ਮੋਗਾ (ਆਜ਼ਾਦ) : ਮੋਗਾ ਦੇ ਨੇੜਲੇ ਪਿੰਡ ਮਾੜੀ ਮੁਸਤਫਾ ਵਿਚ ਲਾਪਤਾ ਲੜਕੇ ਦੇ ਕਤਲ ਦਾ ਸੁਰਾਗ ਲਗਾਉਂਦੇ ਹੋਏ ਉਨ੍ਹਾਂ ਦੇ ਗੁਆਂਢੀ ਭੁਪਿੰਦਰ ਸਿੰਘ ਉਰਫ ਭਿੰਦਾ ਜੋ ਕਿ ਮ੍ਰਿਤਕ ਦਾ ਚਾਚਾ ਵੀ ਲੱਗਦਾ ਹੈ ਅਤੇ ਉਸਦੇ ਦੋਸਤ ਰੇਸ਼ਮ ਸਿੰਘ ਨੂੰ ਬੀਤੇ ਦਿਨੀਂ ਕਾਬੂ ਕਰ ਕੇ ਉਕਤ ਖ਼ਿਲਾਫ ਥਾਣਾ ਬਾਘਾ ਪੁਰਾਣਾ ਵਿਚ ਕਤਲ ਦਾ ਮਾਮਲਾ ਦਰਜ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਮ੍ਰਿਤਕ ਲੜਕਾ ਜਤਿੰਦਰ ਸਿੰਘ ਜੋਤੀ (36) ਬੀਤੀ 20 ਦਸੰਬਰ ਨੂੰ ਦੁਪਹਿਰ ਤੋਂ ਲਾਪਤਾ ਸੀ ਅਤੇ ਘਰ ਵਾਪਸ ਨਹੀਂ ਆਇਆ। ਪਰਿਵਾਰ ਵੱਲੋਂ ਉਸਦੀ ਤਲਾਸ਼ ਕੀਤੀ ਜਾ ਰਹੀ ਸੀ ਅਤੇ ਉਨ੍ਹਾਂ ਪੁਲਸ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ : 11 ਲੱਖ ਪੰਜਾਬੀਆਂ ’ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਹੈਰਾਨ ਕਰ ਦੇਵੇਗੀ ਇਹ ਰਿਪੋਰਟ
ਉਨ੍ਹਾਂ ਕਿਹਾ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡੀ. ਐੱਸ. ਪੀ. ਬਾਘਾ ਪੁਰਾਣਾ ਜਸਜੋਤ ਸਿੰਘ ਅਤੇ ਥਾਣਾ ਮੁਖੀ ਜਤਿੰਦਰ ਸਿੰਘ ਦੀ ਅਗਵਾਈ ਵਿਚ ਇਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ, ਜਿਨ੍ਹਾਂ ਨੇ ਭੁਪਿੰਦਰ ਸਿੰਘ ਭਿੰਦਾ ਤੋਂ ਪੁੱਛਗਿੱਛ ਕੀਤੀ ਤਾਂ ਉਕਤ ਨੇ ਕਿਹਾ ਕਿ ਜਤਿੰਦਰ ਸਿੰਘ ਉਰਫ ਜੋਤੀ ਉਸਦਾ ਰਿਸ਼ਤੇ ਵਿਚ ਭਤੀਜਾ ਲੱਗਦਾ ਹੈ ਅਤੇ ਉਸ ਨੂੰ ਸ਼ੱਕ ਸੀ ਕਿ ਉਸਦੀ ਪਤਨੀ ਨਾਲ ਉਸਦੇ ਕਰੀਬ ਦੋ ਸਾਲ ਤੋਂ ਨਾਜਾਇਜ਼ ਸਬੰਧ ਹਨ, ਜਿਸ ਕਾਰਣ ਮੈਂ ਆਪਣੇ ਦੋਸਤ ਰੇਸ਼ਮ ਸਿੰਘ ਉਰਫ ਗੋਰਾ ਨਿਵਾਸੀ ਪਿੰਡ ਸੰਗਤਪੁਰਾ ਨਾਲ ਮਿਲ ਕੇ ਜਤਿੰਦਰ ਸਿੰਘ ਜੋਤੀ ਨੂੰ ਆਪਣੇ ਘਰ ਬੁਲਾਇਆ ਅਤੇ ਕਮਰੇ ਵਿਚ ਬੰਦ ਕਰ ਕੇ 315 ਬੋਰ ਦੇ ਪਿਸਟਲ ਦੇ ਬੱਟ ਉਸ ਦੇ ਸਿਰ ਵਿਚ ਮਾਰਿਆ ਅਤੇ ਉਸ ਨੂੰ ਡੇਜੀਪਾਮ ਦਾ ਟੀਕਾ ਲਗਾ ਦਿੱਤਾ, ਜਿਸ ਕਾਰਣ ਬੇਹੋਸ਼ ਹੋ ਗਿਆ।
ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਹੋਟਲ ’ਚ ਮ੍ਰਿਤਕ ਮਿਲੇ ਕੁੜੀ-ਮੁੰਡਾ, ਸੀ. ਸੀ. ਟੀ. ਵੀ. ਵੀਡੀਓ ਵੀ ਆਈ ਸਾਹਮਣੇ
ਅਸੀਂ ਉਸ ਨੂੰ ਪਲਾਸਟਿਕ ਦੇ ਇਕ ਬੋਰੇ ਵਿਚ ਪਾ ਕੇ ਉਪਰੋਂ ਬੰਨ੍ਹਿਆ ਅਤੇ ਗੱਡੀ ਵਿਚ ਰੱਖ ਕੇ ਉਸ ਨੂੰ ਪਿੰਡ ਵਾੜਾ ਭਾਈਕੇ ਦੇ ਕੋਲੋਂ ਲੰਘਦੀ ਰਾਜਸਥਾਨ ਫੀਡਰ ਨਹਿਰ ਵਿਚ ਸੁੱਟ ਦਿੱਤਾ ਅਤੇ ਉਸਦਾ ਮੋਬਾਇਲ ਫੋਨ ਵੀ ਅਸੀਂ ਨਹਿਰ ਵਿਚ ਸੁੱਟ ਦਿੱਤਾ। ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਪੁਲਸ ਨੇ ਕਥਿਤ ਦੋਸ਼ੀਆਂ ਤੋਂ ਕਾਰ ਤੋਂ ਇਲਾਵਾ ਇਕ 315 ਬੋਰ ਦਾ ਦੇਸੀ ਕੱਟਾ ਸਮੇਤ 12 ਕਾਰਤੂਸ ਬਰਾਮਦ ਕੀਤੇ ਅਤੇ ਪਹਿਲਾਂ ਦਰਜ ਕੀਤੇ ਗਏ ਮਾਮਲੇ ਵਿਚ ਅਸਲਾ ਐਕਟ ਦੀ ਧਾਰਾ ਵੀ ਸ਼ਾਮਲ ਕੀਤੀ ਗਈ ਹੈ।
ਇਹ ਵੀ ਪੜ੍ਹੋ : 10 ਸਾਲਾ ਬਾਲੜੀ ਨਾਲ ਹਵਸ ਮਿਟਾਉਣ ਵਾਲਾ ਦਰਿੰਦਾ ਦੋਸ਼ੀ ਕਰਾਰ, ਅਦਾਲਤ ਨੇ ਦਿੱਤੀ ਮਿਸਾਲੀ ਸਜ਼ਾ
ਉਨ੍ਹਾਂ ਕਿਹਾ ਕਿ ਲਾਸ਼ ਦੀ ਤਲਾਸ਼ ਲਈ ਗੋਤਾਖੋਰਾਂ ਦੀ ਸਹਾਇਤਾ ਲਈ ਜਾ ਰਹੀ ਹੈ। ਜਲਦੀ ਹੀ ਲਾਸ਼ ਦੇ ਬਰਾਮਦ ਹੋ ਜਾਣ ਦੀ ਸੰਭਾਵਨਾ ਹੈ। ਇਸ ਤਰ੍ਹਾਂ ਬਾਘਾ ਪੁਰਾਣਾ ਪੁਲਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਵਿਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਜਤਿੰਦਰ ਸਿੰਘ ਨੇ ਕਿਹਾ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ 7 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਵਿਦੇਸ਼ ਗਏ ਤਰਨਤਾਰਨ ਦੇ ਭੁਪਿੰਦਰ ਸਿੰਘ ਦੀ ਅਚਾਨਕ ਮੌਤ, ਦੁੱਖਾਂ ’ਚ ਡੁੱਬਾ ਪਰਿਵਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪਿਟਬੁੱਲ ਕੁੱਤਾ ਘੁੰਮਾਉਣ ਤੋਂ ਮਨ੍ਹਾ ਕੀਤਾ ਤਾਂ ਬਜ਼ੁਰਗ ’ਤੇ ਤਾਣ ਦਿੱਤੀ ਪਿਸਤੌਲ
NEXT STORY