ਗੋਨਿਆਣਾ, (ਗੋਰਾ ਲਾਲ)- ਨਜ਼ਦੀਕੀ ਪਿੰਡ ਆਕਲੀਆਂ ਕਲਾਂ ਵਿਖੇ ਇਕ ਨੌਜਵਾਨ ਵੱਲੋਂ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਦਲਿਤ ਵਰਗ ਨਾਲ ਸਬੰਧਿਤ ਪਿੰਡ ਆਕਲੀਆਂ ਕਲਾਂ ਦੇ ਮੰਦਰ ਸਿੰਘ ਨੇ ਕਿਹਾ ਹੈ ਕਿ ਉਸ ਦਾ ਲੜਕਾ ਗੁਰਜੀਤ ਸਿੰਘ (18) ਜੋ ਗੋਨਿਆਣਾ ਮੰਡੀ ਵਿਖੇ ਇਕ ਮੋਟਰਸਾਈਕਲ ਵਾਲੇ ਮਕੈਨਿਕ ਕੋਲ ਕੰਮ ਸਿੱਖਣ ਲਈ ਲੱਗਾ ਹੋਇਆ ਸੀ ਕਿ ਬੀਤੀ ਸ਼ਾਮ ਆਪਣੇ ਘਰ ਰੋਟੀ ਖਾ ਕੇ ਸੌਂ ਗਿਆ। ਉਕਤ ਅਨੁਸਾਰ ਦਰਮਿਆਨੀ ਰਾਤ ਉਸ ਨੂੰ ਇਕਦਮ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ, ਜਿਸ ਨੂੰ ਇਲਾਜ ਲਈ ਤੁਰੰਤ ਗੋਨਿਆਣਾ ਮੰਡੀ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਸੂਚਨਾ ਮਿਲਣ 'ਤੇ ਪੁਲਸ ਵੀ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਉਸ ਦੇ ਪਿਤਾ ਮੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰ ਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਹੈ।
ਪੁਲਸ ਨੇ ਕੱਢਿਆ ਫਲੈਗ ਮਾਰਚ
NEXT STORY