ਜਲੰਧਰ/ਚੰਡੀਗੜ੍ਹ- ਪੰਜਾਬ 'ਚ ਲਗਾਤਾਰ ਮੌਸਮ 'ਚ ਤਬਦੀਲੀਆਂ ਨਜ਼ਰ ਆ ਰਹੀਆਂ ਹਨ। ਹੁਣ ਸੂਬੇ 'ਚ ਤਾਪਮਾਨ ਆਮ ਨਾਲੋਂ ਜ਼ਿਆਦਾ ਹੋ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਨੇ ਪੰਜਾਬ 'ਚ ਅਗਲੇ ਦੋ ਦਿਨਾਂ ਤੱਕ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 19 ਤੇ 20 ਫਰਵਰੀ ਨੂੰ ਸੂਬੇ ਦੇ ਕੁਝ ਹਿੱਸਿਆਂ ’ਚ ਮੌਸਮ ਬਦਲੇਗਾ ਤੇ ਬਾਰਿਸ਼ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਸੁਣੋ ਕੀ ਬੋਲੇ
ਪੰਜਾਬ, ਚੰਡੀਗੜ੍ਹ ਤੇ ਹਰਿਆਣਾ 'ਚ ਬੱਦਲ ਛਾ ਗਏ ਹਨ। ਮੌਸਮ ਵਿਭਾਗ ਦੇ ਮੁਤਾਬਕ 18 ਫਰਵਰੀ ਤੋਂ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਦਾ ਪ੍ਰਭਾਵ 19 ਫਰਵਰੀ ਤੋਂ ਪੰਜਾਬ 'ਚ ਵੀ ਮਹਿਸੂਸ ਹੋਣ ਦੀ ਉਮੀਦ ਹੈ। 19-20 ਫਰਵਰੀ ਨੂੰ ਪੰਜਾਬ ਦੇ ਕੁੱਝ ਜ਼ਿਲ੍ਹਿਆਂ 'ਚ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ 5 ਤੋਂ 10 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ, ਜਿਸ ਤੋਂ ਬਾਅਦ ਵਧੇ ਹੋਏ ਤਾਪਮਾਨ 'ਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ।

ਇਹ ਵੀ ਪੜ੍ਹੋ- PSEB ਪ੍ਰੀਖਿਆਵਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ, ਵਿਦਿਆਰਥੀ ਪੜ੍ਹ ਲੈਣ ਪੂਰੀ ਖ਼ਬਰ
ਮੀਂਹ ਵਿੱਚ ਕਮੀ ਦਾ ਸਿੱਧਾ ਅਸਰ ਤਾਪਮਾਨ 'ਤੇ ਪੈ ਰਿਹਾ ਹੈ, ਜੋ ਕਿ ਆਮ ਨਾਲੋਂ ਵੱਧ ਰਹਿੰਦਾ ਹੈ। ਇਹ ਵਾਧਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ। ਅਜਿਹੀ ਸਥਿਤੀ ਵਿੱਚ ਜੇਕਰ 19-20 ਫਰਵਰੀ ਦੀ ਭਵਿੱਖਬਾਣੀ ਅਨੁਸਾਰ ਮੀਂਹ ਪੈਂਦਾ ਹੈ ਤਾਂ ਸੋਕੇ ਦਾ ਸਾਹਮਣਾ ਕਰ ਰਹੇ ਪੰਜਾਬ ਨੂੰ ਕੁੱਝ ਰਾਹਤ ਮਿਲ ਸਕਦੀ ਹੈ।
ਇਹ ਵੀ ਪੜ੍ਹੋ- ਸਰਕਾਰੀ ਬਾਬੂ ਜ਼ਰਾ ਹੋ ਜਾਓ ਹੁਸ਼ਿਆਰ, ਜਾਰੀ ਹੋ ਗਏ ਅਹਿਮ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੌਂਕਰਾਂ ਨੇ ਪਨਾਮਾ 'ਚ ਰੱਜ ਕੇ ਕੁੱਟਿਆ ਪੰਜਾਬੀ, ਡਿਪੋਰਟ ਹੋਣ ਦੀ ਸੁਣਾਈ ਲੂੰ-ਕੰਡੇ ਖੜ੍ਹੇ ਕਰਦੀ ਦਾਸਤਾਨ
NEXT STORY