ਕਾਦੀਆਂ- ਭਾਰਤ ਸਰਕਾਰ ਨੇ ਕਰਾਚੀ ਨਿਵਾਸੀ ਅਜ਼ਮਤ ਇਸਮਾਈਲ ਖਾਨ ਦੀ 21 ਸਾਲਾ ਧੀ ਜਾਵੇਰਿਆ ਖ਼ਾਨਮ ਨੂੰ ਭਾਰਤ ਦਾ 45 ਦਿਨਾਂ ਦਾ ਵੀਜ਼ਾ ਦਿੱਤਾ ਹੈ। ਉਹ ਅੱਜ ਵਾਹਗਾ ਬਾਰਡਰ ਰਾਹੀਂ ਭਾਰਤ 'ਚ ਦਾਖ਼ਲ ਹੋਵੇਗੀ। ਜਿੱਥੇ ਉਸ ਦੇ ਮੰਗੇਤਰ ਸਮੀਰ ਖਾਨ ਅਤੇ ਹੋਣ ਵਾਲੇ ਸਹੁਰੇ ਅਹਿਮਦ ਕਮਾਲ ਖਾਨ ਯੂਸੁਫਜ਼ਈ ਉਸ ਦਾ ਸਵਾਗਤ ਕਰਨਗੇ।
ਇਹ ਵੀ ਪੜ੍ਹੋ- ਸੰਸਦ 'ਚ ਗੂੰਜਿਆ ਪੰਜਾਬ ਦੇ ਕਿਸਾਨਾਂ ਦਾ ਮੁੱਦਾ, ਜਸਬੀਰ ਸਿੰਘ ਡਿੰਪਾ ਨੇ ਕੇਂਦਰ ਨੂੰ ਕੀਤੀ ਖ਼ਾਸ ਅਪੀਲ
ਸਮੀਰ ਖਾਨ ਅਤੇ ਉਸ ਦੇ ਪਿਤਾ ਯੂਸੁਫਜ਼ਈ ਨੇ ਦੱਸਿਆ ਕਿ ਉਹ ਕੋਲਕਾਤਾ ਤੋਂ ਆਏ ਹਨ। ਉਨ੍ਹਾਂ ਦੱਸਿਆ ਕਿ ਵਾਹਗਾ ਬਾਰਡਰ ਤੋਂ ਉਹ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੋਲਕਾਤਾ ਲਈ ਉਡਾਣ ਭਰਨਗੇ। ਸਮੀਰ ਅਤੇ ਜਾਵੇਰਿਆ ਖ਼ਾਨਮ ਕੁਝ ਹੀ ਦਿਨਾਂ 'ਚ ਵਿਆਹ ਦੇ ਬੰਧਨ 'ਚ ਬੱਝ ਜਾਣਗੇ। ਜਿਸ ਤੋਂ ਬਾਅਦ ਜਾਵੇਰਿਆ ਲੰਮੇ ਸਮੇਂ ਦੇ ਵੀਜ਼ੇ ਦੀ ਮਿਆਦ ਵਧਾਉਣ ਲਈ ਅਰਜ਼ੀ ਦੇਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਭਾਜਪਾ ਆਗੂ 'ਤੇ ਕਾਰ ਸਵਾਰ ਹਮਲਾਵਰਾਂ ਨੇ ਚਲਾਈਆਂ ਤਾਬੜਤੋੜ ਗੋਲ਼ੀਆਂ
ਸਮੀਰ ਖਾਨ ਨੇ ਕਿਹਾ ਕਿ ਭਾਰਤ ਨੇ ਉਸ ਦੀ ਮੰਗੇਤਰ ਨੂੰ ਦੋ ਵਾਰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਉਹ ਸਮਾਜ ਸੇਵੀ ਅਤੇ ਪੱਤਰਕਾਰ ਮਕਬੂਲ ਅਹਿਮਦ ਵਾਸੀ ਕਾਦੀਆਂ ਦੇ ਸੰਪਰਕ ਵਿੱਚ ਆਏ, ਕਿਉਂਕਿ ਉਹ ਪਹਿਲਾਂ ਵੀ ਕਈ ਪਾਕਿਸਤਾਨੀ ਲਾੜੀਆਂ ਨੂੰ ਵੀਜ਼ਾ ਦਿਵਾਉਣ ਵਿਚ ਮਦਦ ਕਰ ਚੁੱਕੇ ਹਨ। ਮਕਬੂਲ ਅਹਿਮਦ ਨੇ ਇਸ ਮਾਮਲੇ ਵਿਚ ਉਸ ਦੀ ਕਾਫ਼ੀ ਮਦਦ ਕੀਤੀ ਅਤੇ ਉਸ ਦੇ ਯਤਨਾਂ ਸਦਕਾ ਉਸ ਦੀ ਮੰਗੇਤਰ ਨੂੰ ਭਾਰਤ ਸਰਕਾਰ ਨੇ ਵੀਜ਼ਾ ਦਿੱਤਾ। ਉਨ੍ਹਾਂ ਨੇ ਜਾਵੇਰਿਆ ਖ਼ਾਨਮ ਨੂੰ ਵੀਜ਼ਾ ਦੇ ਕੇ ਦੋਵਾਂ ਪਰਿਵਾਰਾਂ ਨੂੰ ਦੁਬਾਰਾ ਮਿਲਾਉਣ 'ਚ ਮਦਦ ਕਰਨ ਲਈ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਹੈ।
ਇਹ ਵੀ ਪੜ੍ਹੋ- ਗੁਰਪਤਵੰਤ ਪੰਨੂ ਦੇ ਇਸ਼ਾਰੇ 'ਤੇ ਖ਼ਾਲਿਸਤਾਨ ਦੇ ਨਾਅਰੇ ਲਿਖਣ ਵਾਲੇ ਦੋ ਵਿਅਕਤੀ ਚੜ੍ਹੇ ਪੁਲਸ ਦੇ ਹੱਥੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੁਬਈ º'ਚ ਜਾਰੀ COP-28 'ਚ ਕੋਲੇ ਦੀ ਵਰਤੋਂ ਨੂੰ ਲੈ ਕੇ ਵਿਕਾਸਸ਼ੀਲ ਤੇ ਹੋਰ ਦੇਸ਼ਾਂ ਵਿਚਾਲੇ ਮਤਭੇਦ
NEXT STORY