ਫਗਵਾੜਾ/ਜਲੰਧਰ (ਸੋਨੂੰ)— ਪੰਜਾਬ ਵਿਚ ਦਿਨੋਂ-ਦਿਨ ਕ੍ਰਾਈਮ ਵੱਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਫਗਵਾੜਾ ’ਚੋਂ ਸਾਹਮਣੇ ਆਇਆ ਹੈ, ਜਿੱਥੇ ਨਾਕਾ ਤੋੜ ਕੇ ਭੱਜੇ ਇਕ ਨੌਜਵਾਨ ਵੱਲੋਂ ਪੁਲਸ ਮੁੁਲਾਜ਼ਮਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ’ਚ ਪੁਲਸ ਨਾਕਾ ਤੋੜ ਕੇ ਭੱਜੇ ਇਕ ਨੌਜਵਾਨ ਨੇ ਫਗਵਾੜਾ ’ਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ।
ਜਾਣਕਾਰੀ ਮੁਤਾਬਕ ਇਹ ਘਟਨਾ ਰਾਤ ਕਰੀਬ 12 ਵਜੇ ਦੀ ਹੈ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਕਪੂਰਥਲਾ ਪੁਲਸ ਵੱਲੋਂ ਇਕ ਮਾਮਲੇ ਦਾ ਦੋਸ਼ੀ ਰਾਜਨ ਜਲੰਧਰ ਦੀ ਪੁਲਸ ਦੀ ਨਾਕਾਬੰਦੀ ਤੋੜ ਕੇ ਫਗਵਾੜਾ ਵੱਲ ਆ ਰਿਹਾ ਹੈ। ਸੂਚਨਾ ਮਿਲਣ ਦੇ ਬਾਅਦ ਫਗਵਾੜਾ ਦੇ ਮੇਹੜੂ ਕੋਲ ਨਾਕਾਬੰਦੀ ਕੀਤੀ ਤਾਂ ਉਕਤ ਕਾਰ ਸਵਾਰ ਨੌਜਵਾਨ ਨੇ ਪੁਲਸ ’ਤੇ ਫਾਇਰਿੰਗ ਕਰ ਦਿੱਤੀ। ਜਵਾਬ ’ਚ ਪੁਲਸ ਨੇ ਵੀ ਫਾਇਰਿੰਗ ਕਰਕੇ ਆਪਣੀ ਜਾਨ ਬਚਾਈ। ਫਿਲਹਾਲ ਪੁਲਸ ਨੇ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਦਰਬਾਰ ਸਾਹਿਬ ਤੋਂ ਪਰਤ ਰਹੇ ਪਰਿਵਾਰ ਨਾਲ ਗੰਨ ਪੁਆਇੰਟ ’ਤੇ ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਲੁੱਟ
ਇਹ ਵੀ ਪੜ੍ਹੋ: ਜੇਲ੍ਹਾਂ ’ਚ ਬੰਦ ਗੈਂਗਸਟਰਾਂ ’ਤੇ ਵੱਡੇ ਸ਼ਿਕੰਜੇ ਦੀ ਤਿਆਰੀ 'ਚ ਪੰਜਾਬ ਸਰਕਾਰ, ਮਦਦਗਾਰ ਵੀ ਹੋਣਗੇ ਤਲਬ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੁਲੱਠੀ ’ਚੋਂ ਨਿਕਲੀ 102 ਕਿਲੋ ਹੈਰੋਇਨ ਦਾ ਮਾਮਲਾ, ਕਿੰਗਪਿਨ ਰਜਾ ਨੂੰ ਰਿਮਾਂਡ ’ਤੇ ਲੈ ਗਈ ਗੁਜਰਾਤ ATS
NEXT STORY