ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਵਿਚ ਦੇਰ ਰਾਤ ਇਕ ਨੌਜਵਾਨ ਨੇ ਟਰੇਨ ਅੱਗੇ ਆ ਕੇ ਖੁਦਕੁਸ਼ੀ ਕਰ ਲਈ। ਨੌਜਵਾਨ ਦੀ ਉਮਰ 40 ਕੁ ਸਾਲ ਦੇ ਕਰੀਬ ਦੱਸੀ ਜਾ ਰਹੀ ਹੈ, ਜਿਸ ਦੇ ਗੁੱਟ 'ਤੇ ਰੱਖੜੀ ਬੰਨ੍ਹੀ ਹੋਈ ਸੀ। ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਇਕ ਨੌਜਵਾਨ ਵੱਲੋਂ ਫੋਕਲ ਪੁਆਇੰਟ ਵਿਚ ਆਪਣਾ ਮੋਟਰਸਾਈਕਲ ਖੜ੍ਹਾ ਕਰਕੇ ਉਥੋਂ ਲੰਘ ਰਹੀ ਟ੍ਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਮੋਟਰਸਾਈਕਲ ਦਾ ਨੰਬਰ ਪੀ. ਬੀ. 25 ਡੀ 2980 ਹੈ। ਟ੍ਰੇਨ ਦੀ ਟੱਕਰ ਤੋਂ ਬਾਅਦ ਨੌਜਵਾਨ ਦੇ ਸਰੀਰ ਦੇ ਕਈ ਹਿੱਸੇ ਹੋ ਗਏ।
ਇਹ ਵੀ ਪੜ੍ਹੋ : ਸਕੂਟਰੀ ਚਲਾਉਣ ਵਾਲੇ ਹੋ ਜਾਓ ਸਾਵਧਾਨ, ਚੱਲਦੀ ਜੁਪੀਟਰ ਦਾ ਹੋਇਆ ਬਲਾਸਟ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਮਾਜ ਸੇਵਾ ਸੋਸਾਇਟੀ ਵੱਲੋਂ ਉਸ ਦੇ ਅੰਗਾਂ ਨੂੰ ਲਗਭਗ ਇਕ ਕਿਲੋਮੀਟਰ ਦੂਰ ਤੋਂ ਜਾ ਕੇ ਇਕੱਠੇ ਕੀਤਾ ਅਤੇ ਪੁਲਸ ਵੱਲੋਂ ਸਮਾਜ ਸੇਵਾ ਸੋਸਾਇਟੀ ਦੇ ਸਹਿਯੋਗ ਨਾਲ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਸ਼ਨਾਖਤ ਲਈ ਰਖਵਾਇਆ। ਫਿਲਹਾਲ ਮ੍ਰਿਤਕ ਦਾ ਸ਼ਨਾਖਤ ਨਹੀਂ ਹੋ ਸਕੀ ਹੈ ਅਤੇ ਪੁਲਸ ਵਲੋਂ ਸਾਰੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।
ਇਹ ਵੀ ਪੜ੍ਹੋ : ਫਿਰੋਜ਼ਪੁਰ ਤੀਹਰੇ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ, ਡੀ. ਜੀ. ਪੀ. ਨੇ ਖੁਦ ਦਿੱਤੀ ਜਾਣਕਾਰੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਤੋਂ ਹਿਮਾਚਲ ਘੁੰਮਣ ਗਏ ਪਰਿਵਾਰ ਦੀ ਖੱਡ 'ਚ ਡਿੱਗੀ ਕਾਰ, ਘਰ 'ਚ ਵਿਛ ਗਏ ਸੱਥਰ
NEXT STORY