ਪਠਾਨਕੋਟ/ਘਰੋਟਾ, (ਸ਼ਾਰਦਾ, ਰਾਜਨ)- ਦਿਨ-ਬ-ਦਿਨ ਚੋਰੀ ਦੀਆਂ ਘਟਨਾਵਾਂ 'ਚ ਵਾਧਾ ਹੁੰਦਾ ਜਾ ਰਿਹਾ ਹੈ ਤੇ ਪੁਲਸ ਪ੍ਰਸ਼ਾਸਨ ਵੀ ਇਨ੍ਹਾਂ ਵਾਰਦਾਤਾਂ 'ਤੇ ਕਾਬੂ ਪਾਉਣ 'ਚ ਅਸਫਲ ਸਾਬਿਤ ਹੋ ਰਿਹਾ ਹੈ, ਜਿਸ ਕਾਰਨ ਚੋਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਤੇ ਉਹ ਇਨ੍ਹਾਂ ਘਟਨਾਵਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਵੀ ਬੜੀ ਆਸਾਨੀ ਨਾਲ ਅੰਜਾਮ ਦੇ ਰਹੇ ਹਨ।ਬੀਤੀ ਰਾਤ ਪਿੰਡ ਨਾਜ਼ੋਚੱਕ ਕੋਲ ਇਕ ਮੁਨਿਆਰੀ ਦੀ ਦੁਕਾਨ 'ਤੇ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਕਾਫੀ ਸਾਮਾਨ ਲੈ ਗਏ। ਦੁਕਾਨ ਦੇ ਮਾਲਕ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੀ ਦੁਕਾਨ ਬੰਦ ਕਰ ਕੇ ਘਰ ਚਲਾ ਗਿਆ ਸੀ ਤੇ ਸਵੇਰੇ ਜਦੋਂ ਦੁਕਾਨ ਖੋਲ੍ਹਣ ਲਈ ਗਿਆ ਤਾਂ ਦੁਕਾਨ ਦੇ ਟੁੱਟੇ ਤਾਲਿਆਂ ਨੂੰ ਦੇਖ ਕੇ ਹੈਰਾਨ ਰਹਿ ਗਿਆ। ਉਸ ਨੇ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਕਾਫ਼ੀ ਕੀਮਤੀ ਸਾਮਾਨ ਗਾਇਬ ਸੀ। ਉਸ ਨੇ ਦੱਸਿਆ ਕਿ ਉਸ ਦਾ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਹੋ ਗਿਆ। ਉਸ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਫੜ ਕੇ ਸਖ਼ਤ ਕਾਰਵਾਈ ਕੀਤੀ ਜਾਵੇ।ਇਸੇ ਤਰ੍ਹਾਂ ਬੀਤੀ ਰਾਤ ਪਿੰਡ ਅੱਡਾ ਨਾਰੰਗਪੁਰ, ਅਜ਼ੀਜ਼ਪੁਰ ਦੇ ਸ਼ਰਾਬ ਦੇ ਠੇਕੇ ਕੋਲ ਚੋਰ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਹੀ ਲੱਗੇ ਸਨ ਕਿ ਠੇਕੇ 'ਚ ਸੁੱਤੇ ਕਰਮਚਾਰੀ ਉੱਠ ਗਏ, ਜਿਨ੍ਹਾਂ ਨੂੰ ਦੇਖ ਕੇ ਚੋਰ ਭੱਜ ਗਏ।
12 ਸਾਲਾਂ ਤੋਂ ਨਹੀਂ ਵਧਾਈ ਗਈ 30 ਬਿਸਤਰਿਆਂ ਵਾਲੇ ਨਸ਼ਾ ਮੁਕਤੀ ਕੇਂਦਰ ਦੀ ਸਮਰੱਥਾ
NEXT STORY