ਬਟਾਲਾ, ਨਈਅਰ, (ਸੈਂਡੀ, ਜ. ਬ.)- ਬੀਤੀ ਰਾਤ ਪਿੰਡ ਭੰਗਵਾਂ ਵਿਖੇ ਜ਼ਹਿਰ ਖਾ ਕੇ ਇਕ ਨੌਜਵਾਨ ਨੇ ਜੀਵਨ ਲੀਲਾ ਸਮਾਪਤ ਕਰ ਲਈ ਹੈ।ਥਾਣਾ ਸੇਖਵਾਂ ਦੇ ਏ. ਐੱਸ. ਆਈ. ਮੰਗਲ ਸਿੰਘ ਨੇ ਦੱਸਿਆ ਕਿ ਰਾਜਬੀਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਭੰਗਵਾਂ ਦੀ ਪਤਨੀ ਨੂੰ ਗੁਆਂਢ 'ਚ ਰਹਿੰਦੇ ਨੌਜਵਾਨ ਰਛਪਾਲ ਸਿੰਘ ਪੁੱਤਰ ਹਰਭਜਨ ਸਿੰਘ ਅਤੇ ਬਿਕਰਮ ਸਿੰਘ ਪੁੱਤਰ ਬਲਦੇਵ ਸਿੰਘ ਤੰਗ ਪ੍ਰੇਸ਼ਾਨ ਕਰਦੇ ਸਨ ਅਤੇ ਇਸ ਸੰਬੰਧੀ ਜਦੋਂ ਉਸ ਦੀ ਪਤਨੀ ਨੇ ਪਤੀ ਰਾਜਬੀਰ ਨੂੰ ਦੱਸਿਆ, ਤਾਂ ਉਸ ਨੇ ਉਕਤ ਨੌਜਵਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਸਮਝੇ ਅਤੇ ਉਨ੍ਹਾਂ ਉਸਦੀ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨਾ ਜਾਰੀ ਰੱਖਿਆ, ਜਿਸ ਤੋਂ ਦੁਖੀ ਰਾਜਬੀਰ ਨੇ ਆਪਣੇ ਘਰ 'ਚ ਸਲਫਾਸ ਦੀਆਂ ਗੋਲੀਆਂ ਖਾ ਲਈਆਂ, ਜਿਸ ਨਾਲ ਉਸ ਦੀ ਮੌਤ ਹੋ ਗਈ। ਏ. ਐੱਸ. ਆਈ. ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਪਰਮਜੀਤ ਸਿੰਘ ਦੇ ਬਿਆਨਾਂ 'ਤੇ ਥਾਣਾ ਕਾਦੀਆਂ ਵਿਖੇ ਰਛਪਾਲ ਸਿੰਘ ਅਤੇ ਬਿਕਰਮ ਸਿੰਘ ਖਿਲਾਫ਼ ਕੇਸ ਦਰਜ ਕਰ ਲਿਆ ਹੈ।
ਕੇਂਦਰੀ ਮੰਤਰੀ ਮੰਡਲ ਨੇ ਦਿੱਤਾ ਪ੍ਰਵਾਸੀ ਭਾਰਤੀਆਂ ਨੂੰ ਪ੍ਰਾਕਸੀ ਵੋਟ ਪਾਉਣ ਦਾ ਅਧਿਕਾਰ
NEXT STORY