ਫਿਰੋਜ਼ਪੁਰ (ਖੁੱਲ੍ਹਰ) : ਥਾਣਾ ਕੁੱਲਗੜ੍ਹੀ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਨੂੰ 1 ਮੋਟਰਸਾਈਕਲ, 7 ਲੋਹੇ ਦੇ ਭਾਰੀ ਚੱਕਰ ਅਤੇ 2 ਬੈਟਰੀਆਂ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਹੌਲਦਾਰ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ ਮੌਜੂਦ ਸੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਬਿੱਟੂ ਪੁੱਤਰ ਜੰਗ ਵਾਸੀ ਫਿਰੋਜ਼ਪੁਰ, ਸੰਜੂ ਉਰਫ਼ ਲਾਲੀ ਪੁੱਤਰ ਕ੍ਰਿਸ਼ਨ ਲਾਲ ਵਾਸੀ ਬਸਤੀ ਆਵਾ ਸਿਟੀ ਫਿਰੋਜ਼ਪੁਰ ਚੋਰੀਆਂ ਕਰਨ ਦੇ ਆਦੀ ਹਨ।
ਉਹ ਅੱਜ ਚੋਰੀ ਕੀਤੇ ਮੋਟਰਸਾਈਕਲ ਅਤੇ ਹੋਰ ਸਮਾਨ ਵੇਚਣ ਦੀ ਤਾਕ ਵਿਚ ਹਨ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ’ਤੇ ਛਾਪੇਮਾਰੀ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 1 ਮੋਟਰਸਾਈਕਲ, 7 ਲੋਹੇ ਦੇ ਭਾਰੀ ਚੱਕਰ ਅਤੇ 2 ਬੈਟਰੀਆਂ ਬਰਾਮਦ ਹੋਈਆਂ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੰਜਾਬ ਪੁਲਸ ਦੀ ਗ੍ਰਿਫ਼ਤ 'ਚੋਂ ਦੌੜ ਗਿਆ ਮੁਲਜ਼ਮ, ਮੁਲਾਜ਼ਮਾਂ 'ਤੇ ਡਿੱਗੀ ਗਾਜ਼
NEXT STORY