ਗੁਰਦਾਸਪੁਰ(ਵਿਨੋਦ)-ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ ’ਚ ਅੱਜ ਮਾਮੂਲੀ ਗੱਲ ਨੂੰ ਲੈ ਕੇ ਚੱਲੇ ਇੱਟਾਂ ਰੋੜਿਆਂ ’ਚ ਇਕ ਨੌਜਵਾਨ ਦਾ ਕਤਲ ਹੋ ਗਿਆ ਹੈ, ਜਦਕਿ ਉਸ ਦਾ ਪਿਤਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਿਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਚ ਦਾਖ਼ਲ ਕਰਵਾਇਆ ਗਿਆ। ਕਾਹਨੂੰਵਾਨ ਪੁਲਸ ਨੇ ਇਸ ਮਾਮਲੇ ’ਚ ਤਿੰਨ ਲੋਕਾਂ ਖ਼ਿਲਾਫ਼ ਕਤਲ ਦੀ ਧਾਰਾ 103 ਬੀ.ਐੱਨ.ਐੱਸ ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਸੰਗਰੂਰ ਤੋਂ ਵੱਡੀ ਖ਼ਬਰ, ਸਾਥੀ ਅਧਿਆਪਕਾਂ ਤੋਂ ਦੁਖੀ ਹੋ ਕੇ ਮੁੱਖ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਜਨ ਮਸੀਹ ਤੇ ਸੁਖਵਿੰਦਰ ਮਸੀਹ ਵਾਸੀ ਕਾਹਨੂੰਵਾਨ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਦੇ ਬੂਹੇ ਅੱਗੇ ਦੋਸ਼ੀ ਰੋਹਿਤ ਤੇ ਰਾਹੁਲ ਪੁੱਤਰਾਨ ਰਵੀ ਕੁਮਾਰ ਖੜ੍ਹੇ ਸੀ। ਜਦੋਂ ਉਨ੍ਹਾਂ ਦੇ ਪਿਤਾ ਬਲਵਿੰਦਰ ਮਸੀਹ ਨੇ ਦੋਵਾਂ ਨੂੰ ਬੂਹੇ ਦੇ ਅੱਗੋਂ ਹਟਣ ਲਈ ਕਿਹਾ ਤਾਂ ਉਨ੍ਹਾਂ ਨੇ ਬੁਰਾ ਭਲਾ ਕਹਿਣਾ ਸ਼ੁਰੂ ਕਰ ਦਿੱਤਾ। ਉਸ ਤੋਂ ਬਾਅਦ ਆਪਣੇ ਘਰ ਚੱਲ ਗਏ ਅਤੇ ਫਿਰ ਆ ਕੇ ਉਨ੍ਹਾਂ ਨੇ ਅਚਾਨਕ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਸ ਦਾ ਭਰਾ ਰਾਜਨ ਮਸੀਹ ਅਤੇ ਪਿਤਾ ਬਲਵਿੰਦਰ ਮਸੀਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਉਨ੍ਹਾਂ ਨੇ ਤੁਰੰਤ ਦੋਵਾਂ ਨੂੰ ਸਿਵਲ ਹਸਪਤਾਲ ਕਾਹਨੂੰਵਾਨ ਵਿਖੇ ਪਹੁੰਚਾਇਆ, ਜਿੱਥੇ ਉਨ੍ਹਾਂ ਦੇ ਭਰਾ ਰਾਜਨ ਮਸੀਹ ਦੀ ਮੌਤ ਹੋ ਗਈ। ਜਦਕਿ ਉਨ੍ਹਾਂ ਦੇ ਪਿਤਾ ਬਲਵਿੰਦਰ ਮਸੀਹ ਦੀ ਹਾਲਤ ਗੰਭੀਰ ਹੋਣ ਦੇ ਕਾਰਨ ਡਾਕਟਰਾਂ ਨੇ ਉਸ ਨੂੰ ਗੁਰਦਾਸਪੁਰ ਹਸਪਤਾਲ ਵਿਖੇ ਰੈਫਰ ਕਰ ਦਿੱਤਾ।
ਇਹ ਵੀ ਪੜ੍ਹੋ- GNDU 'ਚ ਸਨਸਨੀ ਖੇਜ ਮਾਮਲਾ, ਸੁਰੱਖਿਆ ਅਮਲੇ ’ਚ ਤਾਇਨਾਤ ਔਰਤਾਂ ਨੇ ਅਧਿਕਾਰੀਆਂ 'ਤੇ ਲਾਏ ਵੱਡੇ ਇਲਜ਼ਾਮ
ਦੂਜੇ ਪਾਸੇ ਕਾਹਨੂੰਵਾਨ ਪੁਲਸ ਸਟੇਸ਼ਨ ਦੇ ਇੰਚਾਰਜ਼ ਸਾਹਿਲ ਪਠਾਨੀਆਂ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਕਾਹਨੂੰਵਾਨ ਵਿਚ ਦੋ ਧਿਰਾਂ ਵਿਚਕਾਰ ਪੈਸਿਆਂ ਦੇ ਲੈਣ ਦੇਣ ਦੇ ਚੱਲਦੇ ਝਗੜਾ ਹੋਇਆ ਹੈ। ਜਿਸ ਕਾਰਨ ਰਾਜਨ ਮਸੀਹ ਅਤੇ ਬਲਵਿੰਦਰ ਮਸੀਹ ਗੰਭੀਰ ਰੂਪ ਵਿਚ ਕਾਹਨੂੰਵਾਨ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਪਰ ਜਦੋਂ ਅਸੀ ਕਾਹਨੂੰਵਾਨ ਹਸਪਤਾਲ ਵਿਚ ਜਾ ਕੇ ਵੇਖਿਆ ਤਾਂ ਡਾਕਟਰਾਂ ਨੇ ਰਾਜਨ ਮਸੀਹ ਨੂੰ ਮ੍ਰਿਤਕ ਕਰਾਰ ਦੇ ਦਿੱਤਾ, ਪਰ ਬਲਵਿੰਦਰ ਮਸੀਹ ਦੀ ਹਾਲਤ ਗੰਭੀਰ ਹੋਣ ਦੇ ਚੱਲਦੇ ਉਸ ਨੂੰ ਗੁਰਦਾਸਪੁਰ ਰੈਫਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਧਿਰਾਂ ’ਚ ਕੁਝ ਪੈਸਿਆਂ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਰਾਹੁਲ ਅਤੇ ਰੋਹਿਤ ਅਤੇ ਉਸ ਦੀ ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਲਈ ਲਾਸ਼ ਸਰਕਾਰੀ ਹਸਪਤਾਲ ਗੁਰਦਾਸਪੁਰ ਵਿਖੇ ਭੇਜ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪਿਛਲੇ 5 ਸਾਲਾਂ ਦੇ ਮੁਕਾਬਲੇ ਸਭ ਤੋਂ ਘੱਟ ਬਾਰਿਸ਼ ਵਾਲਾ ਰਿਹਾ ਜੂਨ ਮਹੀਨਾ, ਚੰਡੀਗੜ੍ਹ ’ਚ ਟੁੱਟਿਆ ਰਿਕਾਰਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਹੰਗਾਂ ਵਲੋਂ ਸ਼ਿਵ ਸੈਨਾ ਆਗੂ ਨੂੰ ਵੱਢਣ ਦੀ CCTV ਵੀਡੀਓ ਆਈ ਸਾਹਮਣੇ, ਹੱਥ ਜੋੜਦਾ ਰਿਹਾ ਗੋਰਾ ਥਾਪਰ
NEXT STORY