ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪੰਜਾਬ ਵਿਚ ਲਗਾਤਾਰ ਪੈ ਰਹੀ ਗਰਮੀ ਦਰਮਿਆਨ ਮੌਸਮ ਦਾ ਮਿਜਾਜ਼ ਬਦਲਣ ਨਾਲ ਥੋੜ੍ਹੀ ਰਾਹਤ ਮਿਲੀ ਹੈ। ਉਥੇ ਹੀ ਬਦਲੇ ਮੌਸਮ ਕਾਰਨ ਕਿਸਾਨਾਂ ਲਈ ਵੱਡੀ ਮੁਸੀਬਤ ਖੜ੍ਹੀ ਹੋ ਗਈ ਹੈ। ਮੌਸਮ ਵਿਭਾਗ ਵੱਲੋਂ ਪਹਿਲਾਂ ਤੋਂ ਕੀਤੀ ਗਈ ਭਵਿੱਖਬਾਣੀ ਅਨੁਸਾਰ ਅੱਜ ਸਵੇਰ ਸਾਰ ਟਾਂਡਾ ਇਲਾਕੇ ਵਿੱਚ ਪਈ ਬਾਰਿਸ਼ ਨੇ ਜਿੱਥੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ, ਉੱਥੇ ਹੀ ਕਿਸਾਨਾਂ ਦੀ ਖੇਤਾਂ ਵਿੱਚ ਖੜ੍ਹੀ ਹਾੜੀ ਦੀ ਪ੍ਰਮੁੱਖ ਕਣਕ ਦੀ ਫ਼ਸਲ ਪੱਕੀ ਹੋਣ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਿੱਚ ਵਾਧਾ ਹੋਇਆ ਹੈ। ਇਥੇ ਇਹ ਵੀ ਦੱਸ ਦੇਈਏ ਕਿ ਟਾਂਡਾ ਸਮੇਤ ਹੋਰ ਵੀ ਕਈ ਜ਼ਿਲ੍ਹਿਆਂ ਵਿਚ ਪਈ ਬਾਰਿਸ਼ ਤੋਂ ਥੋੜ੍ਹੀ ਰਾਹਤ ਮਿਲੀ ਹੈ।
ਇਹ ਵੀ ਪੜ੍ਹੋ: 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਪੁਲਸ ਨੇ ਵਧਾਈ ਸਖ਼ਤੀ, ਇਨ੍ਹਾਂ 6 ਜੇਲ੍ਹਾਂ 'ਚ ਕੀਤੀ ਛਾਪੇਮਾਰੀ

ਜ਼ਿਕਰਯੋਗ ਹੈ ਕਿ ਟਾਂਡਾ ਇਲਾਕੇ ਵਿੱਚ ਪਹਿਲਾਂ ਤੋਂ ਹੀ ਵਾਢੀ ਦਾ ਕੰਮ ਚੱਲ ਰਿਹਾ ਹੈ ਅਤੇ ਕਣਕ ਦੀ ਕਟਾਈ ਦਾ ਕੰਮ ਹੋਰ ਪਛੜ ਸਕਦਾ ਹੈ। ਟਾਂਡਾ ਇਲਾਕੇ ਵਿੱਚ ਹੋਈ ਬਾਰਿਸ਼ ਨਾਲ ਬੇਸ਼ੱਕ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਪਰ ਵਾਢੀ ਦਾ ਸੀਜਨ ਸ਼ੁਰੂ ਹੋਣ ਦੇ ਕਾਰਨ ਕਿਸਾਨਾਂ ਨੂੰ ਖੇਤਾਂ ਵਿੱਚ ਪੱਕੀ ਫ਼ਸਲ ਦੀ ਚਿੰਤਾ ਸਤਾ ਰਹੀ ਹੈ। ਧੀਆਂ-ਪੁੱਤਾਂ ਵਾਂਗੂ ਪਾਲੀ ਹੋਈ ਕਣਕ ਦੀ ਫ਼ਸਲ ਨੂੰ ਲੈ ਕੇ ਕਿਸਾਨਾਂ ਨੇ ਕਈ ਆਸਾਂ ਅਤੇ ਉਮੀਦਾਂ ਲਾਈਆਂ ਹੋਈਆਂ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਅਧਿਕਾਰੀ 'ਤੇ ਡਿੱਗੀ ਗਾਜ, ਹੋ ਗਈ ਵੱਡੀ ਕਾਰਵਾਈ, ਮਾਮਲਾ ਕਰੇਗਾ ਹੈਰਾਨ
ਇਸ ਸਬੰਧੀ ਸੇਵਾ ਮੁਕਤ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾਕਟਰ ਸਤਨਾਮ ਸਿੰਘ ਦਾ ਕਹਿਣਾ ਹੈ ਕਿ ਕਿ ਜੇਕਰ ਬਾਰਿਸ਼ ਜ਼ਿਆਦਾ ਮਾਤਰਾ ਵਿੱਚ ਹੁੰਦੀ ਹੈ ਤਾਂ ਕਣਕ ਦੀ ਫਸਲ ਦਾ ਨੁਕਸਾਨ ਹੋ ਸਕਦਾ ਹੈ। ਦੂਜੇ ਪਾਸੇ ਪੰਜਾਬ ਮੰਡੀ ਬੋਰਡ ਅਧੀਨ ਆਉਂਦੀ ਟਾਂਡਾ ਦੀ ਪ੍ਰਮੁੱਖ ਦਾਣਾ ਮੰਡੀ ਅਤੇ ਇਸ ਦੀਆਂ ਸਹਾਇਕ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਕਰਨ ਵਾਸਤੇ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ ਪਰ ਅਜੇ ਤੱਕ ਕਣਕ ਦੀ ਕਟਾਈ ਦਾ ਕੰਮ ਆਰੰਭ ਨਹੀਂ ਹੋ ਸਕਿਆ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਲੋਕਾਂ ਲਈ ਖ਼ਤਰੇ ਦੀ ਘੰਟੀ! ਐਡਵਾਈਜ਼ਰੀ ਹੋ ਗਈ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਟਰਸਾਈਕਲ 'ਤੇ ਜਾ ਰਹੇ ਭੂਆ-ਭਤੀਜੇ ਦੀ ਸੜਕ ਹਾਦਸੇ 'ਚ ਮੌਤ
NEXT STORY