ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਵਰਸੋਲਾ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਚੋਰਾਂ ਵੱਲੋਂ ਲਗਾਤਾਰ ਦੂਜੇ ਦਿਨ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਜਿੱਥੇ ਸਕੂਲ ਸਟਾਫ਼ ਵਿੱਚ ਚਿੰਤਾ ਅਤੇ ਰੋਸ ਪਾਇਆ ਜਾ ਰਿਹਾ ਹੈ, ਉੱਥੇ ਸਕੂਲੀ ਬੱਚਿਆਂ ਦੀ ਪੜ੍ਹਾਈ ਅਤੇ ਮਿਡ-ਡੇ ਮੀਲ ਦੀ ਵਿਵਸਥਾ ਵੀ ਪ੍ਰਭਾਵਿਤ ਹੋ ਰਹੀ ਹੈ।
ਸਕੂਲ ਦੀ ਅਧਿਆਪਕਾ ਗੁਰਵਿੰਦਰ ਕੌਰ ਨੇ ਦੱਸਿਆ ਕਿ ਬੀਤੇ ਦਿਨ ਸਕੂਲ ਵਿੱਚ ਚੋਰੀ ਹੋਣ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਗਿਆ ਸੀ ਅਤੇ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਵੀ ਕੀਤੀ ਗਈ ਸੀ। ਪਰ ਅੱਜ ਸਵੇਰੇ ਕਰੀਬ 8 ਵਜੇ ਜਦੋਂ ਸਕੂਲ ਖੋਲ੍ਹਿਆ ਗਿਆ ਤਾਂ ਮੁੜ ਤਾਲੇ ਟੁੱਟੇ ਹੋਏ ਮਿਲੇ ਅਤੇ ਸਕੂਲ ਵਿੱਚ ਰੱਖਿਆ ਮਿਡ-ਡੇ ਮੀਲ ਦਾ ਰਾਸ਼ਨ ਗਾਇਬ ਸੀ। ਉਨ੍ਹਾਂ ਦੱਸਿਆ ਕਿ ਚੋਰ 2 ਬੋਰੀਆਂ ਕਣਕ ਅਤੇ 4 ਬੋਰੀਆਂ ਚੌਲ ਚੋਰੀ ਕਰਕੇ ਲੈ ਗਏ। ਇਸ ਤੋਂ ਇਲਾਵਾ ਸਕੂਲ ਵਿੱਚ ਪਏ ਹੋਰ ਸਾਮਾਨ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ। ਅਧਿਆਪਕਾ ਅਨੁਸਾਰ ਇਸ ਸਬੰਧੀ ਪਹਿਲਾਂ ਹੀ ਥਾਣੇ ਵਿੱਚ ਰਿਪੋਰਟ ਦਰਜ ਕਰਵਾਈ ਜਾ ਚੁੱਕੀ ਸੀ ਅਤੇ ਅੱਜ ਦੀ ਘਟਨਾ ਦੀ ਸੂਚਨਾ 112 ਨੰਬਰ ’ਤੇ ਵੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ 'ਤੇ ਭੜਕਿਆ ਦਲਿਤ ਸਮਾਜ, ਲੁਧਿਆਣਾ ਬੰਦ ਕਰ ਜਾਮ ਕੀਤਾ ਨੈਸ਼ਨਲ ਹਾਈਵੇਅ
ਸਕੂਲ ਦੇ ਵਿਦਿਆਰਥੀ ਪ੍ਰਭਜੋਤ ਨੇ ਦੱਸਿਆ ਕਿ ਚੋਰਾਂ ਵੱਲੋਂ ਸਕੂਲ ਦੀਆਂ ਐੱਲ.ਈ.ਡੀਜ਼, ਖਿਡੌਣਿਆਂ, ਕੰਪਿਊਟਰ ਫਿਲਟਰ ਅਤੇ ਜ਼ਿਬਰੋਨਿਕਸ ਦੇ ਮਾਈਕ ਸਮੇਤ ਹੋਰ ਸਾਮਾਨ ਨੂੰ ਤੋੜ ਕੇ ਨੁਕਸਾਨ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਵੀ ਬਣੀ ਹੋਈ ਹੈ ਅਤੇ ਪਿਛਲੇ ਦਿਨ ਬੱਚਿਆਂ ਨੂੰ ਪਿੰਡ ਵਿੱਚੋਂ ਨਲਕੇ ਤੋਂ ਪਾਣੀ ਲਿਆ ਕੇ ਪੀਣਾ ਪਿਆ ਸੀ। ਲਗਾਤਾਰ ਦੋ ਦਿਨਾਂ ਵਿੱਚ ਸਕੂਲ ਵਿੱਚ ਹੋਈਆਂ ਚੋਰੀਆਂ ਨੇ ਸਕੂਲ ਦੀ ਸੁਰੱਖਿਆ ਵਿਵਸਥਾ ’ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਖ਼ਾਸ ਤੌਰ ’ਤੇ ਮਿਡ-ਡੇ ਮੀਲ ਲਈ ਰੱਖਿਆ ਰਾਸ਼ਨ ਚੋਰੀ ਹੋਣ ਕਾਰਨ ਬੱਚਿਆਂ ਨੂੰ ਭੋਜਨ ਮੁਹੱਈਆ ਕਰਵਾਉਣ ਸਬੰਧੀ ਵੀ ਮੁਸ਼ਕਲਾਂ ਪੈਦਾ ਹੋ ਸਕਦੀਆਂ ਹਨ। ਸਕੂਲ ਸਟਾਫ਼ ਅਤੇ ਪਿੰਡ ਦੇ ਲੰਬਰਦਾਰ ਮਨਪ੍ਰੀਤ ਸਿੰਘ ਨੇ ਪੁਲਸ ਅਤੇ ਪ੍ਰਸ਼ਾਸਨ ਤੋਂ ਮਾਮਲੇ ਦਾ ਤੁਰੰਤ ਨੋਟਿਸ ਲੈਣ, ਸਕੂਲ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਅਤੇ ਚੋਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਕੂਲ ਬੱਚਿਆਂ ਦੇ ਭਵਿੱਖ ਨਾਲ ਜੁੜਿਆ ਅਹਿਮ ਸਥਾਨ ਹੈ। ਇਸ ਲਈ ਇਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ...
NEXT STORY