ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ)- ਗੁਰਦਾਸਪੁਰ ਵਿਖੇ ਕਾਂਗਰਸ ਦੀ ਹੋਈ ਜਿੱਤ ਤੇ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਸ਼ਾਹਨਵਾਜ ਹੁਸੈਨ ਨੇ ਕਿਹਾ ਕਿ ਗੁਰਦਾਸਪੁਰ ਦੀ ਜਿੱਤ ਸੁਨੀਲ ਜਾਖੜ ਦੀ ਸਖਸ਼ੀਅਤ ਦੀ ਜਿੱਤ ਹੈ, ਇਹ ਜਿੱਤ ਕਾਂਗਰਸ ਦੀ ਜਿੱਤ ਨਹੀਂ । ਸਾਹਨਵਾਜ ਹੁਸੈਨ ਨੇ ਐਤਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਜਪਾ ਵਰਕਰਾਂ ਨਾਲ ਮੀਟਿੰਗ ਕਰਨ ਆਏ ਸਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਅਤੇ ਸਾਬਕਾ ਕੇਂਦਰੀ ਮੰਤਰੀ ਸਾਹਨਵਾਜ ਹੁਸੈਨ ਐਤਵਾਰ ਦੇ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਭਾਜਪਾ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆ ਸਾਹਨਵਾਜ ਹੁਸੈਨ ਨੇ ਕਿਹਾ ਕਿ ਭਾਜਪਾ ਦੇ ਵਰਕਰ ਗੁਰਦਾਸਪੁਰ ਦੀ ਹਾਰ ਤੋਂ ਨਿਰਾਸ਼ ਨਾ ਹੋਣ। ਉਨ੍ਹਾਂ ਕਿਹਾ ਕਿ ਜੀ. ਐਸ. ਟੀ. ਨਾਲ ਲੋਕਾਂ ਨੂੰ ਲਾਭ ਹੋਵੇਗਾ। ਹੁਸੈਨ ਨੇ ਭਾਜਪਾ ਵਰਕਰਾਂ ਦੇ ਹੌਸਲੇ ਵਧਾਉਂਦਿਆ ਕਿਹਾ ਕਿ ਹਿਮਾਚਲ ਅਤੇ ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਭਾਜਪਾ ਆਪਣੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ।
ਤੇਜ਼ ਰਫਤਾਰ ਕਾਰ ਦੀ ਲਪੇਟ 'ਚ ਆਉਣ ਕਾਰਨ ਪਤੀ ਪਤਨੀ ਦੀ ਮੌਤ, ਬੱਚੇ ਜ਼ਖਮੀ (ਤਸਵੀਰਾਂ)
NEXT STORY