ਅਬੋਹਰ (ਸੁਨੀਲ)- ਅਬੋਹਰ ਵਿਖੇ ਨੇੜਲੇ ਪਿੰਡ ਦਾਨੇਵਾਲਾ ਸਤਕੋਸੀ ਦੇ ਇਕ ਵਿਅਕਤੀ ਨੇ ਘਰ ’ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਮ੍ਰਿਤਕ ਰਣਜੀਤ ਸਿੰਘ (45) ਪੁੱਤਰ ਨਾਨਕ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਣਜੀਤ ਸਿੰਘ ਦਿਹਾੜੀਦਾਰ ਮਜ਼ਦੂਰ ਸੀ ਅਤੇ ਉਸ ਨੇ ਲਗਭਗ 25 ਦਿਨ ਪਹਿਲਾਂ ਲੋਨ ’ਤੇ ਨਵਾਂ ਟਰੈਕਟਰ ਖ਼ਰੀਦਿਆ ਸੀ, ਜਿਸ ਦੀ ਪਹਿਲੀ ਕਿਸ਼ਤ ਦੀ ਤਾਰੀਖ਼ ਅਜੇ ਨਹੀਂ ਆਈ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਖੋਲ੍ਹ ਦਿੱਤਾ ਗਿਆ ਸ਼ੰਭੂ ਬਾਰਡਰ, ਲੰਘਣ ਲੱਗੀਆਂ ਗੱਡੀਆਂ
ਬੀਤੇ ਦਿਨ ਸਾਰਾ ਪਰਿਵਾਰ ਨੇੜਲੇ ਪਿੰਡ ਸਰ੍ਹੋਂ ਵੱਢਣ ਕਰਨ ਗਿਆ ਸੀ। ਜਦੋਂ ਉਹ ਰਾਤ ਨੂੰ ਵਾਪਸ ਆਏ ਤਾਂ ਰਣਜੀਤ ਸਿੰਘ ਦਾ ਕਮਰਾ ਬੰਦ ਸੀ। ਉਨ੍ਹਾਂ ਨੇ ਦਰਵਾਜ਼ਾ ਖੜਕਾਇਆ ਪਰ ਉਸ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਜਦੋਂ ਉਨ੍ਹਾਂ ਖਿੜਕੀ ’ਚੋਂ ਵੇਖਿਆ ਤਾਂ ਉਨ੍ਹਾਂ ਰਣਜੀਤ ਨੂੰ ਫਾਹੇ ਨਾਲ ਲਟਕਦਾ ਵੇਖਿਆ। ਉਨ੍ਹਾਂ ਦਰਵਾਜ਼ਾ ਤੋੜਿਆ ਅਤੇ ਉਸ ਨੂੰ ਬਾਹਰ ਕੱਢਿਆ ਅਤੇ ਪੁਲਸ ਨੂੰ ਸੂਚਿਤ ਕੀਤਾ। ਖੁਈਆਂ ਸਰਵਰ ਥਾਣਾ ਪੁਲਸ ਨੇ ਲਾਸ਼ ਨੂੰ ਮੁਰਦਾਘਰ ’ਚ ਰੱਖ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Punjab: ਪ੍ਰੀਖਿਆ ਕੇਂਦਰ ਦੇ ਸੁਪਰਡੈਂਟ 'ਤੇ ਡਿੱਗੀ ਗਾਜ, ਹੋਇਆ ਮੁਅੱਤਲ, ਮਾਮਲਾ ਕਰੇਗਾ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਮੁਲਾਜ਼ਮਾਂ ਦੀ ਲੱਗੀ ਲਾਟਰੀ, ਤਨਖਾਹਾਂ ਵਿਚ ਭਾਰੀ ਵਾਧਾ
NEXT STORY