ਜਲੰਧਰ (ਸ਼ੋਰੀ)- ਜਲੰਧਰ ਦੇ ਬਸਤੀ ਸ਼ੇਖ 'ਚ ਹੋਲੀ 'ਤੇ ਬੱਚੇ ਨਾਲ ਬਦਫੈਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਪੁਲਸ ਨੇ ਤਿੰਨ ਲੋਕਾਂ ਨੂੰ ਨਾਮਜ਼ਦ ਕੀਤਾ ਸੀ। ਇਨ੍ਹਾਂ 'ਚੋਂ ਇਕ ਨੇ ਸ਼ਨੀਵਾਰ ਸਵੇਰੇ ਘਰ 'ਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਦੀ ਪਛਾਣ ਬਲਵੀਰ ਵਜੋਂ ਹੋਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੇ ਲੜਕੇ 'ਤੇ ਬਦਫੈਲੀ ਕਰਨ ਦਾ ਝੂਠਾ ਕੇਸ ਦਰਜ ਕੀਤਾ ਗਿਆ ਹੈ।
ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਤੋਂ ਬਾਅਦ ਇਲਾਕਾ ਨਿਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਵਿੱਚ ਗੁੱਸਾ ਭੜਕ ਗਿਆ ਹੈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਜੇਕਰ ਪੁਲਸ ਨੇ ਉਨ੍ਹਾਂ ਨੂੰ ਬਦਫੈਲੀ ਦੇ ਝੂਠੇ ਕੇਸ ਵਿੱਚ ਫਸਾਉਣ ਵਾਲਿਆਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਤਾਂ ਉਹ ਧਰਨਾ ਦੇਣਗੇ। ਸੜਕਾਂ ਜਾਮ ਕਰਨਗੇ। ਆਂਢ-ਗੁਆਂਢ ਦੇ ਲੋਕਾਂ ਨੇ ਦੱਸਿਆ ਕਿ ਨੌਜਵਾਨ ਝੂਠੇ ਕੇਸ ਕਾਰਨ ਇੰਨਾ ਸ਼ਰਮਸਾਰ ਹੋ ਗਿਆ ਕਿ ਉਸ ਨੇ ਖ਼ੁਦਕੁਸ਼ੀ ਵਰਗਾ ਕਦਮ ਚੁੱਕਿਆ।
ਇਹ ਵੀ ਪੜ੍ਹੋ : 263 ਇਮੀਗ੍ਰੇਸ਼ਨ ਕੰਸਲਟੈਂਸੀ ਤੇ ਆਇਲੈਟਸ ਸੈਂਟਰਾਂ ਖ਼ਿਲਾਫ਼ ਜਲੰਧਰ ਪ੍ਰਸ਼ਾਸਨ ਦੀ ਵੱਡੀ ਕਾਰਵਾਈ

ਜ਼ਿਕਰਯੋਗ ਹੈ ਕਿ ਹੋਲੀ ਵਾਲੇ ਦਿਨ ਬਸਤੀ ਸ਼ੇਖ 'ਚ ਇਕ ਬੱਚੇ ਨਾਲ ਕੁਕਰਮ ਕਰਨ ਦੇ ਮਾਮਲੇ 'ਚ ਪੁਲਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਨੌਜਵਾਨਾਂ ਨੇ ਪੁੱਛਗਿੱਛ ਦੌਰਾਨ ਬਲਵੀਰ ਦਾ ਨਾਂ ਵੀ ਲਿਆ ਸੀ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਬਲਵੀਰ ਵੀ ਉਨ੍ਹਾਂ ਦੇ ਨਾਲ ਸੀ। ਜਿਸ 'ਤੇ ਪੁਲਸ ਨੇ ਬਲਵੀਰ ਨੂੰ ਵੀ ਮਾਮਲੇ 'ਚ ਨਾਮਜ਼ਦ ਕੀਤਾ ਸੀ ਪਰ ਅਜੇ ਤੱਕ ਬਲਵੀਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਸੀ। ਉਥੇ ਹੀ ਅੱਜ ਬਲਵੀਰ ਨੇ ਆਪਣੇ ਘਰ ਵਿਚ ਪੱਖੇ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ : ਹੋਲੇ ਮਹੱਲੇ ਦੌਰਾਨ ਕਤਲ ਕੀਤੇ ਪ੍ਰਦੀਪ ਸਿੰਘ ਦਾ ਪਰਿਵਾਰ ਪਹੁੰਚਿਆ ਸ੍ਰੀ ਅਨੰਦਪੁਰ ਸਾਹਿਬ, ਕੀਤੀ ਇਹ ਮੰਗ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪੰਜਾਬ ਸਰਕਾਰ ਦੀ ਐਕਸਾਈਜ਼ ਨੀਤੀ ਨੂੰ ਲੈ ਕੇ ਠੇਕੇਦਾਰ ਹੋਏ ‘ਲੋਹਾ-ਲਾਖਾ’
NEXT STORY