ਕਪੂਰਥਲਾ, (ਭੂਸ਼ਣ)- ਕਪੂਰਥਲਾ-ਜਲੰਧਰ ਮਾਰਗ ਤੇ ਇਕ ਪੀ. ਆਰ. ਟੀ. ਸੀ. ਦੀ ਬੱਸ ਨਾਲ ਹੋਈ ਟੱਕਰ 'ਚ ਐਕਟਿਵਾ ਸਵਾਰ ਇਕ ਔਰਤ ਦੀ ਮੌਤ ਹੋ ਗਈ। ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਜਿਥੇ ਬੱਸ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ ਉਥੇ ਹੀ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ ਹੈ ।
ਜਾਣਕਾਰੀ ਅਨੁਸਾਰ ਪਿੰਡ ਇੱਬਨ ਵਾਸੀ ਮਨਪ੍ਰੀਤ ਕੌਰ ਪਤਨੀ ਹਰਮੇਲ ਸਿੰਘ ਆਪਣੀ ਨਨਾਣ ਕਮਲਜੀਤ ਕੌਰ ਨਾਲ ਪਿੰਡ ਇੱਬਨ ਤੋਂ ਐਕਟਿਵਾ 'ਤੇ ਕਪੂਰਥਲਾ ਜਾ ਰਹੀ ਸੀ। ਇਸ ਦੌਰਾਨ ਗੁਰੂ ਨਾਨਕ ਸਟੇਡੀਅਮ ਦੇ ਨਜ਼ਦੀਕ ਇਕ ਤੇਜ਼ ਰਫਤਾਰ ਬੱਸ ਨੇ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਸਕੂਟਰੀ ਤੋਂ ਡਿੱਗ ਕੇ ਮਨਪ੍ਰੀਤ ਕੌਰ ਬੱਸ ਦੇ ਹੇਠ ਆ ਗਈ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਬੱਸ ਨੂੰ ਆਪਣੇ ਕਬਜ਼ੇ 'ਚ ਲੈ ਲਿਆ।
ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
NEXT STORY