ਭੁੱਚੋ ਮੰਡੀ (ਨਾਗਪਾਲ) : ਇਲਾਕੇ 'ਚ ਦਿਨੋਂ-ਦਿਨ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਲੋਕਾਂ 'ਚ ਭਾਰੀ ਬੇਚੈਨੀ ਅਤੇ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸਥਾਨਕ ਗੁਰੂ ਅਰਜਨ ਦੇਵ ਨਗਰ ਦੇ ਵਾਰਡ ਨੰਬਰ-6 'ਚ ਅਣਪਛਾਤੇ ਚੋਰਾਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਕੀਮਤੀ ਸਮਾਨ ਚੋਰੀ ਕਰ ਲਿਆ ਗਿਆ।
ਮਕਾਨ ਮਾਲਕ ਵਰਿੰਦਰ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਤ ਸਮੇਂ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋ ਕੇ ਇੱਕ ਐੱਲ. ਸੀ. ਡੀ., ਦੋ ਗੈਸ ਸਿਲੰਡਰ ਅਤੇ ਕਮਾਇਲ ਸਮੇਤ ਹੋਰ ਸਮਾਨ ਚੋਰੀ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਘਟਨਾ ਸਮੇਂ ਉਹ ਘਰ ਦੇ ਦੂਜੇ ਕਮਰੇ ਵਿੱਚ ਸੁੱਤਾ ਹੋਇਆ ਸੀ। ਇਸ ਕਾਰਨ ਉਨ੍ਹਾਂ ਨੂੰ ਚੋਰੀ ਦੀ ਘਟਨਾ ਦਾ ਪਤਾ ਨਹੀਂ ਲੱਗ ਸਕਿਆ। ਮੰਡੀ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਗਸ਼ਤ ਵਧਾਈ ਜਾਵੇ ਅਤੇ ਚੋਰਾਂ ਨੂੰ ਕਾਬੂ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।
ਬਟਾਲਾ: ਕਰਜ਼ੇ 'ਚ ਡੁੱਬੇ ਨੌਜਵਾਨ ਦੀ ਚਮਕੀ ਕਿਸਮਤ, ਲੱਗੀ 1,00,00,000 ਰੁਪਏ ਦੀ ਲਾਟਰੀ
NEXT STORY