ਬਠਿੰਡਾ (ਸੁਖਵਿੰਦਰ) : ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸ਼ਹਿਰ 'ਚ ਹਰ ਰੋਜ਼ ਕਈ ਮੋਟਰਸਾਈਕਲ ਚੋਰੀ ਹੋ ਰਹੇ ਹਨ। ਚੋਰਾਂ ਨੇ ਇੱਕੋ ਦਿਨ ਸ਼ਹਿਰ ਵਿੱਚੋਂ ਚਾਰ ਮੋਟਰਸਾਈਕਲ ਚੋਰੀ ਕਰ ਲਏ। ਥਾਣਾ ਕੋਤਵਾਲੀ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਗੋਪੇਸ਼ ਜਾਗਰਾ ਵਾਸੀ ਬਠਿੰਡਾ ਨੇ ਦੱਸਿਆ ਕਿ ਉਸ ਦਾ ਮੋਟਰਸਾਈਕਲ ਉਸ ਦੇ ਘਰ ਦੇ ਸਾਹਮਣੇ ਸ਼ਕਤੀ ਨਗਰ ਤੋਂ ਕਿਸੇ ਵਿਅਕਤੀ ਵਲੋਂ ਚੋਰੀ ਕਰ ਲਿਆ ਗਿਆ ਹੈ, ਜਦੋਂਕਿ ਬਠਿੰਡਾ ਵਾਸੀ ਪਾਰੁਲ ਛੋਕਰਾ ਦਾ ਮੋਟਰਸਾਈਕਲ ਮਿੱਤਲ ਨੇੜੇ ਤੋਂ ਕਿਸੇ ਅਣਪਛਾਤੇ ਵਿਅਕਤੀ ਨੇ ਚੋਰੀ ਕਰ ਲਿਆ ਹੈ।
ਇਸੇ ਤਰ੍ਹਾਂ ਅਮਰਪੁਰਾ ਬਸਤੀ ਦੇ ਰਹਿਣ ਵਾਲੇ ਦਰਸ਼ਨ ਸਿੰਘ ਨੇ ਕੋਤਵਾਲੀ ਪੁਲਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਸ ਦਾ ਮੋਟਰਸਾਈਕਲ ਅਤੇ ਚੇਤਨ ਸਿੰਗਲਾ ਦਾ ਮੋਟਰਸਾਈਕਲ ਸਿਰਕੀ ਬਾਜ਼ਾਰ ਵਿਚੋਂ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰ ਲਿਆ ਗਿਆ ਹੈ। ਪੁਲਸ ਨੇ ਇਸ ਸਬੰਧੀ ਅਣਪਛਾਤੇ ਚੋਰਾਂ ਖ਼ਿਲਾਫ਼ ਕੇਸ ਦਰਜ ਕਰਕੇ ਮੋਟਰਸਾਈਕਲ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਦੇ NH 'ਤੇ ਰੂਹ ਕੰਬਾਊ ਹਾਦਸਾ, ਟਰੈਕਟਰ ਪਲਟਣ ਮਗਰੋਂ ਵਿਅਕਤੀ 'ਤੇ ਡਿੱਗੀ ਕਾਰ
NEXT STORY