ਕਪੂਰਥਲਾ (ਭੂਸ਼ਣ/ਮਹਾਜਨ)-ਥਾਣਾ ਕੋਤਵਾਲੀ ਅਧੀਨ ਆਉਂਦੇ ਪਿੰਡ ਕਾਦੂਪੁਰ ਦੇ ਇਕ 27 ਸਾਲਾ ਨੌਜਵਾਨ ਨੇ ਆਪਣੀ ਪਤਨੀ ਦੇ ਝਗੜਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਮ੍ਰਿਤਕ ਦੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਪਿੰਡ ਕਾਦੂਪੁਰ ਵਾਸੀ ਚਰਨਜੀਤ ਕੌਰ ਪਤਨੀ ਬਖ਼ਸ਼ੀਸ਼ ਪਾਲ ਨੇ ਆਪਣੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ ਲੜਕੇ ਲਵਪ੍ਰੀਤ ਸਿੰਘ ਦੀ 'ਲਵ ਮੈਰਿਜ' ਲਗਭਗ 6 ਸਾਲ ਪਹਿਲਾਂ ਅਰਚਨਾ ਪੁੱਤਰੀ ਬੌਬੀ ਵਾਸੀ ਪੰਜਾਬੀ ਬਾਗ ਦੇ ਨਾਲ ਹੋਈ ਸੀ। ਲਵਪ੍ਰੀਤ ਅਤੇ ਉਸ ਦੀ ਪਤਨੀ ਅਰਚਨਾ ਵਿਚਕਾਰ ਬਹੁਤ ਲੜਾਈ ਹੁੰਦੀ ਸੀ। ਕਈ ਵਾਰ ਪਰਿਵਾਰ ਮੈਂਬਰਾਂ ਅਤੇ ਪਤਵੰਤਿਆਂ ਵੱਲੋਂ ਉਨ੍ਹਾਂ ਨੂੰ ਸਮਝਾਇਆ ਗਿਆ ਸੀ ਪਰ ਫਿਰ ਵੀ ਅਰਚਨਾ ਕਿਸੇ ਨਾ ਕਿਸੇ ਗੱਲ ’ਤੇ ਝਗੜਾ ਕਰਦੀ ਰਹਿੰਦੀ ਸੀ।
ਇਹ ਵੀ ਪੜ੍ਹੋ : 3 ਭੈਣਾਂ ਦੇ ਇਕਲੌਤੇ ਭਰਾ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਬੱਸ ਸਟੈਂਡ ਨੇੜਿਓਂ ਪਾਰਕ 'ਚੋਂ ਮਿਲੀ ਲਾਸ਼
ਸ਼ਿਕਾਇਤਕਰਤਾ ਚਰਨਜੀਤ ਕੌਰ ਨੇ ਇਹ ਵੀ ਕਿਹਾ ਕਿ 29 ਜਨਵਰੀ ਨੂੰ ਲਵਪ੍ਰੀਤ ਨੇ ਆਪਣੀ ਪਤਨੀ ਦੇ ਝਗੜਿਆਂ ਤੋਂ ਤੰਗ ਆ ਕੇ ਆਪਣੇ ਕਮਰੇ ਦੇ ਅੰਦਰ ਗਾਰਡਰ ਨਾਲ ਰੱਸੀ ਬੰਨ੍ਹ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਬਾਰੇ ਪਤਾ ਲੱਗਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹੇਠਾਂ ਉਤਾਰਿਆ ਅਤੇ ਇਲਾਜ ਲਈ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਦੂਜੇ ਪਾਸੇ ਥਾਣਾ ਕੋਤਵਾਲੀ ਪੁਲਸ ਨੇ ਮ੍ਰਿਤਕ ਦੀ ਮਾਤਾ ਚਰਨਜੀਤ ਕੌਰ ਦੇ ਬਿਆਨ ’ਤੇ ਕਾਰਵਾਈ ਕਰਦੇ ਹੋਏ ਲਵਪ੍ਰੀਤ ਦੀ ਪਤਨੀ ਅਰਚਨਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੀ ਪੁਸ਼ਟੀ ਕਰਦਿਆਂ ਜਾਂਚ ਅਧਿਕਾਰੀ ਏ. ਐੱਸ. ਆਈ. ਮਨਜੀਤ ਸਿੰਘ ਨੇ ਕਿਹਾ ਕਿ ਮੁਲਜ਼ਮ ਅਰਚਨਾ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਨੂੰ ਮਿਲੇਗੀ ਇਹ ਖ਼ਾਸ ਸਹੂਲਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਟਰੈਫਿਕ ਪੁਲਸ ਦੇ ਨਵੇਂ ਫ਼ੈਸਲੇ ਨਾਲ ਲੱਗੇਗਾ ਤਗੜਾ ਝਟਕਾ
NEXT STORY