ਅੰਮ੍ਰਿਤਸਰ- ਗੁਰੂ ਨਗਰੀ ’ਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਜਿੱਥੇ ਸ਼ਹਿਰ ਵਾਸੀ ਪੂਰੀ ਤਰ੍ਹਾਂ ਨਾਲ ਪ੍ਰੇਸ਼ਾਨ ਸਨ, ਉਥੇ ਅੱਜ ਮੌਸਮ ਨੇ ਅਚਾਨਕ ਆਪਣਾ ਮਿਜ਼ਾਜ ਬਦਲਿਆ ਅਤੇ ਬੱਦਲਵਾਈ ਹੋਣ ਦੇ ਨਾਲ ਠੰਢੀਆਂ ਤੇਜ਼ ਹਵਾਵਾਂ ਚੱਲੀਆਂ, ਜਿਸ ਤੋਂ ਬਾਅਦ ਕਈ ਥਾਵਾਂ ’ਤੇ ਹੋਈ ਬਾਰਿਸ਼ ਨੇ ਕਹਿਰ ਦੀ ਗਰਮੀ ਤੋਂ ਥੋੜ੍ਹੀ ਲੋਕਾਂ ਨੂੰ ਰਾਹਤ ਦਿੱਤੀ ਹੈ। ਲੋਕਾਂ ਨੇ ਬਾਰਿਸ਼ ਦਾ ਖੂਬ ਆਨੰਦ ਲਿਆ ਅਤੇ ਛੋਟੇ-ਛੋਟੇ ਬੱਚੇ ਨਹਾਉਦੇ ਵੀ ਨਜ਼ਰ ਆਏ ਅਤੇ ਗਰਮੀ ਤੋਂ ਰਾਹਤ ਮਿਲੀ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਖ਼ਾਸ ਖ਼ਬਰ, ਕਮਰਾ ਬੁੱਕ ਕਰਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
ਉੱਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗੱਲ ਕਰੀਏ ਤਾਂ ਸਵੇਰ ਵੇਲੇ ਹੋਈ ਭਾਰੀ ਬਾਰਿਸ਼ ਦੇ ਸੁਹਾਵਣੇ ਮੌਸਮ ਵਿਚ ਸੰਗਤਾਂ ਵੱਡੀ ਗਿਣਤੀ 'ਚ ਨਤਮਸਤਕ ਹੋਣ ਪੁੱਜੀਆਂ। ਵਰਦੇ ਮੀਂਹ ਵਿੱਚ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਲੋਕ ਇਸ ਦੌਰਾਨ ਕਾਫ਼ੀ ਖੁਸ਼ ਹਨ, ਜਿਸ ਤਰ੍ਹਾਂ ਗਰਮੀ ਪੈ ਰਹੀ ਸੀ ਲੋਕਾਂ ਦਾ ਜਿਉਣਾ ਮੁਸ਼ਕਿਲ ਜਾਪ ਰਿਹਾ ਸੀ ਪਰ ਅੱਜ ਪਈ ਹਲਕੀ ਬਾਰਿਸ਼ ਕਾਰਨ ਲੋਕਾਂ 'ਚ ਖੁਸ਼ੀ ਲਹਿਰ ਨਜ਼ਰ ਆਈ ਹੈ।
ਇਹ ਵੀ ਪੜ੍ਹੋ- ਅਹਿਮ ਖ਼ਬਰ : ਅਟਾਰੀ-ਵਾਹਗਾ ਸਰਹੱਦ 'ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ
ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਉਮੀਦ ਕੀਤੀ ਜਾ ਰਹੀ ਸੀ ਕਿ ਬੱਦਲ ਵਰਖਾ ਕਰਨਗੇ। ਇਕ ਵਾਰ ਦੁਪਹਿਰ ਵੇਲੇ ਬੱਦਲਾਂ ਨੇ ਸੂਰਜ ਨੂੰ ਆਸਮਾਨ ਵਿਚ ਛੁਪਾ ਲਿਆ। ਮੀਂਹ ਪੈਣ ਦੀ ਆਸ ਸੀ ਪਰ ਗਰਮੀ ਫਿਰ ਵਧ ਗਈ ਤੇ ਬੱਦਲ ਸੂਰਜ ਨੂੰ ਆਪਣੇ ਕਲਾਵੇ ਵਿਚ ਨਹੀਂ ਲੁਕਾ ਸਕੇ। ਸ਼ਾਮ 6:30 ਵਜੇ ਆਸਮਾਨ ਕਾਲੇ ਬੱਦਲਾਂ ਨਾਲ ਢੱਕਿਆ ਹੋਇਆ ਸੀ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਸਨ। ਸ਼ਾਮ ਸੱਤ ਵਜੇ ਤੇਜ਼ ਠੰਢੀਆਂ ਹਵਾਵਾਂ ਨੇ ਫਿਰ ਗਰਮੀ ਨੂੰ ਕਾਫੀ ਹੱਦ ਤੱਕ ਘਟਾ ਦਿੱਤਾ। ਤਾਪਮਾਨ 29 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਨੇ ਗੈਰ-ਕਾਨੂੰਨੀ ਹਥਿਆਰਾਂ ਸਣੇ ਨਸ਼ੀਲੇ ਪਦਾਰਥਾਂ ਦੇ ਰੈਕੇਟ ਦਾ ਕੀਤਾ ਪਰਦਾਫਾਸ਼, 8 ਦੋਸ਼ੀ ਗ੍ਰਿਫ਼ਤਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਰੋਇਨ ਤੇ ਹਜ਼ਾਰਾਂ ਰੁਪਏ ਦੀ ਡਰੱਗ ਮਨੀ ਨਾਲ ਔਰਤ ਸਣੇ 2 ਨਸ਼ਾ ਤਸਕਰ ਕਾਬੂ
NEXT STORY