ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰਾਂ 'ਚ ਉਤਸ਼ਾਹ ਦੇਖਣ ਨੂੰ ਨਹੀਂ ਮਿਲ ਰਿਹਾ। ਕਮੇਟੀ ਨੇ ਪੰਜਾਬ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਨੂੰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਆਸਾਨ ਰੱਖਣ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਕਮੇਟੀ ਵੱਲੋਂ ਜਾਰੀ ਕੀਤੇ ਗਏ ਸ਼ੈਡਿਊਲ ਮੁਤਾਬਕ ਰਜਿਸਟ੍ਰੇਸ਼ਨ ਵਿੰਡੋ 21 ਅਕਤੂਬਰ ਤੋਂ ਲੈ ਕੇ 15 ਨਵੰਬਰ ਤੱਕ ਖੋਲ੍ਹੀ ਗਈ ਹੈ।
ਇਸ ਦੌਰਾਨ ਹੁਣ ਤੱਕ ਤਰਨਤਾਰਨ ਅਤੇ ਅੰਮ੍ਰਿਤਸਰ ਵਿਖੇ ਸਭ ਤੋਂ ਘੱਟ ਰਜਿਸਟ੍ਰੇਸ਼ਨ ਹੋਈ ਹੈ। ਤਰਨਤਾਰਨ 'ਚ 31 ਅਕਤੂਬਰ ਤੱਕ ਇਕ ਵੀ ਰਜਿਸਟ੍ਰੇਸ਼ਨ ਦੀ ਬੇਨਤੀ ਨਹੀਂ ਆਈ, ਜਦਕਿ ਅੰਮ੍ਰਿਤਸਰ 'ਚ ਇਸ ਸਮੇਂ ਦੌਰਾਨ ਸਿਰਫ਼ 7 ਲੋਕਾਂ ਨੇ ਰਜਿਸਟ੍ਰੇਸ਼ਨ ਲਈ ਅਪਲਾਈ ਕੀਤਾ। ਇਸ ਤੋਂ ਇਲਾਵਾ ਪਠਾਨਕੋਟ ਤੋਂ ਵੀ ਕਿਸੇ ਵੋਟਰ ਨੇ ਕੋਈ ਦਿਲਚਸਪੀ ਨਹੀਂ ਦਿਖਾਈ। ਜਲੰਧਰ ਤੋਂ ਰਜਿਸ੍ਰੇਸ਼ਨ ਲਈ 54 ਵੋਟਰਾਂ ਨੇ ਅਪਲਾਈ ਕੀਤਾ। ਮੋਗਾ 'ਚ ਸਭ ਤੋਂ ਵੱਧ 1135 ਰਜਿਸਟ੍ਰੇਸ਼ਨ ਅਰਜ਼ੀਆਂ ਦੇਖਣ ਨੂੰ ਮਿਲੀਆਂ, ਜਦਕਿ ਪਟਿਆਲਾ 'ਚ 550, ਗੁਰਦਾਸਪੁਰ 'ਚ 268 ਅਤੇ ਬਟਾਲਾ ਤੋਂ 200 ਅਰਜ਼ੀਆਂ ਪ੍ਰਾਪਤ ਹੋਈਆਂ। ਫਰੀਦਕੋਟ ਤੋਂ ਵੀ 164 ਅਰਜ਼ੀਆਂ ਭੇਜੀਆਂ ਗਈਆਂ ਹਨ।
ਇਹ ਵੀ ਪੜ੍ਹੋ : ਜਣੇਪੇ ਸਮੇਂ ਨਵਜੰਮੇ ਬੱਚੇ ਦੀ ਟੁੱਟੀ ਲੱਤ, ਪਰਿਵਾਰਕ ਮੈਂਬਰ ਬੋਲੇ- ਡਾਕਟਰ ਦੀ ਲਾਪ੍ਰਵਾਹੀ
ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ, ਰਜਿਸਟ੍ਰੇਸ਼ਨ ਕਰਵਾਉਣ ਵਾਲੇ ਵਿਅਕਤੀ ਨੂੰ ਫਾਰਮ ਜਮ੍ਹਾ ਕਰਵਾਉਣ ਸਮੇਂ ਖ਼ੁਦ ਹਾਜ਼ਰ ਹੋਣਾ ਪਵੇਗਾ। ਇਕੱਠੇ ਕਰ ਕੇ ਜਾਂ ਬੰਡਲ ਬਣਾ ਕੇ ਭੇਜੇ ਗਏ ਫਾਰਮਾਂ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਪਿਛਲੀ ਵਾਰ ਸਾਲ 2011 'ਚ ਹੋਈਆਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ 'ਚ 52 ਲੱਖ ਤੋਂ ਵੀ ਵੱਧ ਵੋਟਰਾਂ ਨੇ ਹਿੱਸਾ ਲਿਆ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਗੁਰਦੁਆਰਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਸੀ ਕਿ ਚੋਣਾਂ ਲਈ ਰਜਿਸਟ੍ਰੇਸ਼ਨ ਦੀ ਸਮਾਂ ਹੱਦ ਵਧਾ ਦਿੱਤੀ ਜਾਵੇ, ਤਾਂ ਜੋ ਵੱਧ ਤੋਂ ਵੱਧ ਵੋਟਰ ਇਨ੍ਹਾਂ ਚੋਣਾਂ ਲਈ ਰਜਿਸਟ੍ਰੇਸ਼ਨ ਕਰਵਾ ਸਕਣ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਸਖ਼ਤ ਫ਼ੈਸਲਾ, ਟਰੈਕਟਰਾਂ ’ਤੇ ਸਟੰਟ ਕਰਨ ’ਤੇ ਲਗਾਈ ਪਾਬੰਦੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੇ ਮਸ਼ਹੂਰ 'ਕੁੱਲੜ੍ਹ ਪਿੱਜ਼ਾ ਕੱਪਲ' ਦੀ ਨਵੀਂ ਵੀਡੀਓ, ਕੈਮਰੇ ਸਾਹਮਣੇ ਆਈ ਪਤਨੀ
NEXT STORY