ਲੁਧਿਆਣਾ (ਅਨਿਲ) : ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਪਿੰਡ ਭੋਰਾ 'ਚ ਇਕ ਨੌਜਵਾਨ ਵਲੋਂ ਆਰਥਿਕ ਤੰਗੀ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਇੰਚਾਰਜ ਹਰਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਭੋਰਾ ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਅਵਤਾਰ ਕੁਮਾਰ ਪੁੱਤਰ ਨਿਰਮਲ ਕੁਮਾਰ ਨੇ ਘਰ ਵਿਚ ਸਲਫਾਸ ਨਿਗਲ ਲਈ ਹੈ।
ਇਹ ਵੀ ਪੜ੍ਹੋ : ਖੰਨਾ 'ਚ ਵਿਆਹੇ ਪ੍ਰੇਮੀ ਜੋੜੇ ਨੇ ਨਹਿਰ 'ਚ ਮਾਰੀ ਛਾਲ, ਖ਼ੁਦਕੁਸ਼ੀ ਤੋਂ ਪਹਿਲਾਂ ਇਕ-ਦੂਜੇ ਨਾਲ ਬੰਨ੍ਹੇ ਹੱਥ
ਇਸ ਤੋਂ ਬਾਅਦ ਉਸਨੂੰ ਗੰਭੀਰ ਹਾਲਤ ਵਿਚ ਸੀ. ਐੱਮ. ਸੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਮ੍ਰਿਤਕ ਦੇ ਮੋਬਾਈਲ ਫੋਨ ਤੋਂ ਵੀਡੀਓ ਬਰਾਮਦ ਹੋਈ, ਜਿਸ ਵਿਚ ਉਸਨੇ ਕਿਹਾ ਕਿ ਸਾਰੀ ਦੁਨੀਆ ਤੋਂ ਤੰਗ ਹੋ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਰਿਹਾ ਹੈ। ਮੇਰੀ ਮੌਤ ਦਾ ਕਿਸੇ ਨੂੰ ਵੀ ਜ਼ਿੰਮੇਵਾਰ ਨਾ ਠਹਿਰਾਇਆ ਜਾਵੇ।
ਇਹ ਵੀ ਪੜ੍ਹੋ : ਲੁਧਿਆਣਾ 'ਚ ਨਹੀਂ ਮਿਲ ਰਹੇ ਰਸੋਈ ਗੈਸ ਸਿਲੰਡਰ! ਲੋਕਾਂ ਨੂੰ ਕਰਨੀ ਪੈ ਰਹੀ ਲੰਬੀ ਉਡੀਕ
ਮ੍ਰਿਤਕ ਦੇ ਭਰਾ ਅਨਿਲ ਕੁਮਾਰ ਨੇ ਦੱਸਿਆ ਕਿ ਅਵਤਾਰ ਕੰਪਿਊਟਰ ਦਾ ਕੰਮ ਕਰਦਾ ਸੀ। ਉਹ ਪਿਛਲੇ ਕਈ ਮਹੀਨਿਆਂ ਤੋਂ ਕੰਮ ਨਾ ਮਿਲਣ ਕਾਰਨ ਘਰ ਬੈਠਾ ਰਹਿੰਦਾ ਸੀ। ਇਸ ਕਾਰਨ ਉਹ ਕਾਫੀ ਪਰੇਸ਼ਾਨ ਰਹਿਣ ਲੱਗਾ ਸੀ, ਜਿਸ ਦੇ ਚੱਲਦਿਆਂ ਕਾਰਨ ਉਸਨੇ ਖ਼ੁਦਕੁਸ਼ੀ ਕੀਤੀ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਵਾਰਿਸਾਂ ਹਵਾਲੇ ਕਰ ਦਿਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ 'ਚ ਨਹੀਂ ਮਿਲ ਰਹੇ ਰਸੋਈ ਗੈਸ ਸਿਲੰਡਰ! ਲੋਕਾਂ ਨੂੰ ਕਰਨੀ ਪੈ ਰਹੀ ਲੰਬੀ ਉਡੀਕ
NEXT STORY