ਫ਼ਿਰੋਜ਼ਪੁਰ (ਪਰਮਜੀਤ ਸੋਢੀ) : ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਮਰੂੜ ਦੇ ਸਰਕਾਰੀ ਪ੍ਰਾਇਮਰੀ ਸਕੂਲ ’ਚੋਂ ਮਿਡ ਡੇਅ ਮੀਲ ਦਾ ਸਮਾਨ ਚੋਰੀ ਕਰਨ ਦੀ ਖ਼ਬਰ ਮਿਲੀ ਹੈ। ਇਸ ਸਬੰਧ 'ਚ ਥਾਣਾ ਮੱਲਾਂਵਾਲਾ ਪੁਲਸ ਨੇ ਇਕ ਬਾਏ ਨੇਮ ਵਿਅਕਤੀ ਅਤੇ 7-8 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਤਜਿੰਦਰ ਸਿੰਘ ਸਰਪੰਚ ਪਿੰਡ ਮਰੂੜ ਨੇ ਦੱਸਿਆ ਕਿ ਮਿਤੀ 6 ਜੁਲਾਈ 2026 ਨੂੰ ਸ਼ਾਮ 4 ਵਜੇ ਪਿੰਡ ਦੇ ਸਰਕਾਰੀ ਸਕੂਲ ਵਿਚ ਮਿਡ ਡੇਅ ਮੀਲ ਦੇ ਸਾਰੇ ਬਰਤਨ ਤੇ ਸਮਾਨ ਚੋਰੀ ਹੋ ਗਿਆ ਸੀ।
ਤੇਜਿੰਦਰ ਸਿੰਘ ਨੇ ਦੱਸਿਆ ਕਿ ਕੈਮਰੇ ਚੈੱਕ ਕਰਨ 'ਤੇ ਪਤਾ ਲੱਗਾ ਕਿ ਉਸ ਦਿਨ ਇਕ ਛੋਟਾ ਹਾਥੀ 'ਚ 10 ਜਨਾਨੀਆਂ ਸਮੇਤ 2-3 ਵਿਅਕਤੀ ਆਏ ਸਨ, ਜਿਨ੍ਹਾਂ ਇਹ ਚੋਰੀ ਕੀਤੀ ਹੈ। ਤੇਜਿੰਦਰ ਸਿੰਘ ਨੇ ਦੱਸਿਆ ਕਿ ਛੋਟੇ ਹਾਥੀ ਦੇ ਨੰਬਰ ਤੋਂ ਪਤਾ ਲੱਗਾ ਹੈ ਕਿ ਇਹ ਹਾਥੀ ਨਾਨਕਪਾਲ ਪੁੱਤਰ ਸਰਦੂਲ ਸਿੰਘ ਵਾਸੀ ਕੋਟਕਪੂਰਾ ਜ਼ਿਲ੍ਹਾ ਫਰੀਦਕੋਟ ਦਾ ਹੈ, ਜੋ ਸੰਪਰਕ ਕਰਨ 'ਤੇ ਕਹਿੰਦਾ ਹੈ ਕਿ ਅਸੀਂ ਹਰਜਾਨਾ ਭਰਨ ਨੂੰ ਤਿਆਰ ਹਾਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਲਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਕਰਤਾ ਦੇ ਬਿਆਨਾਂ ’ਤੇ ਨਾਨਕਪਾਲ ਅਤੇ 7-8 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ ਗੱਡੀ 'ਤੇ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
NEXT STORY