ਫਾਜ਼ਿਲਕਾ(ਨਾਗਪਾਲ, ਲੀਲਾਧਰ)—ਪਿੰਡ ਕਬੂਲਸ਼ਾਹ ਖੁੱਬਣ ਵਿਚ ਬੀਤੀ ਰਾਤ ਚੋਰਾਂ ਵੱਲੋਂ ਇਕ ਮੋਬਾਇਲਾਂ ਦੀ ਦੁਕਾਨ ਵਿਚ ਦਾਖਲ ਹੋ ਕੇ ਸਾਮਾਨ ਚੋਰੀ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਗੋਰਵ ਕੁਮਾਰ ਵਾਸੀ ਪਿੰਡ ਕਬੂਲਸ਼ਾਹ ਖੁੱਬਣ ਨੇ ਦੱਸਿਆ ਕਿ ਉਹ ਪਿੰਡ ਦੇ ਬੱਸ ਸਟੈਂਡ ਨੇੜੇ ਗਿਰਧਰ ਟੈਲੀਕਾਮ ਨਾਮਕ ਦੁਕਾਨ ਚਲਾਉਂਦਾ ਹੈ। ਉਹ 15 ਨਵੰਬਰ ਨੂੰ ਰਾਤ 8.30 ਵਜੇ ਆਪਣੀ ਮੋਬਾਇਲਾਂ ਦੀ ਦੁਕਾਨ ਬੰਦ ਕਰ ਕੇ ਘਰ ਗਿਆ ਸੀ। 16 ਨਵੰਬਰ ਨੂੰ ਸਵੇਰੇ 8.30 ਵਜੇ ਜਦੋਂ ਉਹ ਆਪਣੀ ਦੁਕਾਨ 'ਤੇ ਆਇਆ ਤਾਂ ਦੁਕਾਨ ਦੇ ਸ਼ਟਰ ਦੇ ਤਾਲੇ ਟੁੱਟੇ ਪਏ ਸਨ ਅਤੇ ਤਾਲੇ ਵੱਡੇ ਹੋਣ ਕਾਰਨ ਚੋਰਾਂ ਤੋਂ ਸ਼ਟਰ ਨਹੀਂ ਖੁੱਲ੍ਹ ਸਕਿਆ। ਇਸ ਤੋਂ ਬਾਅਦ ਚੋਰਾਂ ਨੇ ਦੁਕਾਨ ਦੀ ਛੱਤ ਵਿਚ ਪਾੜ੍ਹ ਲਾ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ। ਚੋਰ ਉਸ ਦੀ ਦੁਕਾਨ 'ਚੋਂ ਪ੍ਰਿੰਟਰ, ਮੋਬਾਇਲ ਰਿਪੇਅਰ ਕਰਨ ਵਾਲੀ ਮਸ਼ੀਨ, ਚਾਰਜਰ, ਹੈੱਡਫੋਨ ਅਤੇ ਬੈਂਟਰੀਆਂ, ਮੈਮਰੀਕਾਰਡ ਅਤੇ ਹੋਰ ਸਾਮਾਨ ਚੋਰੀ ਕਰ ਕੇ ਲੈ ਗਏ। ਉਸ ਦਾ 60-70 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ। ਗੋਰਵ ਕੁਮਾਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਸਦੀ ਦੁਕਾਨ ਤੋਂ ਕੁਝ ਦੂਰੀ 'ਤੇ ਇਕ ਹੋਰ ਦੁਕਾਨ ਦੀ ਵੀ ਚੋਰੀ ਹੋ ਚੁੱਕੀ ਹੈ। ਉਸਦੀ ਦੁਕਾਨ ਵਿਚ ਹੋਈ ਚੋਰੀ ਦੀ ਘਟਨਾ ਸਬੰਧੀ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ। ਦੁਕਾਨ ਮਾਲਕ ਗੋਰਵ ਕੁਮਾਰ ਨੇ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਕਰਦਿਆਂ ਕਿਹਾ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਚੋਰਾਂ ਨੂੰ ਜਲਦੀ ਕਾਬੂ ਕੀਤਾ ਜਾਵੇ।
ਪੰਜਾਬ 'ਚ ਹਿੰਦੂ ਨੇਤਾਵਾਂ ਦੇ ਕਤਲ ਦੇ ਦੋਸ਼ੀਆਂ ਨੂੰ ਐੱਨ.ਆਈ.ਏ. ਟੀਮ ਨੇ ਲਿਆ 5 ਦਿਨਾਂ ਰਿਮਾਂਡ 'ਤੇ
NEXT STORY