ਲੁਧਿਆਣਾ : ਲੁਧਿਆਣਾ 'ਚ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਚੋਰਾਂ ਦੇ ਹੌਂਸਲੇ ਬੁਲੰਦ ਹਨ ਪਰ ਪੁਲਸ ਇਨ੍ਹਾਂ ਨੂੰ ਕਾਬੂ ਕਰਨ 'ਚ ਨਾਕਾਮ ਸਾਬਿਤ ਹੋ ਰਹੀ ਹੈ। ਇਸੇ ਤਰ੍ਹਾਂ ਲੁਧਿਆਣਾ ਵਿਖੇ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਵਲੋਂ ਕਾਰ ਦੇ ਟਾਇਰ ਚੋਰੀ ਕਰ ਲਏ ਗਏ। ਪੂਰੀ ਦੀ ਪੂਰੀ ਕਾਰ ਬਿਨਾਂ ਟਾਇਰਾਂ ਦੇ ਹੀ ਰਹਿ ਗਈ, ਜਿਸ ਨੂੰ ਦੇਖ ਕੇ ਲੋਕ ਹੈਰਾਨ ਰਹਿ ਗਏ।
ਇਸ ਘਟਨਾ ਤੋਂ ਬਾਅਦ ਲੋਕਾਂ ਵਿਚਕਾਰ ਗੱਡੀਆਂ ਨੂੰ ਲੈ ਕੇ ਚਿੰਤਾ ਵੱਧ ਗਈ ਹੈ। ਲੋਕਾਂ ਨੂੰ ਅਜਿਹੀਆਂ ਵਾਰਦਾਤਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ ਕਿਉਂਕਿ ਚੋਰੀ ਦੀਆਂ ਘਟਨਾਵਾਂ ਨੂੰ ਜਿੱਥੇ ਰਾਤ ਵੇਲੇ ਅੰਜਾਮ ਦਿੱਤਾ ਜਾਂਦਾ ਹੈ, ਉੱਥੇ ਹੀ ਕਈ ਚੋਰਾਂ ਵਲੋਂ ਚਿੱਟੇ ਦਿਨ ਹੀ ਗੱਡੀਆਂ ਚੋਰੀ ਕਰਨ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ।
ਲੁਧਿਆਣਾ ਵਿਖੇ ਵੂਲਨ ਮਿੱਲ 'ਚ ਲੱਗੀ ਭਿਆਨਕ ਅੱਗ, ਸਾਮਾਨ ਸੜ ਕੇ ਹੋਇਆ ਸੁਆਹ
NEXT STORY