ਚੰਡੀਗੜ੍ਹ (ਸੁਸ਼ੀਲ) : ਸੈਕਟਰ-51 ’ਚ ਚੋਰਾਂ ਨੇ ਬੰਦ ਘਰ ਦੇ ਤਾਲੇ ਤੋੜ ਕੇ ਨਕਦੀ ਚੋਰੀ ਕਰ ਲਈ। ਵਿਕਰਾਂਤ ਜੈਨ ਨੇ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਕੀਤੀ। ਸੈਕਟਰ-49 ਥਾਣਾ ਪੁਲਸ ਨੇ ਜਾਂਚ ਤੋਂ ਬਾਅਦ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਮੋਹਾਲੀ ਫੇਜ਼ 1 ਦੇ ਵਸਨੀਕ ਵਿਕਰਾਂਤ ਜੈਨ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਰਿਸ਼ਤੇਦਾਰ ਸੈਕਟਰ-51 ’ਚ ਰਹਿੰਦੇ ਹਨ। ਰਿਸ਼ਤੇਦਾਰ ਕਿਸੇ ਕੰਮ ਲਈ ਘਰੋਂ ਬਾਹਰ ਗਏ ਹੋਏ ਸਨ। ਮੰਗਲਵਾਰ ਸਵੇਰੇ ਜਦੋਂ ਦੇਖਿਆ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਅਲਮਾਰੀ ’ਚੋਂ 25 ਹਜ਼ਾਰ ਰੁਪਏ ਦੀ ਨਕਦੀ ਚੋਰੀ ਹੋ ਚੁੱਕੀ ਸੀ। ਉਸ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਸੈਕਟਰ-49 ਥਾਣਾ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।
ਕੈਨੇਡਾ ਜਾਣ ਦੇ ਸੁਫ਼ਨੇ ਦਾ ਚੁੱਕਿਆ ਲਿਆ ਨਾਜਾਇਜ਼ ਫ਼ਾਇਦਾ! ਮੱਥਾ ਪਿੱਟ ਰਿਹਾ ਨੌਜਵਾਨ
NEXT STORY