ਜੋਗਾ (ਗੋਪਾਲ) : ਸਥਾਨਕ ਕਸਬਾ ਜੋਗਾ ਵਿਖੇ ਚੌਂਕ ਵਿਚਕਾਰ ਅਜੈ ਟੈਲੀਕਾਮ ਤੋਂ ਚੋਰਾਂ ਨੇ ਸ਼ਟਰ ਤੋੜ ਕੇ ਮਹਿੰਗੇ ਭਾਅ ਦੇ ਮੋਬਾਇਲ ਫੋਨ ਚੋਰੀ ਕਰ ਲਏ ਹਨ, ਜਿਸ ਦਾ ਪਤਾ ਦੁਕਾਨਦਾਰ ਨੂੰ ਸਵੇਰੇ ਲੱਗਿਆ। ਇਸ ਨੂੰ ਦੇਖ ਕੇ ਉਹ ਹੈਰਾਨ ਰਹਿ ਗਿਆ। ਦੁਕਾਨਦਾਰ ਦਾ ਕਹਿਣਾ ਹੈ ਕਿ ਉਸਦੀ ਦੁਕਾਨ ਥਾਣੇ ਤੋਂ ਥੋੜ੍ਹੀ ਦੂਰੀ ’ਤੇ ਜੋਗਾ ਵਿਖੇ ਅਜੈ ਟੈਲੀਕਾਮ ਨਾਂ ’ਤੇ ਹੈ, ਜਿਸ ਵਿਚ ਚੋਰਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਅਤੇ ਚੋਰਾਂ ਦਾ ਹੁਣ ਤੱਕ ਕੋਈ ਵੀ ਸੁਰਾਗ ਨਹੀਂ ਮਿਲ ਸਕਿਆ।
ਦੁਕਾਨ ਦੇ ਮਾਲਕ ਅਜੈ ਕੁਮਾਰ ਨੇ ਦੱਸਿਆ ਕਿ ਇਸ ਚੋਰੀ ’ਚ ਉਨ੍ਹਾਂ ਦਾ ਕਰੀਬ 8 ਤੋਂ 9 ਲੱਖ ਰੁਪਏ ਤੱਕ ਦਾ ਨੁਕਸਾਨ ਹੋਇਆ ਹੈ। ਚੋਰੀ ਨਾਮੀ ਕੰਪਨੀਆਂ ਦੇ ਮਹਿੰਗੇ ਨਵੇਂ ਮੋਬਾਇਲ ਫੋਨ ਚੋਰੀ ਕਰ ਕੇ ਲੈ ਗਏ, ਜਿਸ ਦੀ ਕੀਮਤ ਕਰੀਬ 9 ਲੱਖ ਰੁਪਏ ਦੇ ਕਰੀਬ ਬਣਦੀ ਹੈ। ਉਸਨੇ ਅੱਗੇ ਦੱਸਿਆ ਕਿ ਚੋਰਾਂ ਵੱਲੋਂ ਘਟਨਾ ਨੂੰ ਅੰਜਾਮ ਦੇ ਕੇ ਕੈਮਰਿਆਂ ਦਾ ਡੀ. ਵੀ. ਆਰ. ਵੀ ਨਾਲ ਲੈ ਗਏ। ਇਹ ਘਟਨਾ ਸਵੇਰੇ 3 ਵਜੇ ਤੋਂ ਬਾਅਦ ਦੀ ਦੱਸੀ ਜਾ ਰਹੀ ਹੈ। ਇਹ ਘਟਨਾ ਸਬੰਧੀ ਉਸ ਨੇ ਥਾਣਾ ਜੋਗਾ ਦੀ ਪੁਲਸ ਨੂੰ ਇਸ ਦੀ ਇਤਲਾਹ ਦਿੱਤੀ ਹੈ, ਜਿਸ ਦੀ ਜੋਗਾ ਪੁਲਸ ਜਾਂਚ ਕਰ ਰਹੀ ਹੈ। ਥਾਣਾ ਮੁਖੀ ਜੋਗਾ ਜਸਪ੍ਰੀਤ ਸਿੰਘ ਨੇ ਕਿਹਾ ਕਿ ਪੁਲਸ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਚੋਰਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
ਸਾਲ ਦੇ ਪਹਿਲੇ ਦਿਨ ਪੰਜਾਬ 'ਚ ਵੱਡਾ ਹਾਦਸਾ! 3 ਨੌਜਵਾਨਾਂ ਦੀ ਭਿਆਨਕ ਮੌਤ
NEXT STORY