ਜਲੰਧਰ (ਵਰੁਣ, ਸੋਨੂੰ)- ਜਲੰਧਰ ਵਿੱਚ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਵੀਰਵਾਰ ਸਵੇਰੇ ਵਡਾਲਾ ਚੌਂਕ ਨੇੜੇ ਇਕ ਕਾਰ ਨੇ ਬਾਈਕ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ ਹੋ ਗਈ ਜਦਕਿ ਕਾਰ ਚਾਲਕ ਕਾਰ ਸਮੇਤ ਮੌਕੇ ਤੋਂ ਭੱਜ ਗਿਆ। ਮ੍ਰਿਤਕਾਂ ਦੀ ਪਛਾਣ ਰਵੀਨਾ ਗੁਪਤਾ ਅਤੇ ਉਸ ਦੇ ਪਤੀ ਸੁਨੀਲ ਗੁਪਤਾ ਵਜੋਂ ਹੋਈ ਹੈ, ਜੋਕਿ ਪ੍ਰੀਤ ਨਗਰ ਸੋਢਲ ਦੇ ਰਹਿਣ ਵਾਲੇ ਸਨ। ਸੁਨੀਲ ਛੋਟਾ ਹਾਥੀ ਚਲਾ ਕੇ ਆਪਣੇ ਘਰ ਦਾ ਗੁਜ਼ਾਰਾ ਕਰਦੇ ਸਨ। ਉਸ ਦੀ ਇਕ ਬੇਟੀ ਅਤੇ ਇਕ ਬੇਟਾ ਹੈ। ਬੁੱਧਵਾਰ ਨੂੰ ਧੀ ਦਾ ਜਨਮ ਦਿਨ ਸੀ ਪਰਿਵਾਰ ਨੇ ਬੀਤੀ ਰਾਤ ਧੀ ਦਾ ਜਨਮ ਦਿਨ ਮਨਾਇਆ ।

ਇਹ ਵੀ ਪੜ੍ਹੋ: ਲੱਗ ਗਈਆਂ ਬੱਚਿਆਂ ਦੀਆਂ ਮੌਜਾਂ: ਪੰਜਾਬ 'ਚ ਭਲਕੇ ਤੋਂ ਆ ਗਈਆਂ ਛੁੱਟੀਆਂ

ਪਤੀ-ਪਤਨੀ ਸਵੇਰੇ ਨਕੋਦਰ ਵਿਖੇ ਮੱਥਾ ਟੇਕਣ ਜਾ ਰਹੇ ਸਨ। ਉਹ ਸਵੇਰੇ 5 ਵਜੇ ਨਕੋਦਰ ਮੱਥਾ ਟੇਕਣ ਲਈ ਰਵਾਨਾ ਹੋਏ ਪਰ 5.30 ਵਜੇ ਘਰ ਫ਼ੋਨ ਆਇਆ ਕਿ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ ਹੈ। ਜਿਵੇਂ ਹੀ ਸੁਨੀਲ ਦਾ ਪੁੱਤਰ ਅਤੇ ਹੋਰ ਰਿਸ਼ਤੇਦਾਰ ਸਿਵਲ ਹਸਪਤਾਲ ਪਹੁੰਚੇ, ਦੋਵਾਂ ਦੀਆਂ ਲਾਸ਼ਾਂ ਉੱਥੇ ਪਈਆਂ ਸਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 47ਵੇਂ ਦਿਨ 121 ਨਸ਼ਾ ਤਸਕਰ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ 18 ਤੇ 19 ਅਪ੍ਰੈਲ ਲਈ ਵੱਡੀ ਚਿਤਾਵਨੀ! ਹੁਣ ਤੋਂ ਹੀ ਕਰ ਲਓ ਤਿਆਰੀ
NEXT STORY