ਜਲੰਧਰ, (ਪ੍ਰੀਤ)— ਖੁਰਲਾ ਕਿੰਗਰਾ 'ਚ 5 ਸਾਲ ਦੀ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਦੀ ਕੋਸ਼ਿਸ਼ ਕਰ ਰਹੇ ਪ੍ਰਵਾਸੀ ਵਿਅਕਤੀ ਨੂੰ ਲੋਕਾਂ ਨੇ ਕਾਬੂ ਕਰ ਕੇ ਉਸ ਦੀ ਛਿੱਤਰ ਪਰੇਡ ਕੀਤੀ ਅਤੇ ਪੁਲਸ ਹਵਾਲੇ ਕਰ ਦਿੱਤਾ। ਪੁਲਸ ਨੇ ਦੋਸ਼ੀ ਪ੍ਰਵਾਸੀ ਮਜ਼ਦੂਰ ਨੂੰ ਜਬਰ-ਜ਼ਨਾਹ ਦੀ ਕੋਸ਼ਿਸ਼ ਦੇ ਦੋਸ਼ 'ਚ ਕੇਸ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ।
ਖੁਰਲਾ ਕਿੰਗਰਾ 'ਚ ਧਾਰਮਿਕ ਸਥਾਨਾਂ ਕੋਲ ਨਿਰਮਾਣ ਅਧੀਨ ਬਿਲਡਿੰਗ 'ਚ ਕੰਮ ਕਰ ਰਹੇ ਪ੍ਰਵਾਸੀ ਮਜ਼ਦੂਰ ਦੀ 5 ਸਾਲ ਦੀ ਬੱਚੀ ਘਰ ਦੇ ਬਾਹਰ ਖੇਡਦੇ ਹੋਏ ਲਾਪਤਾ ਹੋ ਗਈ। ਪਰਿਵਾਰ ਨੇ ਤਲਾਸ਼ ਕੀਤੀ ਤਾਂ ਪਤਾ ਲੱਗਾ ਕਿ ਬੱਚੀ ਨੂੰ ਸਾਈਕਲ ਸਵਾਰ ਵਿਅਕਤੀ ਲੈ ਗਿਆ ਹੈ।
ਲੋਕਾਂ ਨੇ ਭੱਜ-ਦੌੜ ਕਰ ਕੇ ਤਲਾਸ਼ ਕੀਤੀ ਤਾਂ ਖੁਰਲਾ ਕਿੰਗਰਾ ਦੇ ਹੀ ਕੋਲ ਖਾਲੀ ਥਾਂ ਤੋਂ ਬੱਚੀ ਨੂੰ ਬਰਾਮਦ ਕੀਤਾ ਗਿਆ। ਦੋਸ਼ ਹੈ ਕਿ ਪ੍ਰਵਾਸੀ ਵਿਅਕਤੀ ਬੱਚੀ ਨਾਲ ਜਬਰ-ਜ਼ਨਾਹ ਦੀ ਕੋਸ਼ਿਸ਼ ਕਰ ਰਿਹਾ ਸੀ।
ਲੋਕਾਂ ਨੇ ਪ੍ਰਵਾਸੀ ਮਜ਼ਦੂਰ ਦੀ ਚੰਗੀ ਛਿੱਤਰ ਪਰੇਡ ਕੀਤੀ। ਸੂਚਨਾ ਮਿਲਦੇ ਹੀ ਥਾਣਾ ਨੰਬਰ 7 ਦੇ ਇੰਸਪੈਕਟਰ ਵਿਜੇ ਕੁੰਵਰਪਾਲ ਤੇ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਦੋਸ਼ੀ ਨੂੰ ਕਾਬੂ ਕਰ ਲਿਆ। ਗ੍ਰਿਫਤਾਰ ਦੋਸ਼ੀ ਦੀ ਪਛਾਣ ਰੰਜਨ ਰਿਸ਼ੀਦੇਵ ਵਾਸੀ ਬਿਹਾਰ ਦੇ ਰੂਪ 'ਚ ਹੋਈ ਹੈ। ਇੰਸਪੈਕਟਰ ਕੁੰਵਰ ਵਿਜੇਪਾਲ ਨੇ ਦੱਸਿਆ ਕਿ ਲੋਕਾਂ ਨੇ ਦੋਸ਼ੀ ਨੂੰ ਕਰਤੂਤ ਤੋਂ ਪਹਿਲਾਂ ਹੀ ਕਾਬੂ ਕਰ ਲਿਆ। ਦੋਸ਼ੀ ਦੇ ਖਿਲਾਫ ਜਬਰ-ਜ਼ਨਾਹ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰ ਕੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
2 ਸਨੈਚਰ ਗ੍ਰਿਫਤਾਰ, 16 ਮੋਬਾਇਲ ਬਰਾਮਦ
NEXT STORY