ਚੰਡੀਗੜ੍ਹ, (ਸੰਦੀਪ)- ਮਨੀਮਾਜਰਾ ਸਥਿਤ ਮਾਡਰਨ ਹਾਊਸਿੰਗ ਕੰਪਲੈਕਸ 'ਚ ਰਹਿਣ ਵਾਲੀ ਰੋਮਾ ਨੇ ਘਰ 'ਚ ਫਾਹ ਲੈ ਜਾਨ ਦੇ ਦਿੱਤੀ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਮਨੀਮਾਜਰਾ ਥਾਣਾ ਪੁਲਸ ਨੇ ਉਸਨੂੰ ਫਾਹ ਤੋਂ ਉਤਾਰ ਕੇ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ। ਰੋਮਾ ਦਾ ਵਿਆਹ ਡੇਢ ਸਾਲ ਪਹਿਲਾਂ ਸੁਖੰਤ ਨਾਲ ਹੋਇਆ ਸੀ। ਪੁਲਸ ਨੂੰ ਮੌਕੇ ਤੋਂ ਕੋਈ ਖੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ ਹੈ। ਪੁਲਸ ਨੇ ਪੰਚਕੂਲਾ 'ਚ ਰਹਿਣ ਵਾਲੇ ਰੋਮਾ ਦੇ ਵਾਰਸਾਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਹੈ।
ਨਾਜਾਇਜ਼ ਕਬਜ਼ਿਆਂ ਕਾਰਨ ਜਾਮ ’ਚ ਫਸੇ ਰਹਿੰਦੇ ਨੇ ਲੋਕ
NEXT STORY