ਪੰਜਾਬ ਡੈਸਕ– ਮਾਰਚ ਦਾ ਮਹੀਨਾ ਖ਼ਤਮ ਹੋਣ ਜਾ ਰਿਹਾ ਹੈ ਤੇ ਪਹਾੜਾਂ ’ਤੇ ਬਰਫ਼ਬਾਰੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਇਸ ਦੇ ਨਾਲ ਹੀ ਹਿਮਾਚਲ ’ਚ ਪਿਛਲੇ 24 ਘੰਟਿਆਂ ਦੌਰਾਨ ਲਾਹੌਲ-ਸਪਿਤੀ ਦੀਆਂ ਉੱਚੀਆਂ ਚੋਟੀਆਂ ’ਤੇ ਹਲਕੀ ਬਰਫ਼ਬਾਰੀ ਹੋਈ ਹੈ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ ’ਚ 2 ਤੋਂ 4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਪੱਛਮੀ ਗੜਬੜੀ ਦਾ ਹਲਕਾ ਅਸਰ ਐਤਵਾਰ ਨੂੰ ਵੀ ਪੰਜਾਬ ’ਚ ਦੇਖਣ ਨੂੰ ਮਿਲਿਆ। ਲੁਧਿਆਣਾ ਸਮੇਤ ਕਈ ਜ਼ਿਲਿਆਂ ’ਚ ਸਵੇਰੇ ਮੌਸਮ ’ਚ ਬਦਲਾਅ ਆਇਆ ਤੇ ਮੀਂਹ ਪਿਆ। ਦੁਪਹਿਰੋਂ ਬਾਅਦ ਜਦੋਂ ਮੌਸਮ ਸਾਫ਼ ਹੋਇਆ ਤਾਂ ਤੇਜ਼ ਧੁੱਪ ਨਿਕਲੀ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ 29 ਤੋਂ 32 ਡਿਗਰੀ ਦੇ ਵਿਚਕਾਰ ਰਿਹਾ। ਮੌਸਮ ਵਿਭਾਗ ਅਨੁਸਾਰ 26 ਤੋਂ 28 ਮਾਰਚ ਤੱਕ ਕੁਝ ਜ਼ਿਲਿਆਂ ’ਚ ਇਸੇ ਤਰ੍ਹਾਂ ਦੇ ਬਦਲਾਅ ਦੇਖਣ ਨੂੰ ਮਿਲਣਗੇ। ਇਸ ਕਾਰਨ ਦਿਨ ਵੇਲੇ ਅੰਸ਼ਕ ਬੱਦਲ ਛਾਏ ਰਹਿਣਗੇ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਿਮਲਾ, ਕੁਫਰੀ, ਨਲਦੇਹਰਾ ’ਚ ਵੀ ਹਲਕਾ ਮੀਂਹ ਪਿਆ ਹੈ।
ਇਹ ਖ਼ਬਰ ਵੀ ਪੜ੍ਹੋ : ਵਿਦੇਸ਼ੋਂ ਆਈ ਮੰਦਭਾਗੀ ਖ਼ਬਰ, 21 ਸਾਲਾ ਪੰਜਾਬੀ ਨੌਜਵਾਨ ਦੀ ਕੈਨੇਡਾ ’ਚ ਸੜਕ ਹਾਦਸੇ ’ਚ ਮੌਤ
ਲਾਹੌਲ ’ਚ ਬੱਸ ’ਤੇ ਬਰਫ਼ ਡਿੱਗੀ
ਆਉਣ ਵਾਲੇ ਸਮੇਂ ’ਚ ਮੌਸਮ ਅਜਿਹਾ ਹੀ ਰਹੇਗਾ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ’ਚ ਦਿਨ ਦੇ ਤਾਪਮਾਨ ’ਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ। ਇਸ ਦੇ ਨਾਲ ਹੀ ਹਿਮਾਚਲ ’ਚ 25 ਤੇ 26 ਮਾਰਚ ਨੂੰ ਮੌਸਮ ਸਾਫ਼ ਰਹੇਗਾ। ਪੱਛਮੀ ਗੜਬੜੀ 27 ਤੋਂ 30 ਮਾਰਚ ਤੱਕ ਸਰਗਰਮ ਰਹੇਗੀ। ਇਸ ਦੌਰਾਨ ਲਾਹੌਲ-ਸਪਿਤੀ ਨੂੰ ਛੱਡ ਕੇ ਸਾਰੇ 11 ਜ਼ਿਲਿਆਂ ’ਚ ਮੌਸਮ ਪ੍ਰਭਾਵਿਤ ਹੋਵੇਗਾ। ਮੈਦਾਨੀ ਇਲਾਕਿਆਂ ’ਚ ਤੇਜ਼ ਤੂਫ਼ਾਨ ਤੇ ਭਾਰੀ ਗੜ੍ਹੇਮਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ, ਜਦਕਿ ਉੱਚੇ ਇਲਾਕਿਆਂ ’ਚ ਵੱਖ-ਵੱਖ ਥਾਵਾਂ ’ਤੇ ਹਲਕੀ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ।
ਕੁਝ ਜ਼ਿਲਿਆਂ ’ਚ 26 ਤੋਂ 28 ਮਾਰਚ ਤੱਕ ਬਦਲਾਅ ਵੀ ਦੇਖਣ ਨੂੰ ਮਿਲੇਗਾ। ਇਸ ਕਾਰਨ ਦਿਨ ਵੇਲੇ ਅੰਸ਼ਕ ਬੱਦਲ ਛਾਏ ਰਹਿਣਗੇ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਿਮਲਾ, ਕੁਫਰੀ, ਨਲਦੇਹਰਾ ’ਚ ਵੀ ਹਲਕਾ ਮੀਂਹ ਪਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
Holi 2024 : ਖ਼ੁਸ਼ੀਆਂ ਤੇ ਉਮੰਗਾਂ ’ਚ ਰੰਗ ਭਰਨ ਵਾਲੇ ਤਿਉਹਾਰ ਹੋਲੀ ਦੀ ਜਾਣੋ ਮਹੱਤਤਾ
NEXT STORY