ਫਗਵਾੜਾ (ਸੋਨੂੰ)- ਪੰਜਾਬ ਦੀ ਨੌਜਵਾਨ ਪੀੜੀ ਨਸ਼ੇ ਕਾਰਨ ਕਿਸ ਤਰਾਂ ਆਪਣੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੀ ਹੈ ਇਸ ਦੀ ਤਾਜ਼ਾ ਉਦਾਹਰਨ ਫਗਵਾੜਾ ਵਿਚ ਵੇਖਣ ਨੂੰ ਮਿਲੀ। ਫਗਵਾੜਾ ਦੇ ਡੱਡਲ ਮਹੁੱਲਾ ਗੁਰੂ ਅਰਜਨ ਪੁਰਾ ਵਿਖੇ ਜਿੱਥੇ ਕਿ ਮਾਪਿਆਂ ਤੋਂ ਨਸ਼ੇ ਦੀ ਪੂਰਤੀ ਲਈ ਪੈਸੇ ਮੰਗ ਰਹੇ ਨੌਜਵਾਨ ਨੇ ਤੀਜੀ ਮੰਜਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ

ਮ੍ਰਿਤਕ ਨੌਜਵਾਨ ਦੀ ਪਛਾਣ ਸ਼ਰਨਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਡੱਡਲ ਮਹੁੱਲਾ ਫਗਵਾੜਾ ਵਜੋਂ ਹੋਈ ਹੈ। ਇਸ ਸਬੰਧੀ ਗੱਲਬਾਤ ਕਰਦੇ ਮ੍ਰਿਤਕ ਨੌਜਵਾਨ ਦੇ ਚਾਚਾ ਨਿਰਮਲ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਨਸ਼ੇ ਦਾ ਆਦੀ ਸੀ ਅਤੇ ਆਪਣੇ ਮਾਂ-ਪਿਓ ਕੋਲੋਂ ਨਸ਼ੇ ਲਈ ਪੈਸੇ ਮੰਗਦਾ ਸੀ ਅਤੇ ਪੈਸੇ ਨਾ ਦੇਣ ਦੇ ਚੱਲਦਿਆਂ ਉਹ ਆਪਣੇ ਮਕਾਨ ਦੀ ਤੀਜੀ ਮੰਜਿਲ 'ਤੇ ਚੜ੍ਹ ਗਿਆ। ਜਿਸ ਤੋਂ ਬਾਅਦ ਉਸ ਦੇ ਪਿਤਾ ਨੇ ਪੁਲਸ ਨੂੰ ਇਤਲਾਹ ਦੇ ਦਿੱਤੀ ਅਤੇ ਪੁਲਸ ਨੂੰ ਵੇਖ ਕੇ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਜਿਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਜਲੰਧਰ ਵਿਖੇ ਰੈਫਰ ਕਰ ਦਿੱਤਾ ਅਤੇ ਉਸ ਦੀ ਮੌਤ ਹੋ ਗਈ।
ਉਧਰ ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਸਿਟੀ ਦੇ ਐੱਸ. ਐੱਚ. ਓ. ਅਮਨਦੀਪ ਕੌਰ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਪੂਰੇ ਮਾਮਲੇ ਦੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਮ੍ਰਿਤਕ ਨੌਜਵਾਨ ਦੀ ਮਾਤਾ ਬਲਵੀਰ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਨਸ਼ੇ ਦੀ ਪੂਰਤੀ ਲਈ ਉਨ੍ਹਾਂ ਕੋਲੋਂ ਪੈਸੇ ਮੰਗਦਾ ਸੀ ਅਤੇ ਪੈਸੇ ਨਾ ਦੇਣ 'ਤੇ ਹੀ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕ ਲਿਆ।
ਇਹ ਵੀ ਪੜ੍ਹੋ: ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ 'ਤੇ ਹੋਵੇਗਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
NEXT STORY