ਨਵਾਂਸ਼ਹਿਰ, (ਤ੍ਰਿਪਾਠੀ)- ਚੋਰੀ ਦੀ ਨੀਅਤ ਨਾਲ ਘਰ 'ਚ ਦਾਖਲ ਹੋ ਕੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੇ ਦੋਸ਼ੀ ਨੌਜਵਾਨ ਖ਼ਿਲਾਫ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ।
ਬਲਿਹਾਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਮਜਾਰਾ ਖੁਰਦ ਨੇ ਦੱਸਿਆ ਕਿ ਮੰਗਲਵਾਰ ਦੀ ਰਾਤ ਨੂੰ ਪੂਰਾ ਪਰਿਵਾਰ ਸੁੱਤਾ ਹੋਇਆ ਸੀ। ਸਵੇਰੇ 3 ਵਜੇ ਉਨ੍ਹਾਂ ਦੇ ਘਰ ਦੇ ਇਕ ਕਮਰੇ ਤੋਂ ਆ ਰਹੀ ਰੌਸ਼ਨੀ ਤੇ ਆਵਾਜ਼ ਕਾਰਨ ਜਦੋਂ ਉਸ ਨੇ ਕਮਰੇ ਦੀ ਲਾਈਟ ਆਨ ਕੀਤੀ ਤਾਂ ਉਥੇ ਉਨ੍ਹਾਂ ਦੇ ਗੁਆਂਢ 'ਚ ਰਹਿਣ ਵਾਲਾ ਨੌਜਵਾਨ ਘਰ ਦੇ ਸਾਮਾਨ ਦੀ ਫਰੋਲਾ-ਫਰਾਲੀ ਕਰ ਰਿਹਾ ਸੀ। ਜਦੋਂ ਉਸ ਨੇ ਨੌਜਵਾਨ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਹ ਤੇਜ਼ਧਾਰ ਲੋਹੇ ਦੀ ਰਾਡ ਨਾਲ ਹਮਲਾ ਕਰ ਕੇ ਭੱਜ ਗਿਆ।
ਚੌਕੀ ਜਾਡਲਾ ਦੇ ਇੰਚਾਰਜ ਪਰਮਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਉਕਤ ਨੌਜਵਾਨ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਮਹਿਲਾ ਨੇ ਫੜਿਆ ਵਾਲ ਕੱਟਣ ਵਾਲਾ ਕੀੜਾ!
NEXT STORY