ਲੁਧਿਆਣਾ, (ਸਲੂਜਾ)- ਧੀਰ ਜਿਊਲਰਜ਼ 'ਚ ਕੰਮ ਕਰਨ ਵਾਲੇ ਤਿੰਨ ਕਰਿੰਦਿਆਂ ਵੱਲੋਂ ਲੱਖਾਂ ਰੁਪਏ ਦੀ ਜਿਊਲਰੀ 'ਤੇ ਹੱਥ ਸਾਫ ਕਰ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਡਵੀਜ਼ਨ ਨੰ. 8 ਦੀ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਜਿਊਲਰੀ ਸ਼ੋਅਰੂਮ ਦੇ ਮਾਲਕ ਸੁਮਿਤ ਧੀਰ ਨੇ ਦੱਸਿਆ ਕਿ ਉਨ੍ਹਾਂ ਦੇ ਸ਼ੋਅਰੂਮ 'ਚ ਕੰਮ ਕਰਨ ਵਾਲੇ ਮਨੋਜ ਕੁਮਾਰ, ਪ੍ਰਦੀਪ ਅਤੇ ਪਿੰਟੂ ਨੇ 1290 ਗ੍ਰਾਮ ਦੇ ਸੋਨੇ ਦੇ ਗਹਿਣਿਆਂ ਦੇ ਦੋ ਬਾਕਸ ਚੋਰੀ ਕੀਤੇ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਮੁਖਤਿਆਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਥਿਤ ਦੋਸ਼ੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ। ਇਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਕਾਲੀਆਂ ਪੱਟੀਆਂ ਬੰਨ੍ਹ ਕੇ ਕੱਢਿਆ ਰੋਸ ਮਾਰਚ
NEXT STORY