਲੇ ਕਰਨ।
ਇਹ ਵੀ ਪੜ੍ਹੋ : ਰੱਖੜੀ ਮੌਕੇ ਮੋਦੀ ਸਰਕਾਰ ਦਾ ਵੱਡਾ ਤੋਹਫ਼ਾ, 200 ਰੁਪਏ ਸਸਤਾ ਹੋਇਆ LPG ਸਲੰਡਰ
ਉਨ੍ਹਾਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਤਹਿਤ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈਣ ਤਾਂ ਜੋ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਨੂੰ ਹੋਰ ਸਫਲ ਬਣਾਇਆ ਜਾ ਸਕੇ। ਉਹਨਾਂ ਨੇ ਕਿਹਾ ਕਿ ਬਲਾਕ ਪੱਟੀ ਤੋਂ ਅੱਜ ਸ਼ੁਰੂ ਹੋਈਆਂ ਬਲਾਕ ਪੱਧਰੀ ਖੇਡਾਂ ਵਿੱਚ ਐਥਲੈਟਿਕਸ, ਫੁੱਟਬਾਲ, ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ), ਕਬੱਡੀ (ਨੈਸ਼ਨਲ ਤੇ ਸਰਕਲ ਸਟਾਇਲ), ਖੋ-ਖੋ ਅਤੇ ਰੱਸ਼ਾਕੱਸੀ ਦੇ ਮੁਕਾਬਲੇ ਕਰਵਾਏ ਜਾਣਗੇ। ਜ਼ਿਲ੍ਹੇ ਦੇ ਜਿਹੜੇ ਖਿਡਾਰੀ ਜਾਂ ਟੀਮਾਂ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣਾ ਚਾਹੁੰਦੇ ਹਨ ਤੇ ਜਿੰਨ੍ਹਾਂ ਨੇ ਆੱਨਲਾਇਨ ਰਜਿਸਟਰੇਸ਼ਨ ਨਹੀਂ ਕਰਵਾਈ, ਉਹ ਮੌਕੇ ‘ਤੇ ਵੀ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ : Air India ਨੂੰ ਇਕ ਹੋਰ ਝਟਕਾ: ਬੋਇੰਗ ਯੂਨਿਟ ਤੋਂ ਬਾਅਦ ਸਿਮੂਲੇਟਰ ਸਿਖਲਾਈ ਕੇਂਦਰ ’ਤੇ ਲੱਗੀ ਪਾਬੰਦੀ
ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡਾਂ 10 ਸਤੰਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਕਰਵਾਈਆਂ ਜਾਣਗੀਆਂ। ਬਲਾਕ ਵਲਟੋਹਾ ਵਿਖੇ 03 ਸਤੰਬਰ ਅਤੇ 04 ਸਤੰਬਰ ਨੂੰ ਫੁੱਟਬਾਲ, ਕਬੱਡੀ (ਨੈਸ਼ਨਲ ਸਟਾਇਲ-ਸਰਕਲ ਸਟਾਇਲ), ਖੋ-ਖੋ, ਐਥਲੈਟਿਕਸ, ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ) ਤੇ ਰੱਸ਼ਾਕਸੀ ਦੇ ਮੁਕਾਬਲੇ ਸ਼ਹੀਦ ਹਵਾਲਦਾਰ ਅਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ (ਲੜਕੇ) ਵਿਖੇ ਹੋਣਗੇ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਹਰੀਕੇ ਸ੍ਰੀ ਦਿਲਬਾਗ਼ ਸਿੰਘ, ਚੇਅਰਮੈਨ ਨਗਰ ਸੁਧਾਰ ਟਰੱਸਟ ਤਰਨ ਤਾਰਨ ਸ੍ਰੀ ਰਜਿੰਦਰ ਸਿੰਘ ਉਸਮਾਂ, ਸ੍ਰੀ ਸਰੂਪ ਸਿੰਘ ਸਟੇਜ ਸਕੱਤਰ, ਸ੍ਰੀ ਕੁਲਵਿੰਦਰ ਸਿੰਘ ਐਥਲੈਟਿਕਸ ਕੋਚ, ਅਧਿਆਪਕਾਂ ਸਣੇ ਖੇਡ ਪ੍ਰੇਮੀ ਤੇ ਵੱਡੀ ਗਿਣਤੀ ਵਿੱਚ ਖਿਡਾਰੀ ਮੌਜੂਦ ਸਨ।
ਇਹ ਵੀ ਪੜ੍ਹੋ : ਹਵਾਈ ਅੱਡੇ 'ਤੇ ਜਾਣ ਵਾਲੇ ਸਾਵਧਾਨ, 3 ਦਿਨ ਬੰਦ ਰਹੇਗੀ ਦਿੱਲੀ! ਜਾਣੋ ਕਿਉਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
2015 ਤੋਂ ਸਜ਼ਾ ਕੱਟ ਰਹੇ ਬੰਦੀ ਨੂੰ ਹਾਈਕੋਰਟ ਨੇ ਰਿਹਾਅ ਕਰਨ ਦੇ ਹੁਕਮ ਦਿੱਤੇ
NEXT STORY