ਜਲੰਧਰ (ਪੁਨੀਤ)– ਮਈ ਦੇ ਪਹਿਲੇ ਹਫ਼ਤੇ ਪੰਜਾਬ ’ਚ ਤਾਪਮਾਨ 42 ਡਿਗਰੀ ਨੂੰ ਪਾਰ ਕਰ ਗਿਆ ਸੀ, ਜਿਸ ਕਾਰਨ ਲੋਕਾਂ ਦੀ ਹਾਲਤ ਤਰਸਯੋਗ ਹੁੰਦੀ ਜਾ ਰਹੀ ਸੀ। ਸ਼ੁੱਕਰਵਾਰ ਨੂੰ ਤਾਪਮਾਨ ’ਚ ਬਦਲਾਅ ਹੋਇਆ, ਜਿਸ ਕਾਰਨ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਵਲੋਂ 10 ਮਈ ਨੂੰ ਜਾਰੀ ਨਿਊਜ਼ ਬੁਲੇਟਿਨ ’ਚ 13 ਮਈ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਸੀ।
ਇਸੇ ਸਿਲਸਿਲੇ ’ਚ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਪੰਜਾਬ ਸਮੇਤ ਗੁਆਂਢੀ ਸੂਬਿਆਂ ’ਚ ਬਾਰਿਸ਼ ਹੋਈ, ਜਿਸ ਕਾਰਨ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਤੇ ਤਾਪਮਾਨ 35 ਡਿਗਰੀ ਤੱਕ ਪਹੁੰਚ ਗਿਆ। ਇਸ ਕਾਰਨ ਪਿਛਲੇ 2-3 ਦਿਨਾਂ ਤੋਂ ਪੰਜਾਬ ਦਾ ਮੌਸਮ ਸੁਹਾਵਣਾ ਬਣਿਆ ਰਿਹਾ ਤੇ ਬੱਦਲਾਂ ਦੀ ਘਟਾ ਛਾਉਣ ਕਾਰਨ ਸਿੱਧੀ ਧੁੱਪ ਤੋਂ ਬਚਾਅ ਹੋ ਰਿਹਾ ਹੈ। ਮੌਸਮ ਵਿਭਾਗ ਵਲੋਂ ਜਾਰੀ ਅਲਰਟ ਹੁਣ ਖ਼ਤਮ ਹੋ ਗਿਆ ਹੈ, ਜਿਸ ਕਾਰਨ ਪੰਜਾਬ ’ਚ ਫਿਰ ਤੋਂ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵਲੋਂ ਜਾਰੀ ਭਵਿੱਖਬਾਣੀ ਅਨੁਸਾਰ ਪੰਜਾਬ ਅਗਲੇ 4 ਦਿਨਾਂ ਤੱਕ ਗ੍ਰੀਨ ਜ਼ੋਨ ’ਚ ਰਹੇਗਾ, ਜਿਸ ਕਾਰਨ ਤਾਪਮਾਨ ਵਧਣ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਵਧਣ ਦਾ ਖ਼ਦਸ਼ਾ ਹੈ।
ਇਹ ਖ਼ਬਰ ਵੀ ਪੜ੍ਹੋ : 6.5 ਬੈਂਡ ਵਾਲੀ ਕੁੜੀ ਨਾਲ ਵਿਆਹ ਤੇ ਕੈਨੇਡਾ ਭੇਜਣ ’ਤੇ ਖ਼ਰਚੇ 36 ਲੱਖ, ਹੁਣ ਕਰਨ ਲੱਗੀ 25 ਲੱਖ ਦੀ ਹੋਰ ਡਿਮਾਂਡ
