ਬਠਿੰਡਾ (ਵਰਮਾ) : ਚੋਰਾਂ ਨੇ ਲਾਲ ਸਿੰਘ ਬਸਤੀ ਦੇ ਇਕ ਘਰ ’ਚ ਦਾਖ਼ਲ ਹੋ ਕੇ ਲੱਖਾਂ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਉਪਰੋਕਤ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚੋਰਾਂ ਦੀ ਸਾਰੀ ਫੁਟੇਜ ਵੀ ਸੀ. ਸੀ. ਟੀ. ਵੀ. ’ਚ ਕੈਦ ਹੋ ਗਈ ਹੈ ਜਿਸ ’ਚ ਚਾਰ ਚੋਰ ਘਰ ਦਾ ਤਾਲਾ ਤੋੜ ਕੇ ਘਰ ਅੰਦਰ ਦਾਖ਼ਲ ਹੁੰਦੇ ਅਤੇ ਕਾਫੀ ਸਮੇਂ ਬਾਅਦ ਬਾਹਰ ਆਉਂਦੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਪੁਲਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਗੁਰਬਾਜ ਸਿੰਘ ਵਾਸੀ ਲਾਲ ਸਿੰਘ ਬਸਤੀ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੇ ਘਰੋਂ ਬਾਹਰ ਗਿਆ ਹੋਇਆ ਸੀ ਅਤੇ ਉਸੇ ਰਾਤ ਚਾਰ ਅਣਪਛਾਤੇ ਵਿਅਕਤੀ ਤਾਲਾ ਤੋੜ ਕੇ ਉਸਦੇ ਘਰ ’ਚ ਦਾਖ਼ਲ ਹੋਏ। ਉਨ੍ਹਾਂ ਕਿਹਾ ਕਿ ਚੋਰਾਂ ਨੇ ਘਰ ਤੋਂ ਲਗਭਗ 3 ਲੱਖ ਰੁਪਏ ਦੇ ਸੋਨੇ ਅਤੇ ਚਾਂਦੀ ਦੇ ਗਹਿਣੇ ਚੋਰੀ ਕਰ ਲਏ। ਉਹ ਲਗਭਗ 80,000 ਰੁਪਏ ਦੀ ਨਕਦੀ ਅਤੇ ਬੱਚਿਆਂ ਦੇ ਪਿਗੀ ਬੈਂਕਾਂ ਤੋਂ ਹਜ਼ਾਰਾਂ ਰੁਪਏ ਵੀ ਲੈ ਗਏ। ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕਰ ਰਹੀ ਹੈ।
ਪੰਜਾਬ 'ਚ 5 ਦਿਨਾਂ ਲਈ ਵੱਡੀ ਚਿਤਾਵਨੀ ਜਾਰੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
NEXT STORY