ਚੰਡੀਗੜ੍ਹ (ਪਾਲ)– ਦੇਰ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਸ਼ੁੱਕਰਵਾਰ ਨੂੰ ਦਿਨ ਭਰ ਮੌਸਮ ਸਾਫ਼ ਰਿਹਾ ਪਰ ਸ਼ਾਮ ਤੱਕ ਤੇਜ਼ ਧੂੜ ਭਰੀਆਂ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ। ਮੌਸਮ ਵਿਗਿਆਨ ਕੇਂਦਰ ਮੁਤਾਬਕ ਸ਼ੁੱਕਰਵਾਰ ਦੇਰ ਰਾਤ ਤੱਕ ਮੀਂਹ ਪੈਣ ਦੀ ਸੰਭਾਵਨਾ ਸੀ, ਜੋ ਸੱਚ ਵੀ ਹੋਈ। ਹਾਲਾਂਕਿ ਵਿਭਾਗ ਨੇ ਕਿਹਾ ਹੈ ਕਿ ਸ਼ਨੀਵਾਰ ਤੋਂ ਮੌਸਮ ਸਾਫ਼ ਹੋ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਅਜਿਹਾ ਦਰਿੰਦਾ ਪਿਓ ਕਿਸੇ ਨੂੰ ਨਾ ਮਿਲੇ! 14 ਸਾਲਾ ਧੀ ਨਾਲ ਕੀਤਾ ਜਬਰ-ਜ਼ਿਨਾਹ, ਪਹਿਲਾਂ ਵੀ ਕਰ ਚੁੱਕਾ ਗਲਤ ਕੰਮ
ਇਸ ਤੋਂ ਪਹਿਲਾਂ 12 ਤੇ 13 ਮਈ ਨੂੰ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਸੀ ਪਰ ਹੁਣ ਅਜਿਹਾ ਨਹੀਂ ਹੈ। ਸ਼ੁੱਕਰਵਾਰ ਨੂੰ ਤਾਪਮਾਨ ’ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 28.9 ਡਿਗਰੀ ਦਰਜ ਕੀਤਾ ਗਿਆ।
ਅੱਗੇ ਅਜਿਹਾ ਰਹਿ ਸਕਦਾ ਹੈ ਤਾਪਮਾਨ
- ਸ਼ਨੀਵਾਰ ਨੂੰ ਮੌਸਮ ਸਾਫ਼ ਰਹੇਗਾ। ਅੰਸ਼ਕ ਬੱਦਲ ਹੋਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 34, ਜਦਕਿ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਹੋ ਸਕਦਾ ਹੈ।
- ਐਤਵਾਰ ਨੂੰ ਮੌਸਮ ਸਾਫ਼ ਰਹੇਗਾ। ਵੱਧ ਤੋਂ ਵੱਧ ਤਾਪਮਾਨ 33, ਜਦਕਿ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਹੋ ਸਕਦਾ ਹੈ।
- ਸੋਮਵਾਰ ਨੂੰ ਮੌਸਮ ਸਾਫ਼ ਰਹੇਗਾ। ਵੱਧ ਤੋਂ ਵੱਧ ਤਾਪਮਾਨ 35, ਜਦਕਿ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਹੋ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਸਿਰ ’ਚ ਇੱਟ ਮਾਰ ਕੇ ਮਾਂ ਦਾ ਕਤਲ ਵਾਲਾ ਕਾਤਲ ਪੁੱਤ ਗ੍ਰਿਫ਼ਤਾਰ, ਇਨਵਰਟਰ ਪਿੱਛੇ ਹੋਇਆ ਸੀ ਲੜਾਈ-ਝਗੜਾ
NEXT STORY