ਜ਼ੀਰਾ (ਗੁਰਮੇਲ ਸੇਖਵਾਂ) : ਗਾਦੜੀ ਵਾਲਾ ਰੋਡ ਜ਼ੀਰਾ ਸਥਿਤ ਇਕ ਘਰ ਵਿਚੋਂ ਚੋਰ ਲੱਖਾਂ ਰੁਪਏ ਦੀ ਨਕਦੀ ਅਤੇ ਕੀਮਤੀ ਸਮਾਨ ਚੋਰੀ ਕਰ ਕੇ ਫ਼ਰਾਰ ਹੋ ਗਏ, ਜਿਸ ਨੂੰ ਲੈ ਕੇ ਥਾਣਾ ਸਿਟੀ ਜ਼ੀਰਾ ਦੀ ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਅਣਪਛਾਤੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਸ਼ਿਕਾਇਤਕਰਤਾ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਜਲੰਧਰ ਹਾਲ ਅਬਾਦ ਗ੍ਰੀਨ ਸਿਟੀ ਜ਼ੀਰਾ ਨੇ ਦੱਸਿਆ ਕਿ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀ ਉਸ ਦੇ ਘਰ ’ਚ ਦਾਖ਼ਲ ਹੋ ਕੇ ਕਰੀਬ ਸਾਢੇ 5 ਲੱਖ ਰੁਪਏ ਦੀ ਨਕਦੀ ਅਤੇ ਹੋਰ ਕੀਮਤੀ ਸਮਾਨ ਚੋਰੀ ਕਰ ਕੇ ਲੈ ਗਏ।
ਮੋਗਾ 'ਚ 42.25 ਲੱਖ ਦੀ ਠੱਗੀ, ਪੂਰਾ ਮਾਮਲਾ ਜਾਣ ਉਡਣਗੇ ਹੋਸ਼
NEXT STORY