ਮੋਗਾ, (ਆਜ਼ਾਦ) - ਚੋਰਾਂ ਵੱਲੋਂ ਦਸਮੇਸ਼ ਨਗਰ, ਮੋਗਾ ਨਿਵਾਸੀ ਹੁਨਰਦੀਪ ਸਿੰਘ ਦੇ ਘਰ 'ਚੋਂ ਨਕਦੀ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਕੇ ਲਿਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਚੋਰੀ ਸਬੰਧੀ ਸ਼ਿਕਾਇਤਕਰਤਾ ਨੇ ਪੁਲਸ ਨੂੰ ਦੱਸਿਆ ਕਿ ਅਣਪਛਾਤੇ ਚੋਰ 19 ਜੁਲਾਈ ਦੀ ਰਾਤ ਨੂੰ ਉਨ੍ਹਾਂ ਦੇ ਘਰ ਦੇ ਤਾਲੇ ਤੋੜ ਕੇ ਘਰ ਅੰਦਰ ਦਾਖਲ ਹੋਏ ਅਤੇ ਘਰ 'ਚੋਂ ਇਕ ਟੀ. ਵੀ., ਇਕ ਐੱਲ. ਈ. ਡੀ., ਦੋ ਘੜੀਆਂ, ਇਕ ਟੈਬਲੇਟ, ਦੋ ਪਰਸ, 6 ਹਜ਼ਾਰ ਰੁਪਏ ਦੀ ਨਕਦੀ, ਮੋਬਾਇਲ ਅਤੇ ਹੋਰ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਘਟਨਾ ਦਾ ਪਤਾ ਲੱਗਣ 'ਤੇ ਹੌਲਦਾਰ ਸੁਰਜੀਤ ਸਿੰਘ ਪੁਲਸ ਪਾਰਟੀ ਨਾਲ ਮੌਕੇ 'ਤੇ ਪੁੱਜੇ ਅਤੇ ਘਟਨਾ ਸਥਾਨ ਦੀ ਜਾਂਚ ਕਰ ਕੇ ਲੋਕਾਂ ਤੋਂ ਪੁੱਛਗਿੱਛ ਕੀਤੀ ਪਰ ਚੋਰਾਂ ਬਾਰੇ ਕੋਈ ਸੁਰਾਗ ਨਹੀਂ ਮਿਲ ਸਕਿਆ। ਪੁਲਸ ਨੇ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਬੱਸ-ਮੋਟਰਸਾਈਕਲ ਦੀ ਟੱਕਰ; ਪਤਨੀ ਦੀ ਮੌਤ, ਪਤੀ ਜ਼ਖਮੀ
NEXT STORY