ਤਾਜ਼ਾ ਵਿਭਾਗੀ ਅੰਕੜਿਆਂ ਅਨੁਸਾਰ ਮਹਾਨਗਰ ਜਲੰਧਰ ਦਾ ਤਾਪਮਾਨ 35.1 ਡਿਗਰੀ ਦਰਜ ਕੀਤਾ ਗਿਆ ਹੈ। ਇਸ ਸਿਲਸਿਲੇ ’ਚ ਅਗਲੇ ਕੁਝ ਦਿਨਾਂ ’ਚ ਤਾਪਮਾਨ 4 ਤੋਂ 5 ਡਿਗਰੀ ਤੱਕ ਵਧੇਗਾ। ਇਸ ਦੇ ਨਾਲ ਹੀ ਸਰਹੱਦੀ ਖ਼ੇਤਰ ’ਚ 5 ਡਿਗਰੀ ਤੋਂ ਵੱਧ ਤਾਪਮਾਨ ਦੇ ਵਾਧੇ ਦੀ ਭਵਿੱਖਬਾਣੀ ਕੀਤੀ ਗਈ ਹੈ। ਅਜਿਹੇ ’ਚ ਲੋਕਾਂ ਨੂੰ ਇਕ ਵਾਰ ਫਿਰ ਪ੍ਰੇਸ਼ਾਨ ਹੋਣਾ ਪਵੇਗਾ। ਮਾਹਿਰਾਂ ਦਾ ਕਹਿਣਾ ਹੈ ਕਿ ਮਈ ’ਚ ਤਾਪਮਾਨ 42 ਡਿਗਰੀ ’ਤੇ ਪਹੁੰਚਣ ਕਾਰਨ ਪੈਦਾ ਹੋਈਆਂ ਸਮੱਸਿਆਵਾਂ ਦੇ ਸਿਲਸਿਲੇ ਦੇ ਦੁਹਰਾਉਣ ਦੀ ਸੰਭਾਵਨਾ ਹੈ।
ਸਿੱਧੀ ਧੁੱਪ ’ਚ ਜਾਂਦੇ ਸਮੇਂ ਬਚਾਅ ਕਰਨਾ ਜ਼ਰੂਰੀ
ਧੁੱਪ ਚਮੜੀ ਨੂੰ ਨੁਕਸਾਨ ਪਹੁੰਚਾਉਂਦੀ ਹੈ। ਇਸ ਲਈ ਇਸ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ। ਇਸ ਸਿਲਸਿਲੇ ’ਚ ਜੇਕਰ ਧੁੱਪ ਸਿੱਧੀ ਚਿਹਰੇ ’ਤੇ ਪੈਂਦੀ ਹੈ ਤਾਂ ਹੀਟ ਸਟ੍ਰੋਕ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਬਾਹਰ ਜਾਣ ਤੋਂ ਪਹਿਲਾਂ ਆਪਣੇ ਮੂੰਹ ਤੇ ਸਿਰ ਨੂੰ ਕੱਪੜੇ ਨਾਲ ਚੰਗੀ ਤਰ੍ਹਾਂ ਢੱਕ ਕੇ ਰੱਖੋ, ਸਿਰ ’ਤੇ ਕੱਪੜਾ ਜਾਂ ਟੋਪੀ ਪਾਓ, ਜਦਕਿ ਦੋਪਹੀਆ ਵਾਹਨ ਚਾਲਕ ਹੈਲਮੇਟ ਦੀ ਵਰਤੋਂ ਕਰਕੇ ਆਪਣੇ ਆਪ ਨੂੰ ਧੁੱਪ ਤੋਂ ਬਚਾ ਸਕਦੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਸਿੱਧੀ ਧੁੱਪ ’ਚ ਜਾਣ ਸਮੇਂ ਸੁਰੱਖਿਆ ਲੈਣਾ ਜ਼ਰੂਰੀ ਹੈ ਨਹੀਂ ਤਾਂ ਵਿਅਕਤੀ ਬੀਮਾਰ ਹੋ ਸਕਦਾ ਹੈ।
ਉਨ੍ਹਾਂ ਕਿਹਾ ਕਿ ਗਰਮੀਆਂ ’ਚ ਸਰੀਰ ’ਚ ਪਾਣੀ ਦੀ ਕਮੀ ਨਾਲ ਡੀਹਾਈਡ੍ਰੇਸ਼ਨ ਹੋ ਸਕਦੀ ਹੈ। ਇਸ ਲਈ ਬਾਹਰ ਜਾਣ ਸਮੇਂ ਆਪਣੇ ਨਾਲ ਪਾਣੀ ਦੀ ਬੋਤਲ ਜ਼ਰੂਰ ਰੱਖਣੀ ਚਾਹੀਦੀ ਹੈ ਤੇ ਬਾਹਰ ਜਾਣ ਤੋਂ ਪਹਿਲਾਂ ਭਰਪੂਰ ਮਾਤਰਾ ’ਚ ਪਾਣੀ ਪੀਣਾ ਹੀਟ ਸਟ੍ਰੋਕ ਦਾ ਖ਼ਤਰਾ ਘੱਟ ਕਰਦਾ ਹੈ। ਤੁਸੀਂ ਸਵਾਦ ਅਨੁਸਾਰ ਪਾਣੀ ’ਚ ਥੋੜ੍ਹਾ ਜਿਹਾ ਨਮਕ ਤੇ ਨਿੰਬੂ ਦਾ ਰਸ ਵੀ ਮਿਲਾ ਸਕਦੇ ਹੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਦੁਬਈ 'ਚ ਪੱਤਰਕਾਰ ਰਮਨਦੀਪ ਸਿੰਘ ਸੋਢੀ ਨੂੰ ਮਿਲਿਆ 'ਬੈਸਟ ਜਰਨਲਿਸਟ ਆਫ ਪੰਜਾਬੀ ਡਾਇਸਪੋਰਾ' ਐਵਾਰਡ
NEXT STORY