ਤਰਨਤਾਰਨ- ਸੂਬੇ 'ਚ ਵੱਧ ਰਹੇ ਨਸ਼ਿਆਂ ਦੇ ਖ਼ਤਰੇ ਨੂੰ ਕਾਬੂ ਕਰਨ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਇਸ ਦੇ ਨਾਲ ਹੀ ਸੂਬੇ 'ਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਤੋਂ ਬਾਅਦ ਹੁਣ ਪਿੰਡਾਂ ਦੇ ਲੋਕ ਵੀ ਇਸ ਵਿਰੁੱਧ ਇਕਜੁੱਟ ਹੋ ਗਏ ਹਨ। ਖਡੂਰ ਸਾਹਿਬ ਹਲਕੇ ਅਧੀਨ ਪੈਂਦੇ ਪਿੰਡਾਂ ਡਿਆਲ, ਸ਼ਹਾਬਪੁਰਾ ਅਤੇ ਪਿੱਦੀ ਦੇ ਪਿੰਡ ਵਾਸੀਆਂ ਨੇ ਨਸ਼ਿਆਂ ਨੂੰ ਰੋਕਣ ਲਈ ਅਹਿਮ ਫ਼ੈਸਲਾ ਲਿਆ ਹੈ ਕਿ ਜੇਕਰ ਕੋਈ ਵਿਅਕਤੀ ਆਪਣੇ ਪਿੰਡਾਂ 'ਚ ਨਸ਼ਾ ਵੇਚਦਾ ਹੈ ਤਾਂ ਉਸ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਸ 'ਤੇ 25,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ- ਅਮਿਤ ਸ਼ਾਹ ਦੇ ਸ਼ਾਰਦਾਪੀਠ ਕਾਰੀਡੋਰ ਦੇ ਸੁਝਾਅ ਨੂੰ POK ਦੀ ਅਸੈਂਬਲੀ ’ਚ ਮਨਜ਼ੂਰੀ ਮਿਲਣ ’ਤੇ ਪਾਕਿ ਚਿੰਤਤ
ਖਡੂਰ ਸਾਹਿਬ ਇਲਾਕੇ 'ਚ ਇਕ ਸਾਲ 'ਚ ਨਸ਼ੇ ਕਾਰਨ 22 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਪੁਲਸ ਰਿਕਾਰਡ ਮੁਤਾਬਕ ਕੇਵਲ ਸੱਤ ਲੋਕਾਂ ਦਾ ਹੀ ਪੋਸਟਮਾਰਟਮ ਕਰਵਾਇਆ ਗਿਆ ਹੈ। ਨਸ਼ੇ 'ਤੇ ਲਗਾਮ ਲਗਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਾਬਕਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਨੇ ਨਸ਼ਿਆਂ ਨੂੰ ਠੱਲ੍ਹ ਪਾਉਣ ਦਾ ਬੀੜਾ ਚੁੱਕਿਆ ਹੈ।
ਇਹ ਵੀ ਪੜ੍ਹੋ- ਧਾਰਮਿਕ ਸਮਾਗਮ 'ਚ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 10 ਮਹੀਨੇ ਦੇ ਬੱਚੇ ਦੀ ਮੌਤ
ਐਤਵਾਰ ਨੂੰ ਡੀ.ਐੱਸ.ਪੀ (ਐਚ) ਰਵੀਸ਼ੇਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਤਿੰਨਾਂ ਪਿੰਡਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾਵੇ ਤਾਂ ਜੋ ਸਮਾਜ ਦੀਆਂ ਜੜ੍ਹਾਂ ਖੋਖਲੀਆਂ ਨਾ ਹੋਣ। ਇਸ ਲਈ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣਾ ਜ਼ਰੂਰੀ ਹੈ। ਇਸ ਦੌਰਾਨ ਤਿੰਨਾਂ ਪਿੰਡਾਂ ਦੇ ਲੋਕਾਂ ਨੇ ਇਕਜੁੱਟ ਹੋ ਕੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਦਾ ਸੰਕਲਪ ਲਿਆ। ਲੋਕਾਂ ਨੇ ਕਿਹਾ ਕਿ ਉਹ ਨਸ਼ੇ ਦੇ ਸੌਦਾਗਰਾਂ ਦਾ ਪਰਦਾਫ਼ਾਸ਼ ਕਰਨਗੇ।
ਇਹ ਵੀ ਪੜ੍ਹੋ- ਬਟਾਲਾ ਤੋਂ ਆਈ ਦੁਖਦਾਇਕ ਖ਼ਬਰ, ਭਿਆਨਕ ਹਾਦਸੇ 'ਚ ਮਾਮੇ ਦੀ ਮੌਤ, ਭਾਣਜੇ ਦੀ ਟੁੱਟੀ ਲੱਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਬਟਾਲੇ ਦੇ 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਭੇਤਭਰੀ ਹਾਲਤ 'ਚ ਮੌਤ, ਬਾਥਰੂਮ 'ਚੋਂ ਮਿਲੀ ਲਾਸ਼
NEXT STORY